ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੁਨੀਆ ’ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਵਾਇਰਸ, ਇਟਲੀ ’ਚ 100 ਮੌਤਾਂ

ਦੁਨੀਆ ’ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਵਾਇਰਸ, ਇਟਲੀ ’ਚ 100 ਮੌਤਾਂ

ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਇਸ ਵੇਲੇ ਸਮੁੱਚੇ ਵਿਸ਼ਵ ਦੇ 60 ਤੋਂ ਵੱਧ ਦੇਸ਼ਾਂ ਵਿੱਚ ਆਪਣਾ ਕਹਿਰ ਮਚਾਇਆ ਹੋਇਆ ਹੈ। ਇਕੱਲੇ ਇਟਲੀ ਦੇਸ਼ ਵਿੱਚ ਹੀ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਹੋ ਗਈ ਹੈ।

 

 

ਇਟਲੀ ਤੋਂ ਭਾਰਤ ਆਏ 15 ਸੈਲਾਨੀ ਕੋਰੋਨਾ–ਪਾਜ਼ਿਟਿਵ ਪਾਏ ਗਏ ਹਨ। ਇਨ੍ਹਾਂ ਵਿੱਚੋਂ ਇੱਕ ਭਾਰਤੀ ਵੀ ਸ਼ਾਮਲ ਹੈ। ਕੁੱਲ 24 ਸੈਲਾਨੀ ਇਟਲੀ ਤੋਂ ਭਾਰਤ ਪੁੱਜੇ ਸਨ, ਜਿਨ੍ਹਾਂ ਵਿੱਚੋਂ 15 ਨੂੰ ਕੋਰੋਨਾ ਤੋਂ ਪੀੜਤ ਪਾਇਆ ਗਿਆ।

 

 

ਭਾਰਤ ’ਚ ਹੁਣ ਤੱਕ ਕੋਰੋਨਾ ਦੇ ਕੁੱਲ 29 ਮਰੀਜ਼ ਸਾਹਮਣੇ ਆ ਚੁੱਕੇ ਹਨ; ਜਿਨ੍ਹਾਂ ਉੱਤੇ ਚੌਕਸ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼ਹਿਰੀ ਹਵਾਬਾਜ਼ੀ ਬਾਰੇ ਡਾਇਰੈਕਟੋਰੇਟ ਜਨਰਲ (DGCA) ਨੇ ਕਿਹਾ ਸੀ ਕਿ ਇਟਲੀ ਤੇ ਈਰਾਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਥਰਮਲ ਜਾਂਚ ਕੀਤੀ ਜਾਵੇਗੀ।

 

 

ਦੋ ਯਾਤਰੀਆਂ ਦੇ ਇਸ ਵਾਇਰਸ ਤੋਂ ਪੀੜਤ ਹੋਣ ਦੇ ਐਲਾਨ ਦੇ ਕੁਝ ਘੰਟਿਆਂ ਬਾਅਦ ਹੀ ਇਹ ਬਿਆਨ ਜਾਰੀ ਕੀਤਾ ਗਿਆ ਹੈ। ਭਾਰਤੀ ਹਵਾਈ ਅੱਡਿਆਂ ਉੱਤੇ ਪਹਿਲਾਂ ਹੀ 10 ਦੇਸ਼ਾਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਥਾਈਲੈਂਡ, ਸਿੰਗਾਪੁਰ, ਨੇਪਾਲ, ਇੰਡੋਨੇਸ਼ੀਆ, ਵੀਅਤਨਾਮ ਤੇ ਮਲੇਸ਼ੀਆ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਸੀ।

 

 

ਸਮੁੱਚੇ ਵਿਸ਼ਵ ’ਚ ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਹੁਣ ਭਾਰਤ ਸਰਕਾਰ ਨੇ ਇਸ ਦਾ ਟਾਕਰਾ ਕਰਨ ਲਈ ਕਮਰ ਕੱਸ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਤਿਆਰੀਆਂ ਬਾਰੇ ਸਮੀਖਿਆ ਕੀਤੀ।

 

 

ਸ੍ਰੀ ਮੋਦੀ ਦੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਵੀ ਇਸ ਨੂੰ ਲੈ ਕੇ ਚਰਚਾ ਹੋਈ। ਦਿੱਲੀ ’ਚ ਕੋਰੋਨਾ ਵਾਇਰਸ ਦੀ ਦਸਤਕ ਤੋਂ ਪੀੜਤ ਹੋਏ ਪਹਿਲੇ ਵਿਅਕਤੀ ਦੇ ਸੰਪਰਕ ’ਚ ਆਉਣ ਵਾਲੇ ਨੌਇਡਾ ਦੇ ਛੇ ਵਿਅਕਤੀਆਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ।

 

 

ਇਨ੍ਹਾਂ ਸਭਨਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਪੀੜਤ ਵਿਅਕਤੀ ਦਿੱਲੀ ਤੋਂ ਹੈ ਤੇ ਪਿੱਛੇ ਜਿਹੇ ਇਟਲੀ ਤੋਂ ਪਰਤਿਆ ਹੈ। ਨੌਇਡਾ ’ਚ ਕੋਰੋਨਾ ਵਾਇਰਸ ਦੇ ਸ਼ੱਕ ਵਿੱਚ ਤਿੰਨ ਬੱਚਿਆਂ ਸਮੇਤ ਜਿਹੜੇ ਛੇ ਵਿਅਕਤੀਆਂ ਦੇ ਨਮੂਨੇ ਲਏ ਗਏ ਸਨ, ਉਨ੍ਹਾਂ ਦੀ ਜਾਂਚ ਨੈਗੇਟਿਵ ਪਾਈ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Virus spreading in the whole world rapidly 100 deaths in Italy