ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਚੀਨ 'ਚ ਮਰਨ ਵਾਲਿਆਂ ਦੀ ਗਿਣਤੀ 563 ਹੋਈ, 28 ਹਜ਼ਾਰ ਲੋਕ ਪ੍ਰਭਾਵਤ

ਕੋਰੋਨਾ ਵਾਇਰਸ ਚੀਨ ਵਿੱਚ ਤਬਾਹੀ ਮਚਾ ਰਿਹਾ ਹੈ। ਇਸ ਖ਼ਤਰਨਾਕ ਕੋਰੋਨਾ ਵਾਇਰਸ ਕਾਰਨ ਚੀਨ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਕ ਵਾਧਾ ਹੋ ਰਿਹਾ ਹੈ। ਚੀਨ ਵਿੱਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਤਕਰੀਬਨ 560 ਨੂੰ ਪਾਰ ਕਰ ਗਈ ਹੈ ਅਤੇ 28000 ਤੋਂ ਜ਼ਿਆਦਾ ਲੋਕ ਪ੍ਰਭਾਵਤ ਹਨ। ਚੀਨੀ ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 563 ਹੋ ਗਈ ਹੈ ਅਤੇ ਹੁਣ ਤੱਕ ਕੁੱਲ 28,000 ਮਾਮਲੇ ਸਾਹਮਣੇ ਆ ਚੁੱਕੇ ਹਨ।


ਕੋਰੋਨਾ ਵਾਇਰਸ ਦਾ ਕਹਿਰ ਹੁਣ ਚੀਨ ਤੋਂ ਬਾਹਰ ਜਾਂ ਹੋਰਨਾਂ ਦੇਸ਼ਾਂ ਵਿੱਚ ਦਿਖਾਈ ਦੇਣ ਲੱਗ ਪਿਆ ਹੈ। ਦੋ ਦਰਜਨ ਤੋਂ ਵੱਧ ਦੇਸ਼ਾਂ ਵਿੱਚ ਕੋਰੋਨਾ ਵਿਸ਼ਾਣੂ ਦੇ ਸੰਕਰਮਣ ਦੇ 180 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਦਕਿ ਦੋ ਲੋਕਾਂ ਦੀ ਮੌਤ ਦੀ ਵੀ ਖ਼ਬਰ ਹੈ। ਦੂਜੇ ਦੇਸ਼ਾਂ ਵਿੱਚ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 182 ਹੋ ਗਈ ਹੈ। ਫਿਲਪੀਨ ਵਿੱਚ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਜਦੋਂ ਕਿ ਹਾਂਗ ਕਾਂਗ ਨੇ ਐਤਵਾਰ ਨੂੰ ਇੱਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ।


ਇਸ ਤੋਂ ਪਹਿਲਾਂ ਬੁੱਧਵਾਰ ਨੂੰ ਚੀਨ ਨੇ ਦਾਅਵਾ ਕੀਤਾ ਸੀ ਕਿ ਪਿਛਲੇ ਦੋ ਦਿਨਾਂ ਵਿੱਚ ਕੋਰੋਨਾ ਵਿਸ਼ਾਣੂ ਦੇ ਨਵੇਂ ਸ਼ੱਕੀ ਮਾਮਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਇਸ ਨਾਲ ਉਮੀਦਾਂ ਵਧੀਆਂ ਹਨ ਕਿ ਪ੍ਰਭਾਵੀ ਉਪਾਅ ਇਸ ਦੇ ਫੈਲਣ ਨੂੰ ਨਿਯੰਤਰਿਤ ਕਰਨ ਵਿੱਚ ਸਹਾਇਤਾ ਕਰ ਸਕਦੇ ਹਨ। ਚੀਨ ਵਿੱਚ ਇਸ ਵਾਇਰਸ ਦੇ ਤਬਾਹੀ ਦੇ ਮੱਦੇਨਜ਼ਰ, ਕਈ ਦੇਸ਼ਾਂ ਨੇ ਟਰੈਵਲ ਐਡਵਾਇਜਰੀ ਜਾਰੀ ਕੀਤੀ ਹੈ।


ਭਾਰਤ ਨੇ ਆਪਣੇ 647 ਵਿਦਿਆਰਥੀਆਂ ਨੂੰ ਵੁਹਾਨ ਤੋਂ ਕੱਢ ਚੁੱਕਾ ਹੈ। ਮਾਲਦੀਵ ਦੇ ਸੱਤ ਲੋਕਾਂ ਨੂੰ ਵੀ ਬਾਹਰ ਕੱਢ ਲਿਆ ਗਿਆ ਹੈ। ਸ੍ਰੀਲੰਕਾ ਅਤੇ ਬੰਗਲਾਦੇਸ਼ ਨੇ ਵੀ ਆਪਣੇ ਨਾਗਰਿਕਾਂ ਨੂੰ ਬਾਹਰ ਕੱਢ ਲਿਆ ਹੈ। ਸੈਂਕੜੇ ਪਾਕਿਸਤਾਨ ਦੇ ਵਿਦਿਆਰਥੀ ਵੁਹਾਨ ਅਤੇ ਹੁਬੇਈ ਪ੍ਰਾਂਤਾਂ ਵਿੱਚ ਫਸੇ ਹੋਏ ਹਨ, ਪਰ ਉਨ੍ਹਾਂ ਨੇ ਇਹ ਕਹਿ ਕੇ ਆਪਣੇ ਲੋਕਾਂ ਨੂੰ ਉਥੋਂ ਕੱਢਣ ਤੋਂ ਇਨਕਾਰ ਕਰ ਦਿੱਤਾ ਕਿ ਚੀਨ ਨੇ ਉਨ੍ਹਾਂ ਨੂੰ ਸਹੀ ਦੇਖਭਾਲ ਦਾ ਵਾਅਦਾ ਕੀਤਾ ਹੈ।


ਪਾਕਿਸਤਾਨ ਵਾਂਗ ਕੰਬੋਡੀਆ ਨੇ ਵੀ ਆਪਣੇ ਵਿਦਿਆਰਥੀਆਂ ਅਤੇ ਡਿਪਲੋਮੈਟਾਂ ਨੂੰ ਚੀਨ ਤੋਂ ਬਾਹਰ ਕੱਢਣ ਤੋਂ ਇਨਕਾਰ ਕਰ ਦਿੱਤਾ। ਹੁਨ ਸੇਨ ਨੇ ਬੀਜਿੰਗ ਨਾਲ ਇਕਜੁੱਟਤਾ ਦਿਖਾਈ ਅਤੇ ਉਡਾਣਾਂ ਨੂੰ ਰੱਦ ਨਹੀਂ ਕੀਤਾ, ਜਦੋਂ ਕਿ ਬਹੁਤ ਸਾਰੀਆਂ ਵੱਡੀਆਂ ਵੱਡੀਆਂ ਏਅਰਲਾਈਨਾਂ ਨੇ ਵਾਇਰਸ ਦੇ ਸੰਕਰਮਣ ਦੇ ਡਰੋਂ ਸੇਵਾ ਰੋਕ ਦਿੱਤੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus death toll rises to 563 and infected more than 28000 in China The Coronavirus outbreak