ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Coronavirus : ਚੀਨ 'ਚ ਮੌਤਾਂ ਦੀ ਗਿਣਤੀ 1357 ਹੋਈ

ਚੀਨ 'ਚ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਕਾਰਨ ਮ੍ਰਿਤਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਚੀਨ 'ਚ ਇਸ ਵਾਇਰਸ ਕਾਰਨ ਹੁਣ ਤਕ 1357 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ ਕੋਰੋਨਾ ਵਾਇਰਸ ਕਾਰਨ ਲਗਭਗ 242 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ 14,840 ਨਵੇਂ ਮਾਮਲੇ ਸਾਹਮਣੇ ਆਏ ਹਨ। ਚੀਨ ਸਮੇਤ ਪੂਰੀ ਦੁਨੀਆਂ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਲਗਭਗ 60 ਹਜ਼ਾਰ ਤਕ ਪਹੁੰਚ ਗਈ ਹੈ।

 


 

ਸਿਹਤ ਵਿਭਾਗ ਦੇ ਅਨੁਸਾਰ ਹੁਬੇਈ 'ਚ ਕੋਰੋਨਾ ਵਾਇਰਸ ਦੇ 33,693 ਸ਼ੱਕੀ ਮਰੀਜ਼ ਹਸਪਤਾਲ ਵਿੱਚ ਦਾਖਲ ਹਨ, ਜਿਨ੍ਹਾਂ 'ਚ 1,437 ਦੀ ਹਾਲਤ ਗੰਭੀਰ ਹੈ। ਇਨ੍ਹਾਂ 'ਚੋਂ 3,441 ਮਰੀਜ਼ਾਂ ਦੀ ਹਾਲਤ 'ਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਂਚ ਪ੍ਰਕਿਰਿਆ ਪੂਰੀ ਹੋਣ ਮਗਰੋਂ ਛੁੱਟੀ ਦਿੱਤੀ ਜਾ ਰਹੀ ਹੈ।

 


 

ਚੀਨ ਵਿੱਚ ਇਸ ਵਾਇਰਸ ਦੀ ਰੋਕਥਾਮ ਲਈ ਬੀਤੇ ਮੰਗਲਵਾਰ ਨੂੰ ਵਿਸ਼ਵ ਸਿਹਤ ਸੰਗਠਨ (ਡਬਲਿਯੂਐਚਓ) ਨੇ ਵਾਇਰਸ ਨਾਲ ਪੀੜਤ ਲੋਕਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਜੈਨੇਵਾ 'ਚ ਮੀਟਿੰਗ ਕੀਤੀ ਸੀ। ਇਸ ਦੌਰਾਨ ਦਵਾਈਆਂ ਅਤੇ ਟੀਕੇ ਉਪਲੱਬਧ ਕਰਵਾਉਣ ਅਤੇ ਇਸ ਨੂੰ ਹੋਰ ਫੈਲਣ ਤੋਂ ਰੋਕਣ ਬਾਰੇ ਵਿਚਾਰ ਕੀਤਾ ਗਿਆ।

 


 

ਦੱਸ ਦੇਈਏ ਕਿ ਕੋਰੋਨਾ ਵਾਇਰਸ ਦਾ ਕੇਂਦਰ ਵੁਹਾਨ ਹੁਬੇਈ ਦੀ ਰਾਜਧਾਨੀ ਹੈ, ਜਿੱਥੇ ਇਕੱਲੇ ਹੁਬੇਈ 'ਚ ਕੁੱਲ 2478 ਮਾਮਲਿਆਂ ਵਿੱਚੋਂ 2097 ਮਾਮਲੇ ਪਾਜੀਟਿਵ ਪਾਏ ਗਏ। ਚੀਨੀ ਸਰਕਾਰ ਨੇ ਵੁਹਾਨ ਵਿੱਚ ਕਈ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ 'ਤੇ ਵਾਇਰਸ ਦੇ ਫੈਲਣ ਨਾਲ ਨਜਿੱਠਣ ਵਿੱਚ ਲਾਪਰਵਾਹੀ ਵਰਤਣ ਦਾ ਦੋਸ਼ ਲਗਾਇਆ ਗਿਆ ਹੈ।

 

ਕੋਰੋਨਾ ਵਾਇਰਸ ਦਾ ਇੱਕ ਵੱਡਾ ਸਮੂਹ ਹੈ, ਪਰ ਇਨ੍ਹਾਂ ਵਿੱਚੋਂ ਸਿਰਫ ਛੇ ਵਿਸ਼ਾਣੂ ਹੀ ਲੋਕਾਂ ਨੂੰ ਸੰਕਰਮਿਤ ਕਰਦੇ ਹਨ। ਇਸ ਦੇ ਆਮ ਪ੍ਰਭਾਵ ਜ਼ੁਕਾਮ ਦਾ ਕਾਰਨ ਬਣਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus death toll to at least 1357 and the number of confirmed cases to more than 60000