ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Coronavirus ਕਾਰਨ ਮੌਤਾਂ ਦੀ ਗਿਣਤੀ 2458 ਹੋਈ, 78,500 ਪ੍ਰਭਾਵਿਤ

ਚੀਨ ਸਮੇਤ ਪੂਰੀ ਦੁਨੀਆਂ 'ਚ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਅੱਜ ਐਤਵਾਰ ਨੂੰ 2,458 ਹੋ ਗਈ ਹੈ ਅਤੇ ਇਸ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੀ ਵੱਧ ਕੇ 78,500 ਤੱਕ ਪੁੱਜ ਗਈ ਹੈ।
 

ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਨੇ ਦੱਸਿਆ ਕਿ ਸਨਿੱਚਰਵਾਰ ਨੂੰ ਹੁਬੇਈ ਸੂਬੇ 'ਚ ਕੋਰੋਨਾ ਵਾਇਰਸ ਦੇ 630 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 32 ਪੀੜਤ ਜੇਲ 'ਚ ਬੰਦ ਕੈਦੀ ਹਨ। ਚੀਨ ਦੇ ਹੁਬੇਈ ਸੂਬੇ, ਜੋ ਕਿ ਇਸ ਵਾਇਰਸ ਦਾ ਮੁੱਖ ਕੇਂਦਰ ਹੈ, 'ਚ 109 ਨਵੀਆਂ ਮੌਤਾਂ ਹੋਈਆਂ ਹਨ, ਜਦਕਿ ਵੁਹਾਨ 'ਚ ਹੋਰ 90 ਲੋਕਾਂ ਦੀ ਮੌਤ ਹੋਈ ਹੈ।
 

ਨੈਸ਼ਨਲ ਹੈਲਥ ਕਮਿਸ਼ਨ ਨੇ ਦੱਸਿਆ ਕਿ ਹੁਬੇਈ ਸੂਬੇ 'ਚ ਹੁਣ ਤਕ ਕੁਲ 40,127 ਪੀੜਤਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ 1845 ਦੀ ਹਾਲਤ ਗੰਭੀਰ ਬਣੀ ਹੋਈ ਹੈ। 15,299 ਪੀੜਤਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
 

ਸਿੰਗਾਪੁਰ 'ਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਉੱਥੇ ਕੋਰੋਨਾ ਵਾਇਰਸ ਦੇ ਕੁਲ ਪੀੜਤਾਂ ਦੀ ਗਿਣਤੀ 89 ਹੋ ਗਈ ਹੈ। ਸਿਹਤ ਮੰਤਰਾਲਾ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ 32 ਸਾਲਾ ਵਿਅਕਤੀ, ਜੋ ਕਿ ਬੀਤੀ 8 ਫਰਵਰੀ ਨੂੰ ਚੀਨ ਦੇ ਵੁਹਾਨ ਤੋਂ ਪਰਤਿਆ ਸੀ, ਉਸ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ। ਇਸ ਤੋਂ ਇਲਾਵਾ 30 ਸਾਲਾ ਔਰਤ ਅਤੇ 41 ਸਾਲਾ ਵਿਅਕਤੀ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ। ਇਨ੍ਹਾਂ 89 ਪੀੜਤਾਂ 'ਚੋਂ 49 ਲੋਕਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ, ਜਦਕਿ 40 ਮਰੀਜ਼ ਹਾਲੇ ਵੀ ਹਸਪਤਾਲ 'ਚ ਦਾਖਲ ਹਨ।
 

ਹਾਂਗਕਾਂਗ 'ਚ ਵੀ 96 ਸਾਲਾ ਬਜ਼ੁਰਗ ਔਰਤ 'ਚ ਕੋਰੋਨਾ ਵਾਇਰਸ ਦੇ ਲੱਛਣ ਮਿਲੇ ਹਨ। ਹਾਂਗਰਾਂਗ 'ਚ ਕੋਰੋਨਾ ਵਾਇਰਸ ਦੇ ਕੁਲ ਪੀੜਤਾਂ ਦੀ ਗਿਣਤੀ 69 ਹੋ ਗਈ ਹੈ। ਬਜ਼ੁਰਗ ਔਰਤ ਨੂੰ ਬੀਤੀ 13 ਫ਼ਰਵਰੀ ਨੂੰ ਖੰਘ ਅਤੇ ਜੁਕਾਮ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਸਿੰਗਾਪੁਰ 'ਚ ਹੁਣ ਤਕ 2 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus Global death toll rises to 2458