ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਕਾਰਨ ਇਟਲੀ 'ਚ ਬੁਰਾ ਹਾਲ, ਹੁਣ ਤਕ 7503 ਮੌਤਾਂ

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਇਟਲੀ 'ਚ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 7503 ਹੋ ਗਈ ਹੈ। ਇਟਲੀ ਦੇ ਨਾਗਰਿਕ ਸੁਰੱਖਿਆ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ 683 ਲੋਕਾਂ ਦੀ ਮੌਤ ਹੋ ਗਈ ਹੈ।
 

ਮੰਗਲਵਾਰ ਦੇ ਮੁਕਾਬਲੇ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਕੁਝ ਘਟ ਗਈ ਹੈ। ਮੰਗਲਵਾਰ ਨੂੰ ਇਟਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਨਾਲ 743 ਲੋਕਾਂ ਦੀ ਮੌਤ ਹੋ ਗਈ ਸੀ। ਬਿਆਨ ਦੇ ਅਨੁਸਾਰ ਇਟਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 5210 ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਦੇਸ਼ 'ਚ ਕੁਲ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 74,386 ਹੋ ਗਈ ਹੈ। ਇਨ੍ਹਾਂ 'ਚ ਉਹ ਲੋਕ ਵੀ ਸ਼ਾਮਲ ਹਨ, ਜੋ ਮਰ ਚੁੱਕੇ ਹਨ ਅਤੇ ਜੋ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
 

ਇਟਲੀ 'ਚ ਹੁਣ ਤਕ 9,362 ਕੋਰੋਨਾ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਟਲੀ 'ਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ 21 ਫ਼ਰਵਰੀ ਨੂੰ ਸਾਹਮਣੇ ਆਇਆ ਸੀ। ਮਹੱਤਵਪੂਰਣ ਗੱਲ ਇਹ ਹੈ ਕਿ ਇਟਲੀ ਦਾ ਲੋਮਬਾਡੀਰ ਸੂਬਾ ਇਸ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।
 

ਦੂਜੇ ਪਾਸੇ ਇਜ਼ਰਾਈਲ ਦੇ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕੀਤਾ। ਬਿਆਨ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੀ ਲਾਗ ਦੇ 439 ਨਵੇਂ ਮਾਮਲੇ ਸਾਹਮਣੇ ਆਏ ਹਨ। ਬਿਆਨ ਅਨੁਸਾਰ ਕੋਰੋਨਾ ਨਾਲ ਪੀੜਤ 39 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ 64 ਲੋਕ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਇਜ਼ਰਾਈਲ ਵਿੱਚ ਕੋਰੋਨਾ ਤੋਂ ਹੁਣ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਜ਼ਰਾਈਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਲੋਕਾਂ ਨੂੰ ਸਮਾਜਿਕ ਦੂਰੀਆਂ ਦੀ ਸਖਤੀ ਨਾਲ ਪਾਲਣ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਜ਼ਰੂਰੀ ਕੰਮ ਲਈ ਆਪਣੇ ਘਰ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਜਾਣ ਦੀ ਮਨਜੂਰੀ ਹੈ।
 

ਭਾਰਤ ਦੀ ਗੱਲ ਕਰੀਏ ਤਾਂ ਕੇਂਦਰ ਸਰਕਾਰ ਨੇ ਇੱਥੋਂ ਦੇ ਹਾਲਾਤ ਦੇ ਮੱਦੇਨਜ਼ਰ 21 ਦਿਨ ਦਾ ਲਾਕਡਾਊਨ ਲਗਾ ਦਿੱਤਾ ਹੈ। ਅਧਿਐਨ 'ਚ ਦੱਸਿਆ ਗਿਆ ਹੈ ਜੇ ਕੋਰੋਨਾ ਨੂੰ ਰੋਕਣ ਲਈ ਕੋਈ ਉਪਾਅ ਨਾ ਕੀਤਾ ਗਿਆ ਤਾਂ 15 ਮਈ ਤੱਕ ਹਰੇਕ 1,00,000 ਆਬਾਦੀ 'ਚ 161 ਲੋਕ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਜਾਣਗੇ। ਜੇ ਦੇਸ਼ ਭਰ 'ਚ ਟ੍ਰੈਫਿਕ 'ਤੇ ਪਾਬੰਦੀ ਰਹੀ ਤਾਂ ਇਹ ਗਿਣਤੀ ਘੱਟ ਕੇ ਪ੍ਰਤੀ ਲੱਖ ਆਬਾਦੀ 'ਤੇ 48 ਵਿਅਕਤੀ ਹੋ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Italy 7503 people dead so far