ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 5 ਸ਼ੱਕੀ ਮਰੀਜ਼ ਮਿਲੇ

ਚੀਨ 'ਚ ਕੋਰੋਨਾ ਵਾਇਰਸ ਨਾਲ ਹੜਕੰਪ ਮਚਿਆ ਹੋਇਆ ਹੈ। ਹੁਣ ਤਕ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 80 ਹੋ ਗਈ ਹੈ ਤੇ ਲਗਭਗ 2,744 ਲੋਕ ਇਸ ਦੀ ਲਪੇਟ 'ਚ ਆ ਚੁੱਕੇ ਹਨ। ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 5 ਸ਼ੱਕੀ ਮਰੀਜ਼ਾਂ ਨੂੰ ਹਸਪਤਾਲ 'ਚ ਭਰਤੀ ਕੀਤਾ ਗਿਆ ਹੈ।
 

ਐਕਸਪ੍ਰੈੱਸ ਟ੍ਰਿਬਿਊਨ ਅਖਬਾਰ ਨੇ ਸਿਹਤ ਮੰਤਰਾਲੇ ਦੇ ਹਵਾਲੇ ਤੋਂ ਖਬਰ ਦਿੱਤੀ ਕਿ ਮੁਲਤਾਨ 'ਚੋਂ ਦੋ ਨਮੂਨਿਆਂ ਨੂੰ ਪੁਸ਼ਟੀ ਲਈ ਹਾਂਗਕਾਂਗ ਭੇਜਿਆ ਗਿਆ ਹੈ ਕਿਉਂਕਿ ਪਾਕਿਸਤਾਨ ਦੀ ਇਕ ਵੀ ਪ੍ਰਯੋਗਸ਼ਾਲਾ ਇਸ ਬੀਮਾਰੀ ਦਾ ਪਤਾ ਲਗਾਉਣ 'ਚ ਸਮਰੱਥ ਨਹੀਂ ਹੈ।
 

ਖਬਰ 'ਚ ਦੱਸਿਆ ਗਿਆ ਹੈ ਕਿ ਮੁਲਤਾਨ ਦੇ ਦੋ ਮਰੀਜ਼ਾਂ 'ਚੋਂ ਇੱਕ ਪਾਕਿਸਤਾਨੀ ਨਾਗਰਿਕ ਹੈ। ਸਨਿੱਚਰਵਾਰ ਨੂੰ ਰਾਸ਼ਟਰੀ ਸਿਹਤ ਸੰਸਥਾ ਦੇ ਮੁਖੀ ਮੇਜਰ ਜਨਰਲ ਡਾ. ਆਮਿਰ ਇਕਰਮ ਨੇ ਕਿਹਾ ਸੀ ਕਿ ਇਕ ਚੀਨੀ ਨਾਗਰਿਕ ਨੂੰ ਮੁਲਤਾਨ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਫਲੂ, ਖੰਘ ਅਤੇ ਬੁਖਾਰ ਵਰਗੀ ਬੀਮਾਰੀ ਦੇ ਹੋਰ ਲੱਛਣ ਨਜ਼ਰ ਆਉਣ ਮਗਰੋਂ ਉਸ ਨੂੰ ਇਕ ਵੱਖਰੇ ਵਾਰਡ 'ਚ ਰੱਖਿਆ ਗਿਆ ਹੈ। ਖਬਰ 'ਚ ਕਿਹਾ ਗਿਆ ਹੈ ਕਿ ਜਾਂਚ ਨਤੀਜੇ ਕੁੱਝ ਦਿਨਾਂ ਤਕ ਆਉਣ ਦੀ ਉਮੀਦ ਹੈ।
 

ਸੂਤਰਾਂ ਮੁਤਾਬਕ ਚੀਨੀ ਨਾਗਰਿਕ ਚੀਨ ਤੋਂ ਦੁਬਈ ਗਿਆ ਸੀ ਅਤੇ 21 ਜਨਵਰੀ ਨੂੰ ਕਰਾਚੀ ਪੁੱਜਾ ਸੀ। ਕਰਾਚੀ ਉਤਰਨ ਤੋਂ ਬਾਅਦ ਉਹ ਜਹਾਜ਼ ਰਾਹੀਂ ਮੁਲਤਾਨ ਗਿਆ ਸੀ। ਲਾਹੌਰ 'ਚ ਵੀ ਚੀਨ ਦੇ ਤਿੰਨ ਨਾਗਰਿਕਾਂ ਨੂੰ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਸਨਿੱਚਰਰ ਨੂੰ ਵੱਖਰੇ-ਵੱਖਰੇ ਵਾਰਡ 'ਚ ਰੱਖਿਆ ਗਿਆ।

 


 

ਜ਼ਿਕਰਯੋਗ ਹੈ ਕਿ ਚੀਨ ਤੋਂ ਹਰ ਹਫਤੇ 41 ਜਹਾਜ਼ ਪਾਕਿਸਤਾਨ ਆਉਂਦੇ ਹਨ, ਜੋ ਜ਼ਿਆਦਾਤਰ ਚੀਨੀ ਨਾਗਰਿਕਾਂ ਨੂੰ ਲਿਆਉਂਦੇ ਅਤੇ ਲੈ ਜਾਂਦੇ ਹਨ। ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਤਹਿਤ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਯੋਜਨਾਵਾਂ 'ਤੇ ਕੰਮ ਕਰ ਰਹੇ ਹਜ਼ਾਰਾਂ ਚੀਨੀ ਨਾਗਰਿਕ ਨਿਯਮਿਤ ਤੌਰ 'ਤੇ ਦੋਹਾਂ ਦੇਸ਼ਾਂ ਦੀ ਯਾਤਰਾ ਕਰਦੇ ਹਨ, ਜਿਸ ਕਾਰਨ ਇਸ ਬੀਮਾਰੀ ਦੇ ਫੈਲਣ ਦਾ ਖਤਰਾ ਵੱਧ ਰਿਹਾ ਹੈ।
 

ਕੋਰੋਨਾ ਵਾਇਰਸ ਦੇ ਲੱਛਣ :
ਇਸ ਵਾਇਰਸ ਦੇ ਨਤੀਜੇ ਵਜੋਂ ਬੁਖਾਰ, ਜ਼ੁਕਾਮ, ਸਾਹ ਲੈਣ ਵਿਚ ਤਕਲੀਫ, ਨੱਕ ਵਿਚੋਂ ਪਾਣੀ ਵਹਿਣਾ ਤੇ ਗਲੇ ਵਿਚ ਖਰਾਸ਼ ਜਿਹੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਉਥੇ ਹੀ ਦੂਜੇ ਪਾਸੇ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਤੋਂ ਬਚਣ ਤੇ ਉਸ ਦੇ ਅਸਰ ਨੂੰ ਘੱਟ ਕਰਨ ਲਈ ਕੁਝ ਉਪਾਅ ਵਰਤਣ ਦੀ ਹਿਦਾਇਤ ਦਿੱਤੀ ਹੈ, ਜਿਸ ਨੂੰ ਸੰਯੁਕਤ ਰਾਸ਼ਟਰ ਨੇ ਵੀ ਟਵੀਟ ਕੀਤਾ ਹੈ। ਟਵੀਟ ਵਿਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਘੱਟ ਕਰਨ ਦੇ ਉਪਾਅ ਦੱਸੇ ਗਏ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Pakistan on high alert after five suspected cases