ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ : ਅਮਰੀਕਾ 'ਚ 6 ਹਫ਼ਤੇ ਦੇ ਨਵਜੰਮੇ ਬੱਚੇ ਦੀ ਮੌਤ

ਪੂਰੀ ਦੁਨੀਆ 'ਚ ਜਾਰੀ ਕੋਰੋਨਾ ਵਾਇਰਸ ਦੇ ਕਹਿਰ ਵਿਚਕਾਰ ਸਿਰਫ਼ 6 ਹਫ਼ਤੇ ਦੇ ਇੱਕ ਨਵਜੰਮੇ ਬੱਚੇ ਦੀ ਮੌਤ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਅਮਰੀਕੀ ਸੂਬੇ ਕਨੈਕਟੀਕਟ ਦੇ ਰਾਜਪਾਲ ਨੇ ਕਿਹਾ ਕਿ ਇਹ ਕੋਰੋਨਾ ਵਾਇਰਸ ਨਾਲ ਹੋਈ ਸਭ ਤੋਂ ਘੱਟ ਉਮਰ ਦੀ ਮੌਤ ਵਿੱਚੋਂ ਇੱਕ ਹੈ।
 

ਰਾਜਪਾਲ ਨੇਡ ਲੈਮੋਂਟ ਨੇ ਬੁੱਧਵਾਰ ਨੂੰ ਟਵੀਟ ਕੀਤਾ ਕਿ ਨਵਜੰਮੇ ਬੱਚੇ ਨੂੰ ਪਿਛਲੇ ਹਫ਼ਤੇ ਇੱਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਬੀਤੀ ਰਾਤ ਹੋਏ ਟੈਸਟ 'ਚ ਇਹ ਸਪੱਸ਼ਟ ਹੋ ਗਿਆ ਕਿ ਬੱਚਾ ਕੋਰੋਨਾ ਵਾਇਰਸ ਪਾਜੀਟਿਵ ਸੀ। ਉਨ੍ਹਾਂ ਕਿਹਾ ਕਿ ਇਹ ਦਿਲ ਦੁਖਾਉਣ ਵਾਲੀ ਘਟਨਾ ਹੈ। ਸਾਡਾ ਮੰਨਣਾ ਹੈ ਕਿ ਇਹ ਕੋਵਿਡ-19 ਨਾਲ ਹੋਈਆਂ ਮੌਤਾਂ ਵਿੱਚੋਂ ਸਭ ਤੋਂ ਘੱਟ ਉਮਰ 'ਚ ਹੋਣ ਵਾਲੀ ਪਹਿਲੀ ਮੌਤ ਹੈ।
 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ 'ਚ ਹੀ ਇੱਕ ਸਾਲ ਤੋਂ ਘੱਟ ਉਮਰ ਦੇ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ। ਇਲੀਨੋਇਸ ਡਿਪਾਰਟਮੈਂਟ ਆਫ਼ ਪਬਲਿਕ ਹੈਲਥ ਦੇ ਡਾਇਰੈਕਟਰ ਡਾ. ਨਗੋਜ਼ੀ ਇਜ਼ਾਇਕ ਨੇ ਕਿਹਾ ਸੀ ਕਿ ਸ਼ਿਕਾਗੋ 'ਚ ਕੋਰੋਨਾ ਵਾਇਰਸ ਨਾਲ ਪੀੜਤ ਇੱਕ ਬੱਚੇ ਦੀ ਮੌਤ ਹੋ ਗਈ ਹੈ। ਇਸ ਬੱਚੇ ਦੀ ਉਮਰ 1 ਸਾਲ ਤੋਂ ਘੱਟ ਸੀ। ਸਥਾਨਕ ਮੀਡੀਆ ਅਨੁਸਾਰ ਇਹ ਬੱਚਾ 9 ਮਹੀਨੇ ਦਾ ਸੀ।
 

ਪਰ ਬੀਤੇ ਦਿਨੀਂ ਜਿਸ ਬੱਚੇ ਦੀ ਮੌਤ ਹੋਈ ਹੈ, ਉਹ ਸਿਰਫ਼ 6 ਹਫ਼ਤੇ ਦਾ ਸੀ ਅਤੇ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਉਸ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਹੁਣ ਤੱਕ ਇਹੀ ਮੰਨਿਆ ਜਾਂਦਾ ਰਿਹਾ ਹੈ ਕਿ ਬਜ਼ੁਰਗਾਂ ਨੂੰ ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਜ਼ੋਖਮ ਹੁੰਦਾ ਹੈ, ਪਰ ਇਸ ਖ਼ਤਰਨਾਕ ਵਾਇਰਸ ਨੇ ਅਮਰੀਕਾ 'ਚ ਦੋ ਬੱਚਿਆਂ ਦੀ ਜਾਨ ਲੈ ਕੇ ਤਰਥੱਲੀ ਮਚਾ ਦਿੱਤੀ ਹੈ।
 

ਦੱਸ ਦੇਈਏ ਕਿ ਅਮਰੀਕਾ 'ਚ ਹੁਣ ਤਕ ਕੋਰੋਨਾ ਵਾਇਰਸ ਦੀ ਲਪੇਟ 'ਚ 2,15,215 ਲੋਕ ਆ ਚੁੱਕੇ ਹਨ। ਇਨ੍ਹਾਂ 'ਚੋਂ 5,110 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 8878 ਲੋਕ ਠੀਕ ਹੋ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus pandemic Six week old newborn dies of coronavirus Covid19 in US Connecticut