ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੁਨੀਆ ’ਚ 8 ਲੱਖ ਤੋਂ ਵੱਧ ਕੋਰੋਨਾ ਦੀ ਜੱਦ ’ਚ, ਮਰਨ ਵਾਲਿਆਂ ਦੀ ਗਿਣਤੀ 38 ਹਜ਼ਾਰ ਪਾਰ

ਦੁਨੀਆ ਭਰ ਚ ਤਬਾਹੀ ਮਚਾਉਣ ਵਾਲੇ ਘਾਤਕ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਬਹੁਤ ਸਾਰੇ ਦੇਸ਼ਾਂ ਚ ਸਖਤ ਤਾਲਾਬੰਦੀ ਲਾਗੂ ਕੀਤੀ ਗਈ ਹੈ, ਜਿਸ ਕਾਰਨ ਦੁਨੀਆ ਦੀ ਤਕਰੀਬਨ ਅੱਧੀ ਆਬਾਦੀ ਨੂੰ ਘਰ ਦੇ ਅੰਦਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਇਸ ਵਾਇਰਸ ਦੇ ਫੈਲਣ ਨੂੰ ਕੰਟਰੋਲ ਕਰਨ ਦੀਆਂ ਵਿਸ਼ਵਵਿਆਪੀ ਕੋਸ਼ਿਸ਼ਾਂ ਦੇ ਬਾਵਜੂਦ ਲਾਗ ਲੱਗਣ ਅਤੇ ਮਰਨ ਵਾਲੇ ਲੋਕਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ।

 

ਸਪੇਨ ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ ਲਾਗ ਨਾਲ ਰਿਕਾਰਡ 849 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਦੇਸ਼ ਚ ਮਹਾਂਮਾਰੀ ਨਾਲੋਂ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 8189 ਹੋ ਗਈ। ਪਿਛਲੇ 24 ਘੰਟਿਆਂ ਚ 9222 ਵਿਅਕਤੀ ਵਾਇਰਸ ਨਾਲ ਪੀੜਤ ਪਾਏ ਗਏ ਹਨ, ਜਿਨ੍ਹਾਂ ਦੀ ਪੁਸ਼ਟੀ ਕੀਤੇ ਕੇਸਾਂ ਦੀ ਕੁੱਲ ਗਿਣਤੀ 94,417 ਹੋ ਗਈ ਹੈ।

 

ਅਧਿਕਾਰਤ ਸੂਤਰਾਂ ਤੋਂ ਇਕੱਠੀ ਕੀਤੀ ਜਾਣਕਾਰੀ ਅਨੁਸਾਰ ਮੰਗਲਵਾਰ (31 ਮਾਰਚ) ਨੂੰ ਦੁਨੀਆ ਭਰ ਵਿੱਚ ਇਸ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ 38,466 ਹੋ ਗਈ।

 

ਦਸੰਬਰ ਚ ਚੀਨ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ, ਉਦੋਂ ਤੋਂ ਵਿਸ਼ਵ ਦੇ 185 ਦੇਸ਼ਾਂ ਅਤੇ ਖੇਤਰਾਂ ਵਿੱਚ 8 ਲੱਖ ਤੋਂ ਵੱਧ ਲੋਕ ਇਸ ਵਾਇਰਸ ਨਾਲ ਪੀੜਤ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Update More Than 8 Lakhs Infected In 185 Country Death Toll Cross 38000