ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SA ਦੇ ਸਾਬਕਾ ਰਾਸ਼ਟਰਪਤੀ ਜੈਕਬ ਜੁਮਾ ਵਿਰੁਧ ਚੱਲੇਗਾ ਭ੍ਰਿਸ਼ਟਾਚਾਰ ਦਾ ਮੁਕੱਦਮਾ

ਦੱਖਣੀ ਅਫ਼ਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜੁਮਾ ਵਿਰੁਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਚੱਲੇਗਾ। ਅਦਾਲਤ ਨੇ ਸ਼ੁੱਕਰਵਾਰ ਨੂੰ ਮੁਕੱਦਮੇ ਉੱਤੇ ਆਰਜ਼ੀ ਰੋਕ ਲਗਾਉਣ ਦੀ ਉਨ੍ਹਾਂ ਦੀ ਪਟੀਸ਼ਨ  ਨੂੰ ਖਾਰਜ ਕਰਦੇ ਹੋਏ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ।


 

ਫਰਾਂਸ ਦੀ ਰੱਖਿਆ ਕੰਪਨੀ ਥੇਲਸ ਤੋਂ 1990 ਵਿੱਚ ਰਿਸ਼ਵਤ ਲੈਣ ਦੇ ਦੋਸ਼ੀ ਜੁਮਾ ਨੇ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦੇ ਹੋਏ ਮਾਰਚ ਵਿੱਚ ਇਸ ਨੂੰ ਬੰਦ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਸਾਲਾਂ ਪੁਰਾਣੇ ਇਸ ਮਾਮਲੇ ਦੀ ਸਹੀ ਸੁਣਵਾਈ ਨਹੀਂ ਹੋ ਸਕੇਗੀ।

 

ਉੱਚ ਅਦਾਲਤ ਦੇ ਜਸਟਿਸ ਵਿਲੀ ਸੇਰਿਤੀ ਵੱਲੋਂ ਜੁਮਾ ਦੀ ਅਪੀਲ ਰੱਦ ਕਰਨ ਤੋਂ ਬਾਅਦ ਹੁਣ ਮੰਗਲਵਾਰ ਤੋਂ ਮੁਕੱਦਮਾ ਸ਼ੁਰੂ ਹੋਣ ਦੀ ਸੰਭਾਵਨਾ ਹੈ। 77 ਸਾਲਾ ਜੁਮਾ ਵਿਰੁਧ ਦੋਸ਼ 2005 ਵਿੱਚ ਪਹਿਲੀ ਵਾਰ ਸਾਹਮਣੇ ਆਏ ਸਨ ਪਰ 2009 ਵਿੱਚ ਰਾਸ਼ਟਰਪਤੀ ਬਣਨ ਦੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ 2016 ਵਿੱਚ ਮੁੜ ਤੋਂ ਉਨ੍ਹਾਂ ਉੱਤੇ ਇਹ ਦੋਸ਼ ਲੱਗੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corruption case will be filed against former South African President Jacob Zuma