ਅਮਰੀਕਾ ਵਿੱਚ ਕੋਰੋਨਾਵਾਇਰਸ ਦੀ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ 60 ਹਜ਼ਾਰ ਨੂੰ ਪਾਰ ਕਰ ਗਈ ਹੈ। ਜੌਨਸ ਹਾਪਕਿਨਜ਼ ਯੂਨੀਵਰਸਿਟੀ ਨੇ ਇਹ ਜਾਣਕਾਰੀ ਦਿੱਤੀ। ਜੌਹਨਜ਼ ਹਾਪਕਿਨਜ਼ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਸਿਸਟਮ ਸਾਇੰਸ ਐਂਡ ਇੰਜੀਨੀਅਰਿੰਗ (ਸੀਐਸਐਸਈ) ਨੇ ਤਾਜ਼ਾ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਦੇਸ਼ ਵਿੱਚ ਕੋਵਿਡ -19 ਦੇ ਲਾਗ ਦੇ ਮਾਮਲੇ ਬੁੱਧਵਾਰ ਸਥਾਨਕ ਸਮੇਂ ਅਨੁਸਾਰ ਸ਼ਾਮ 4 ਵਜੇ ਤੱਕ 60,207 ਸਨ।
ਨਿਊਜ਼ ਏਜੰਸੀ ਸਿਨਹੂਆ ਨੇ ਸੀਐਸਐਸਈ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਦੇਸ਼ ਵਿੱਚ ਹੁਣ ਤੱਕ ਕੁੱਲ 10 ਲੱਖ 30 ਹਜ਼ਾਰ 487 ਲੋਕਾਂ ਵਿੱਚ ਕੋਵਿਡ -19 ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਅਮਰੀਕਾ ਦਾ ਨਿਊਯਾਰਕ ਸਟੇਟ 2 ਲੱਖ 99 ਹਜ਼ਾਰ 691 ਮਾਮਲਿਆਂ ਅਤੇ 23 ਹਜ਼ਾਰ 384 ਮੌਤਾਂ ਦੇ ਨਾਲ ਇਥੇ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਹੈ। ਇਸੇ ਲੜੀ ਵਿੱਚ ਨਿਊਜਰਸੀ 6 ਹਜ਼ਾਰ 771 ਮੌਤਾਂ ਨਾਲ, ਮਿਸ਼ੀਗਨ 3 ਹਜ਼ਾਰ 673 ਮੌਤਾਂ ਅਤੇ 3 ਹਜ਼ਾਰ 153 ਮੌਤਾਂ ਦੇ ਮਾਮਲਿਆਂ ਦੇ ਨਾਲ ਮੈਸਾਚੁਸੇਟਸ ਸਭ ਤੋਂ ਜ਼ਿਆਦਾ ਪ੍ਰਭਾਵਤ ਅਮਰੀਕਾ ਦੇ ਸੂਬਿਆਂ ਵਿੱਚ ਸ਼ਾਮਲ ਹੈ।
ਇੱਥੇ ਭਾਰਤ ਦੀ ਗੱਲ ਕਰੀਏ ਤਾਂ ਕੋਰੋਨਾ ਵਾਇਰਸ ਨਾਲ ਪੀੜਤਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 33 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 12 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1263 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 66 ਲੋਕਾਂ ਦੀ ਮੌਤ ਹੋ ਗਈ ਹੈ।
ਵੀਰਵਾਰ ਨੂੰ ਜਾਰੀ ਕੀਤੇ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਕੇ 33050 ਹੋ ਗਏ ਹਨ ਅਤੇ ਇਸ ਖ਼ਤਰਨਾਕ ਕੋਵਿਡ -19 ਤੋਂ ਹੁਣ ਤੱਕ 1074 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਕੋਰੋਨਾ ਵਿੱਚ ਕੁੱਲ 33050 ਮਾਮਲਿਆਂ ਵਿੱਚੋਂ 23651 ਐਕਟਿਵ ਕੇਸ ਹਨ, ਉਥੇ 8325 ਲੋਕਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਚੁੱਕੀ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਕਾਰਨ ਸਭ ਤੋਂ ਵੱਧ 432 ਲੋਕਾਂ ਦੀ ਮੌਤ ਹੋਈ ਹੈ। ਹੁਣ ਇਸ ਮਹਾਂਮਾਰੀ ਦੇ ਪੀੜਤਾਂ ਦੀ ਗਿਣਤੀ 11940 ਹੋ ਗਈ ਹੈ।
.....