ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਰਹਿਮੀ: ਪਾਕਿ 'ਚ ਗਰਭਵਤੀ ਇਸਾਈ ਔਰਤ ਨੂੰ ਮਾਰੀ ਗੋਲੀ

ਪਾਕਿਸਤਾਨ ਵਿੱਚ ਘੱਟ ਗਿਣਤੀਆਂ 'ਤੇ ਅੱਤਿਆਚਾਰ ਘੱਟ ਹੋਣ ਦਾ ਨਾਮ ਨਹੀਂ ਲੈ ਰਹੇ ਹਨ।  ਪਾਕਿਸਤਾਨ ਦੇ ਕਰਾਚੀ ਵਿੱਚ ਇੱਕ ਸਕੂਲ ਦੇ ਬਾਹਰ ਉਡੀਕ ਕਰ ਰਹੀ ਇੱਕ 36 ਸਾਲਾ ਗਰਭਵਤੀ ਇਸਾਈ ਔਰਤ ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਔਰਤ ਦੀ ਹਾਲਤ ਨਾਜ਼ੁਕ ਹੈ। ਇਹ ਜਾਣਕਾਰੀ ਐਤਵਾਰ ਨੂੰ ਪਾਕਿਸਤਾਨੀ ਮੀਡੀਆ ਰਿਪੋਰਟ ਤੋਂ ਮਿਲੀ ਹੈ।

 

ਮੀਡੀਆ ਰਿਪੋਰਟਾਂ ਦੇ ਅਨੁਸਾਰ, ਸੱਤ ਮਹੀਨਿਆਂ ਦੀ ਗਰਭਵਤੀ ਕਿਰਨ ਪਤੀ ਅਮਜਦ ਦੇ ਨਾਲ ਆਪਣੇ ਲੜਕੇ ਦਾ ਕੋਰਾਂਗੀ ਇਲਾਕੇ ਦੇ ਕਰਾਚੀ ਪਬਲਿਕ ਸਕੂਲ ਵਿੱਚ ਦਾਖ਼ਲਾ ਕਰਵਾਉਣ ਗਈ ਸੀ। ਹਮਲੇ ਦੇ ਸਮੇਂ ਔਰਤ ਕਾਰ ਵਿੱਚ ਆਪਣੇ ਪਤੀ ਅਤੇ ਬੇਟੇ ਦਾ ਇੰਤਜ਼ਾਰ ਕਰ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਆਏ ਹਮਲਾਵਰ ਗੋਲੀ ਮਾਰ ਕੇ ਭੱਜ ਗਏ। ਮਹਿਲਾ ਨੂੰ ਤੱਤਕਾਲ ਨੇੜੇ ਹਸਪਤਾਲ ਲਿਜਾਇਆ ਗਿਆ, ਜਿਥੇ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।


ਪਤੀ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ, ਘਟਨਾ ਦੇ ਕਾਰਨਾਂ ਦੀ ਜਾਣਕਾਰੀ ਨਹੀਂ ਮਿਲੀ ਹੈ। ਪਰਿਵਾਰ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪੁਲਿਸ ਨੇ ਇਸ ਘਟਨਾ ਪਿੱਛੇ ਲੁੱਟ ਦੀ ਸੰਭਾਵਨਾ ਨੂੰ ਨਕਾਰ ਦਿੱਤਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cruelty: Pregnant Christian woman shot dead in karachi Pakistan