ਚੱਕਰਵਾਤ 'ਫੇਨੀ' ਦੇ ਸ਼ਨਿੱਚਰਵਾਰ ਨੂੰ ਬੰਗਲਾਦੇਸ਼ ਵਿੱਚ ਦਸਤਕ ਦੇਣ ਤੋਂ ਬਾਅਦ ਘੱਟ ਤੋਂ ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 63 ਹੋਰ ਜ਼ਖ਼ਮੀ ਹੋ ਗਏ।
ਮੀਡੀਆ ਤੋਂ ਆਈਆਂ ਖ਼ਬਰਾਂ ਵਿੱਚ ਇਹ ਦਾਅਵਾ ਕੀਤਾ ਗਿਆ ਹੈ।
ਬੰਗਲਾਦੇਸ਼ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ 16 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ ਕਿਉਂਕਿ ਦੇਸ਼ ਦੇ ਤੱਟਵਰਤੀ ਇਲਾਕਿਆਂ ਵਿੱਚ ਤੱਟ ਬੰਨ੍ਹਾਂ ਦੇ ਟੁਟਣ ਦੇ ਚਲਦਿਆਂ ਕਰੀਬ 36 ਪਿੰਡਾਂ ਵਿੱਚ ਪਾਣੀ ਭਰ ਗਿਆ ਹੈ।
ਢਾਕਾ ਟ੍ਰਿਬਿਊਨ ਮੁਤਾਬਕ ਇਹ ਮੌਤਾਂ ਨੋਅਖਲੀ ਅਤੇ ਲਕਸ਼ਮੀਪੁਰ ਸਣੇ ਅੱਠ ਜ਼ਿਲ੍ਹਿਆਂ ਵਿੱਚੋਂ ਦਰਜ ਕੀਤੀਆਂ ਗਈਆਂ ਹਨ ਜੋ ਚੱਕਰਵਾਤ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। ਮ੍ਰਿਤਕਾਂ ਵਿੱਚ ਦੋ ਸਾਲ ਦਾ ਇੱਕ ਬੱਚਾ ਅਤੇ ਚਾਰ ਔਰਤਾਂ ਵੀ ਸ਼ਾਮਲ ਹਨ।
ਅਖ਼ਬਾਰ ਮੁਤਾਬਕ ਨੋਅਖਲੀ ਜ਼ਿਲ੍ਹੇ ਵਿੱਚ ਮਕਾਨਾਂ ਦੇ ਢਹਿਣ ਨਾਲ 30 ਪੇਂਡੂ ਲੋਕ ਜ਼ਖ਼ਮੀ ਹੋਏ ਹਨ।