ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ 2,004 ਹੋਈ, 74,185 ਪ੍ਰਭਾਵਿਤ

ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ 2,004 ਹੋਈ, 74,185 ਪ੍ਰਭਾਵਿਤ

ਚੀਨ ’ਚ ਕੋਰੋਨਾ ਵਾਇਰਸ ਦਾ ਅੱਤਵਾਦ ਜਾਰੀ ਹੈ। ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਚੀਨ ਦੇ ਹੁਵੇਈ ਸੂਬੇ ’ਚ ਕੋਰੋਨਾ ਵਾਇਰਸ ਨੇ ਪਿਛਲੇ 24 ਘੰਟਿਆਂ ਦੌਰਾਨ 136 ਜਾਨਾਂ ਲੈ ਲਈਆਂ ਹਨ ਤੇ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2,004 ਤੱਕ ਪੁੱਜ ਗਈ ਹੈ।

 

 

ਇਸ ਵਾਇਰਸ ਦੇ ਪੀੜਤਾਂ ਦੀ ਕੁੱਲ ਗਿਣਤੀ ਵੀ ਵਧ ਕੇ ਹੁਣ 74,185 ਹੋ ਗਈ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ (NHC) ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਚੀਨ ’ਚ ਕੋਰੋਨਾ ਵਾਇਰਸ ਦੇ 1,749 ਨਵੇਂ ਮਰੀਜ਼ ਸਾਹਮਣੇ ਆਏ ਹਨ।

 

 

ਕਮਿਸ਼ਨ ਮੁਤਾਬਕ ਕੱਲ੍ਹ ਮਾਰੇ ਗਏ 136 ਵਿਅਕਤੀਆਂ ਵਿੱਚੋਂ 132 ਹੁਵੇਈ ਦੇ ਹਨ, ਜਦ ਕਿ ਹੇਈਲੋਂਗਜਿਆਂਗ, ਸ਼ਾਨਦੋਂਗ, ਗੁਆਂਗਦੋਂਗ ਤੇ ਗੁਈਜ਼ੋਊ ’ਚ ਇੱਕ–ਇੱਕ ਵਿਅਕਤੀ ਦੀ ਮੌਤ ਹੋਈ ਹੈ।

 

 

ਮੰਗਲਵਾਰ ਨੁੰ 236 ਮਰੀਜ਼ਾਂ ਦੀ ਹਾਲਤ ਕਾਫ਼ੀ ਗੰਭੀਰ ਸੀ, ਜਦ ਕਿ 1,824 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦਿੱਤੀ ਗਈ ਹੈ।

 

 

ਸਰਕਾਰੀ ਖ਼ਬਰ ਏਜੰਸੀ ਜ਼ਿਨਹੂਆ ਮੁਤਾਬਕ ਕਮਿਸ਼ਨ ਨੇ ਦੱਸਿਆ ਕਿ ਚੀਨ ’ਚ 11,977 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ 5,248 ਹੋਰ ਲੋਕਾਂ ਦੇ ਇਸ ਤੋਂ ਪੀੜਤ ਹੋਣ ਦਾ ਖ਼ਦਸ਼ਾ ਹੈ। NHC ਮੁਤਾਬਕ ਹਾਲੇ ਤੱਕ ਕੁੱਲ 14,376 ਮਰੀਜ਼ਾਂ ਨੂੰ ਹਸਪਤਾਲਾਂ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ।

 

 

ਚੀਨ ’ਚ ਵੁਹਾਨ ਸਥਿਤ ਵੁਚਾਂਗ ਹਸਪਤਾਲ ਦੇ ਡਾਇਰੈਕਟਰ ਡਾ. ਲਿਊ ਜ਼ਿਮਿੰਗ ਦੀ ਕੋਰੋਨਾ ਵਾਇਰਸ ਕਾਰਨ ਮੰਗਲਵਾਰ ਨੂੰ ਮੌਤ ਹੋ ਗਈ ਸੀ।

 

 

NHC ਨੇ ਬੀਤੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਕੁੱਲ 1,716 ਮੈਡੀਕਲ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। 11 ਫ਼ਰਵਰੀ ਤੱਕ ਮਰੀਜ਼ਾਂ ਦੇ ਇਲਾਜ ’ਚ ਲੱਗੇ ਛੇ ਮੈਡੀਕਲ ਕਰਮਚਾਰੀਆਂ ਦੀ ਜਾਨ ਜਾ ਚੁੱਕੀ ਹੈ। ਉੱਧਰ ਹਾਂਗ ਕਾਂਗ ’ਚ ਹੁਣ ਤੱਕ ਕੋਰੋਨਾ ਵਾਇਰਸ ਦੇ 62 ਮਾਮਲੇ ਸਾਹਮਣੇ ਆ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Death Toll due to Corona Virus crosses 2000 More than 74000 affected