ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੀਨ ’ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ 1,868 ਹੋਈ, 72,436 ਪ੍ਰਭਾਵਿਤ

ਚੀਨ ’ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ 1,868 ਹੋਈ, 72,436 ਪ੍ਰਭਾਵਿਤ

ਚੀਨ ’ਚ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਅੱਜ 1,868 ਹੋ ਗਈ ਹੈ ਅਤੇ ਇਸ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 72,436 ਤੱਕ ਪੁੱਜ ਗਈ ਹੈ।

 

 

ਉੱਧਰ ਭਾਰਤ ’ਚ ਜਿਹੜੇ ਤਿੰਨ ਮਰੀਜ਼ਾਂ ਦੇ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਸੀ, ਉਨ੍ਹਾਂ ਦੀ ਰਿਪੋਰਟ ਹੁਣ ਨੈਗੇਟਿਵ ਆਈ ਹੈ ਤੇ ਉਹ ਹੁਣ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

 

 

ਕੋਰੋਨਾ ਵਾਇਰਸ ਨੇ ਸਭ ਤੋਂ ਵੱਧ ਤਬਾਹੀ ਵੁਹਾਨ ਸ਼ਹਿਰ ’ਚ ਮਚਾਈ ਹੈ। ਵਿਸ਼ਵ ਸਿਹਤ ਸੰਗਠਨ (WHO) ਦੀ ਟੀਮ ਵੀ ਚੀਨ ਪੁੱਜ ਚੁੱਕੀ ਹੈ।

 

 

WHO ਦੀ ਟੀਮ ਨੇ ਮੰਗਲਵਾਰ ਨੂੰ ਕਰੋਨਾ ਵਾਇਰਸ ਦੇ ਕਹਿਰ ਨਾਲ ਨਿਪਟਣ ਲਈ ਚੀਨ ਦੇ ਸਿਹਤ ਅਧਿਕਾਰੀਆਂ ਨਾਲ ਚਰਚਾ ਸ਼ੁਰੂ ਕੀਤੀ ਉੱਧਰ ਜਨੇਵਾਚ ਵੀ 400 ਵਿਗਿਆਨੀਆਂ ਦੀ ਮੀਟਿੰਗ 11–12 ਫ਼ਰਵਰੀ ਨੂੰ  ਹੋ ਚੁੱਕੀ ਹੈ; ਜਿਸ ਵਿੱਚ ਵਾਇਰਸ ਦੇ ਵੱਖੋਵੱਖਰੇ ਪੱਖਾਂ ਉੱਤੇ ਚਰਚਾ ਹੋਈ।

 

 

ਇਸ ਦੌਰਾਨ ਚੀਨ ਸਰਕਾਰ ਨੇ ਵੁਹਾਨ ਕਈ ਅਧਿਕਾਰੀਆਂ ਨੂੰ ਇਸ ਵਾਇਰਸ ਦੇ ਹੋਰ ਫੈਲਣ ਤੋਂ ਰੋਕਣ ਵਿੱਚ ਲਾਪਰਵਾਹੀ ਵਰਤਣ ਕਾਰਨ ਅਹੁਦਿਆਂ ਤੋਂ ਫ਼ਾਰਗ ਕਰ ਦਿੱਤਾ ਹੈ

 

 

WHO ਦੀ ਟੀਮ ਕੋਰੋਨਾ ਵਾਇਰਸ ਦੇ ਕਹਿਰ ਨਾਲ ਨਿਪਟਣ ਲਈ ਚੀਨੀ ਸਿਹਤ ਅਧਿਕਾਰੀਆਂ ਦੀ ਮਦਦ ਕਰ ਰਹੀ ਹੈ। ਕੋਰੋਨਾ ਵਾਇਰਸ ਦਰਅਸਲ ਕਈ ਕੀਟਾਣੂਆਂ ਦਾ ਇੱਕ ਵੱਡਾ ਸਮੂਹ ਹੁੰਦਾ ਹੈ ਪਰ ਉਨ੍ਹਾਂ ਵਿੱਚੋਂ ਸਿਰਫ਼ ਛੇ ਕੀਟਾਣੂ ਹੀ ਲੋਕਾਂ ਨੂੰ ਬੀਮਾਰ ਕਰਦੇ ਹਨ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Death Toll due to Corona Virus reaches 1868 More than 72 thousand affected