ਚੀਨ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ ਫੈਲਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 3213 ਹੋ ਗਈ ਹੈ, ਜਦਕਿ ਪਾਜੀਟਿਵ ਕੇਸਾਂ ਦੀ ਗਿਣਤੀ 80,860 ਹੋ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਚੀਨ ਦੇ ਸਿਹਤ ਅਧਿਕਾਰੀਆਂ ਨੇ ਐਤਵਾਰ ਨੂੰ ਨੋਵਲ ਕੋਰੋਨਾ ਵਾਇਰਸ ਦੇ 16 ਨਵੇਂ ਮਾਮਲੇ ਅਤੇ 14 ਮੌਤਾਂ ਦੀ ਪੁਸ਼ਟੀ ਕੀਤੀ ਹੈ। ਰਾਸ਼ਟਰੀ ਸਿਹਤ ਕਮਿਸ਼ਨ ਮੁਤਾਬਿਕ ਸਾਰੀਆਂ ਮੌਤਾਂ ਹੁਬੇਈ ਸੂਬੇ 'ਚ ਹੋਈਆਂ ਹਨ।
ਕਮਿਸ਼ਨ ਨੇ ਕਿਹਾ ਕਿ ਇਸ ਦੌਰਾਨ 41 ਨਵੇਂ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਠੀਕ ਹੋਣ ਤੋਂ ਬਾਅਦ 838 ਲੋਕਾਂ ਨੂੰ ਐਤਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਜਦਕਿ ਗੰਭੀਰ ਮਾਮਲਿਆਂ ਦੀ ਗਿਣਤੀ 194 ਘੱਟ ਕੇ 3,032 ਹੋ ਗਈ। ਚੀਨ 'ਚ 9,898 ਮਰੀਜ਼ ਅਜੇ ਵੀ ਇਲਾਜ ਅਧੀਨ ਹਨ। 67,749 ਮਰੀਜ਼ਾਂ ਨੂੰ ਸਿਹਤਯਾਬੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ 3,213 ਵਾਇਰਸ ਕਾਰਨ ਆਪਣੀ ਜਾਨ ਗੁਆਚੁੱਕੇ ਹਨ।
ਕਮਿਸ਼ਨ ਨੇ ਕਿਹਾ ਕਿ 134 ਲੋਕਾਂ ਦੇ ਅਜੇ ਵੀ ਵਾਇਰਸ ਨਾਲ ਪੀੜਤ ਹੋਣ ਦਾ ਸ਼ੱਕ ਹੈ। ਕਮਿਸ਼ਨ ਨੇ ਕਿਹਾ ਕਿ ਮਰੀਜ਼ਾਂ ਦੇ ਨਜ਼ਦੀਕੀ ਸੰਪਰਕ 'ਚ ਆਏ 9,582 ਲੋਕ ਅਜੇ ਵੀ ਡਾਕਟਰੀ ਨਿਗਰਾਨੀ ਹੇਠ ਹਨ। ਐਤਵਾਰ ਨੂੰ 1,316 ਲੋਕਾਂ ਨੂੰ ਡਾਕਟਰੀ ਨਿਗਰਾਨੀ ਤੋਂ ਛੁੱਟੀ ਦਿੱਤੀ ਗਈ।
ਅੱਧੀ ਰਾਤ ਤੱਕ 148 ਮਾਮਲਿਆਂ ਦੀ ਪੁਸ਼ਟੀ ਹੋ ਗਈ, ਜਿਨ੍ਹਾਂ 'ਚ ਹਾਂਗਕਾਂਗ ਦੇ ਵਿਸ਼ੇਸ਼ ਪ੍ਰਬੰਧਕੀ ਖੇਤਰ (ਐਸਏਆਰ) ਵਿੱਚ ਚਾਰ ਮੌਤਾਂ, ਮਕਾਓ ਐਸਏਆਰ ਵਿੱਚ 10 ਮੌਤਾਂ ਦੇ 59 ਕੇਸ ਤੇ ਤਾਈਵਾਨ ਵਿੱਚ ਇੱਕ ਮੌਤ ਸ਼ਾਮਲ ਹੈ। ਹਾਂਗਕਾਂਗ 'ਚ ਕੁੱਲ 84, ਮਕਾਓ 'ਚ 10 ਅਤੇ ਤਾਈਵਾਨ 'ਚ 20 ਮਰੀਜ਼ਾਂ ਨੂੰ ਸਿਹਤਯਾਬੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।