ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਇਰਾਕ ਦੇ ਦੱਖਣੀ ਸ਼ਹਿਰ ਨਜ਼ਫ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਵਾਰ ਇਰਾਨ ਹਾਈ ਕਮਿਸ਼ਨ ਦੀ ਇਮਾਰਤ ਨੂੰ ਅੱਗ ਲਾ ਦਿੱਤੀ।
ਇਸ ਤੋਂ ਪਹਿਲਾਂ ਪਿਛਲੇ ਬੁੱਧਵਾਰ ਨੂੰ ਵੀ ਪ੍ਰਦਰਸ਼ਨਕਾਰੀਆਂ ਨੇ ਨਜ਼ਫ ਸਥਿਤ ਇਰਾਨ ਹਾਈ ਕਮਿਸ਼ਨ ਦੀ ਇਮਾਰਤ ਵਿੱਚ ਅੱਗ ਲਗਾ ਦਿੱਤੀ ਸੀ ਜਿਸ ਵਿੱਚ 100 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ ਸਨ।
ਇਰਾਨ ਨੇ ਇਸ ਕੇਸ ਵਿੱਚ ਇਰਾਕ ਤੋਂ ਆਪਣਾ ਗੁੱਸਾ ਪ੍ਰਗਟ ਕੀਤਾ ਜਿਸ ਤੋਂ ਬਾਅਦ ਇਰਾਕ ਦੇ ਵਿਦੇਸ਼ ਮੰਤਰੀ ਮੁਹੰਮਦ ਅਲਹਕੀਮ ਨੇ ਇਰਾਨ ਸਾਹਮਣੇ ਮੁਹੰਮਦ ਜਾਵੇਦ ਜਰੀਫ ਤੋਂ ਮੁਆਫ਼ੀ ਕੀਤੀ ਪੇਸ਼ਕਸ਼ ਕੀਤੀ।
ਇਰਾਕ ਦੀ ਸਥਾਨਕ ਮੀਡੀਆ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਇੱਕ ਵਾਰ ਮੁੜ ਇਰਾਨ ਦੀ ਹਾਈ ਕਮਿਸ਼ਨ ਦੀ ਇਮਾਰਤ ਵਿੱਚ ਅੱਗ ਲਗਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਰਾਕ ਵਿੱਚ ਪਿਛਲੇ ਅਕਤੂਬਰ ਤੋਂ ਪ੍ਰਦਰਸ਼ਨਕਾਰੀ ਆਰਥਿਕ ਸੁਧਾਰ, ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਰਗੇ ਮੁੱਦਿਆਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਕਾਰਨ ਹੁਣ ਤੱਕ 400 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਜ਼ਖ਼ਮੀ ਹੋਏ ਹਨ।