ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਂ ਨੋਬਲ ਦਾ ਹੱਕਦਾਰ ਹਾਂ, ਅਮਰੀਕਾ ਨਾਲ ਇਨਸਾਫ਼ ਕੀਤਾ : ਟਰੰਪ

ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੇ ਤਣਾਅ ਕਾਰਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2020 ਦੀ ਚੋਣ ਰੈਲੀ ਦੌਰਾਨ ਕਿਹਾ ਕਿ ਮੇਜਰ ਜਨਰਲ ਕਾਸਿਮ ਸੁਲੇਮਾਨੀ ਨੂੰ ਮਾਰ ਕੇ ਉਨ੍ਹਾਂ ਨੇ ਅਮਰੀਕੀ ਨਾਗਰਿਕਾਂ ਨਾਲ ਇਨਸਾਫ ਕੀਤਾ ਹੈ। ਇਸ ਦੇ ਲਈ ਉਹ ਨੋਬਲ ਐਵਾਰਡ ਦੇ ਹੱਕਦਾਰ ਹਨ।
 

ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਨੋਬਲ ਐਵਾਰਡ ਨਹੀਂ ਜਿੱਤਿਆ ਹੈ। 2019 ਦੇ ਨੋਬਲ ਐਵਾਰਡ ਨੂੰ ਜਿੱਤਣ ਵਾਲੇ ਈਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਉਹ ਖੁਦ ਵੀ ਇਸ ਸਨਮਾਨ ਦੇ ਹੱਕਦਾਰ ਹਨ। ਉਨ੍ਹਾਂ ਕਿਹਾ, "ਮੈ ਇਕ ਦੇਸ਼ ਨੂੰ ਬਚਾਇਆ ਅਤੇ ਮੈਂ ਸੁਣਿਆ ਹੈ ਕਿ ਦੇਸ਼ ਦੇ ਪ੍ਰਮੁੱਖਾਂ ਨੂੰ ਦੇਸ਼ ਬਚਾਉਣ ਦੇ ਲਈ ਨੋਬਲ ਪੁਰਸਕਾਰ ਮਿਲਦਾ ਹੈ।"
 

ਉੱਥੇ ਹੀ ਡੈਮੋਕ੍ਰੇਟਿਕ ਪਾਰਟੀ ਦੇ ਆਗੂਆਂ ਨੇ ਸਦਨ 'ਚ ਇੱਕ ਮਤੇ ਨੂੰ ਮਨਜੂਰੀ ਦੇਣ ਤੋਂ ਬਾਅਦ ਡੋਨਾਲਡ ਟਰੰਪ ਦੇ ਇਸ ਫੈਸਲੇ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਬਗੈਰ ਕਿਸੇ ਵਿਚਾਰ ਇਹ ਕਦਮ ਚੁੱਕਿਆ ਗਿਆ ਹੈ। ਰਾਸ਼ਟਰਪਤੀ ਟਰੰਪ ਨੂੰ ਈਰਾਨ ਵਿਰੁੱਧ ਕੀਤੀ ਫੌਜੀ ਕਾਰਵਾਈ ਤੋਂ ਪਹਿਲਾਂ ਕਾਂਗਰਸ ਦੀ ਸਲਾਹ ਲੈਣੀ ਚਾਹੀਦੀ ਸੀ।
 

ਈਰਾਨ ਨੇ ਟਰੰਪ ਦੇ ਲਈ 2020 ਦੀ ਰਾਸ਼ਟਰਪਤੀ ਚੋਣਾਂ 'ਚ ਇਕ ਨਵਾਂ ਮੋਰਚਾ ਖੋਲ੍ਹ ਦਿੱਤਾ ਹੈ। ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਕਿਹਾ ਕਿ ਰਾਸ਼ਟਰਪਤੀ ਨੇ ਇਕ ਖਤਰਨਾਕ ਅੱਤਵਾਦੀ ਨੂੰ ਮਾਰ ਗਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਦੁਨੀਆਂ ਨੂੰ ਸੱਭ ਤੋਂ ਖਤਰਨਾਕ ਅੱਤਵਾਦੀ ਤੋਂ ਖਤਰਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Donald Trump Claims He Was Snubbed for the 2019 Nobel Peace Prize