ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

WHO ਲਈ ਮੁੜ ਚੁਣੇ ਗਏ ਡਾ. ਪੂਨਮ ਖੇਤਰਪਾਲ ਸਿੰਘ

WHO ਲਈ ਮੁੜ ਚੁਣੇ ਗਏ ਡਾ. ਪੂਨਮ ਖੇਤਰਪਾਲ ਸਿੰਘ

ਡਾ. ਪੂਨਮ ਖੇਤਰਪਾਲ ਸਿੰਘ ਦੂਜੀ ਵਾਰ ਮੁੜ ਪੰਜ ਸਾਲਾਂ ਲਈ ਵਿਸ਼ਵ ਸਿਹਤ ਸੰਗਠਨ (ਡਬਲਿਯੂ.ਐੱਚ.ਓ.) ਦੇ ਦੱਖਣ-ਪੂਰਬੀ ਏਸ਼ੀਆ ਦੇ ਖੇਤਰੀ ਡਾਇਰੈਕਟਰ ਚੁਣੇ ਗਏ ਹਨ। ਇਹ ਜਾਣਕਾਰੀ ਵਿਸ਼ਵ ਸਿਹਤ ਸੰਗਠਨ ਵੱਲੋਂ ਦਿੱਤੀ ਗਈ। ਉਨ੍ਹਾਂ ਦੀ ਉਮੀਦਵਾਰੀ ਨੂੰ ਕਿਸੇ ਨੇ ਵੀ ਚੁਣੌਤੀ ਨਹੀਂ ਦਿੱਤੀ।


ਦੱਖਣ-ਪੂਰਬੀ ਏਸ਼ੀਆਈ ਖੇਤਰ ਦੇ ਵਿਸ਼ਵ ਸਿਹਤ ਸੰਗਠਨ `ਚ ਸ਼ਾਮਲ 11 ਦੇਸ਼ਾਂ ਨੇ ਨਵਾਂ ਖੇਤਰੀ ਡਾਇਰੈਕਟਰ ਚੁਣਨ ਲਈ ਮੀਟਿੰਗ ਕੀਤੀ ਸੀ। ਉਸ ਮੀਟਿੰਗ ਦੀ ਪ੍ਰਧਾਨਗੀ ਕਰਨ ਵਾਲੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਦੱਸਿਆ ਕਿ ਡਾ. ਪੂਨਮ ਖੇਤਰਪਾਲ ਸਿੰਘ ਜ਼ਰੂਰ ਹੀ ਇਸ ਨੂੰ ਨਵੇਂ ਸਿਖ਼ਰਾਂ ਤੱਕ ਲੈ ਕੇ ਜਾਣਗੇ।


ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਟੈਡਰੋਸ ਅਧਾਨੌਮ ਗ਼ੇਬ੍ਰੀਅਸਸ ਨੇ ਦੱਸਿਆ ਕਿ ਡਾ. ਪੂਨਮ ਖੇਤਰਪਾਲ ਸਿੰਘ ਦੀ ਅਗਵਾਈ ਹੇਠ ਪਹਿਲਾਂ ਵਧੀਆ ਨਤੀਜੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਮੈਂਬਰ ਦੇਸ਼ਾਂ ਦਾ ਇਸ ਚੋਣ ਲਈ ਧੰਨਵਾਦ ਕੀਤਾ। ਉਨ੍ਹਾਂ ਦੀ ਅਗਲੇ ਪੰਜ ਸਾਲਾਂ ਲਈ ਨਵੀਂ ਮਿਆਦ 1 ਫ਼ਰਵਰੀ, 2019 ਤੋਂ ਅਰੰਭ ਹੋਵੇਗੀ।


ਡਾ. ਪੂਨਮ ਖੇਤਰਪਾਲ ਸਿੰਘ ਇਸ ਤੋਂ ਪਹਿਲਾਂ ਭਾਰਤ ਦੇ ਆਈਏਐੱਸ ਅਧਿਕਾਰੀ ਰਹੇ ਹਨ। ਉਨ੍ਹਾਂ ਵਿਸ਼ਵ ਬੈਂਕ ਲਈ ਵੀ ਕੰਮ ਕੀਤਾ ਹੈ। ਉਨ੍ਹਾਂ ਜਨੇਵਾ `ਚ ਡਬਲਿਊਐੱਚਓ ਦੇ ‘ਟਿਕਾਊ ਵਿਕਾਸ ਤੇ ਤੰਦਰੁਸਤ ਮਾਹੌਲ` ਮਾਮਲਿਆਂ ਦੇ ਐਗਜ਼ੀਕਿਊਟਿਵ ਡਾਇਰੈਕਟਰ  ਵਜੋਂ ਵੀ ਕੰਮ ਕੀਤਾ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dr Poonam Khetarpal Singh reelected for WHO