ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੋ ਦੇਸ਼ਾਂ ਦੀ ਯਾਤਰਾ ਦੌਰਾਨ ਕਤਰ ਪਹੁੰਚੀ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੋ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ `ਚ ਕਤਰ ਪਹੁੰਚੀ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਤਰ ਨਾਲ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਾਸਤੇ ਚਰਚਾ ਕਰਨ ਅਤੇ ਫੈਸਲਿਆਂ ਨੂੰ ਅੱਗੇ ਵਧਾਉਣ ਲਈ ਇਥੇ ਪਹੁੰਚੀ। ਕਤਰ ਅਤੇ ਕੁਵੈਤ ਦੇ ਚਾਰ ਰੋਜ਼ਾ ਯਾਤਰਾ ਦੇ ਪਹਿਲੇ ਚਰਨ `ਚ ਇੱਥੇ ਆਈ ਸੁਸ਼ਮਾ ਕਤਰ ਦੇ ਵਿਦੇਸ਼ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲ ਰਹਮਾਨ ਨਾਲ ਗੱਲਬਾਤ ਕਰੇਗੀ।


ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਵਿਦੇਸ਼ ਮੰਤਰੀ ਦੀ ਕਤਰ ਦੀ ਇਹ ਪਹਿਲੀ ਯਾਤਰਾ ਹੈ। ਉਨ੍ਹਾਂ ਇਕ ਟਵੀਟ `ਚ ਕਿਹਾ ਕਿ ਵਿਦੇਸ਼ ਮੰਤਰੀ ਕਤਰ ਦੇ ਵਿਦੇਸ਼ ਮੰਤਰੀ ਨਾਲ ਵਫਦ ਪੱਧਰੀ ਗੱਲਬਾਤ ਕਰੇਗੀ। ਉਹ ਭਾਰਤੀ ਲੋਕਾਂ ਨੂੰ ਵੀ ਮਿਲੇਗੀ।


ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਸੁਸ਼ਮਾ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਾਦ ਅਲ ਥਾਨੀ ਨਾਲ ਮੁਲਾਕਾਤ ਕਰੇਗੀ। ਬਿਆਨ `ਚ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰੀ ਅਗਲੇ ਪੜਾਅ `ਚ ਕੁਵੈਤ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:External Affairs Minister Sushma Swaraj arrived in Qatar on the first leg of the two countries visit