ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ’ਚ ਈਦ ਮੌਕੇ ਅੰਨ੍ਹੇਵਾਹ ਗੋਲੀਬਾਰੀ ’ਚ 13 ਮੌਤਾਂ, ਕਈ ਜ਼ਖ਼ਮੀ

ਪਾਕਿਸਤਾਨ ਦੇ ਪੰਜਾਬ ਸੂਬੇ ਚ ਈਦ ਉਲ ਫਿਤਰ ਦੇ ਦਿਨ ਦੋ ਗੁਟਾਂ ਵਿਚਾਲੇ ਹੋਈ ਅੰਨ੍ਹੇਵਾਹ ਗੋਲੀਬਾਰੀ ਚ ਘੱਟੋ ਘੱਟ 13 ਲੋਕਾਂ ਦੀ ਮੌਤ ਹੋ ਗਈ ਜਦਕਿ 17 ਲੋਕਾਂ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਪੀੜਤਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।

 

ਘਟਨਾ ਪਾਕਿਸਤਾਨ ਦੇ ਮੁਲਤਾਨ ਜ਼ਿਲ੍ਹੇ ਦੇ ਜਲਾਲਪੁਰ ਪੀਰਵਾਲਾ ਤਹਿਸੀਲ ਚ ਹੋਈ। ਜਿੱਥੇ ਦੋ ਗੁੱਟਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਜਿਸ ਤੋਂ ਬਾਅਦ ਦੋਨਾਂ ਗੁੱਟ ਆਮਣੋ ਸਾਹਮਣੇ ਆ ਗਏ।

 

ਦਸਿਆ ਜਾ ਰਿਹਾ ਹੈ ਕਿ ਇਸ ਗੁੱਟ ਈਦ ਦੀ ਨਮਾਜ਼ ਅਦਾ ਕਰਨ ਮਗਰੋਂ ਆਪਣੇ ਘਰਾਂ ਨੂੰ ਪਰਤ ਰਿਹਾ ਸੀ ਕਿ ਅਚਾਨਕ ਦੂਜੇ ਗੁੱਟ ਦੇ ਹਮਲਾਵਰਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ।

 

ਪਾਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜਦਾਰ ਨੇ ਇਸ ਘਟਨਾ ਤੇ ਮੁਲਤਾਨ ਦੇ ਖੇਤਰੀ ਪੁਲਿਸ ਅਫ਼ਸਰ (ਆਰਪੀਓ) ਤੋਂ ਇਕ ਵਿਸਥਾਰ ਰਿਪੋਰਟ ਮੰਗੀ ਹੈ। ਨਾਲ ਹੀ ਉਨ੍ਹਾਂ ਨੇ ਆਰਪੀਓ ਨੂੰ ਬਿਨ੍ਹਾਂ ਦੇਰੀ ਕੀਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

 

 

 

 

.
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:feud in two factions on Eid in Pakistan many deaths