ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਕਾਰਨ ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ’ਚ ਹੋਈ ਪਹਿਲੀ ਮੌਤ

ਕੋਰੋਨਾ ਵਾਇਰਸ ਕਾਰਨ ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ’ਚ ਹੋਈ ਪਹਿਲੀ ਮੌਤ

ਕੋਰੋਨਾ ਵਾਇਰਸ ਕਾਰਨ ਕੈਨੇਡਾ ’ਚ ਇੱਕ ਮਰੀਜ਼ ਦੀ ਮੌਤ ਹੋ ਗਈ ਹੈ, ਜੋ ਇਸ ਵਾਇਰਸ ਕਾਰਨ ਹੋਣ ਵਾਲੀ ਪਹਿਲੀ ਮੌਤ ਹੈ। ਮ੍ਰਿਤਕ ਦੀ ਸ਼ਨਾਖ਼ਤ ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਸਥਿਤ ਲਿਨ ਵੈਲੀ ਕੇਅਰ ਸੈਂਟਰ ਦੇ ਨਿਵਾਸੀ ਵਜੋਂ ਹੋਈ ਹੈ।

 

 

ਇਸ ਵੇਲੇ ਕੈਨੇਡਾ ’ਚ ਕੋਰੋਨਾ ਦੀ ਲਾਗ ਤੋਂ ਪੀੜਤਾਂ ਦੀ ਕੁੱਲ ਗਿਣਤੀ 71 ਹੈ। ਸਨਿੱਚਰਵਾਰ ਤੋਂ ਲੈ ਕੇ ਹੁਣ ਤੱਕ ਕੈਨੇਡਾ ’ਚ ਕੋਰੋਨਾ ਵਾਇਰਸ ਦੇ 14 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ।

 

 

ਉੱਧਰ ਕਤਰ ਨੇ ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਉੱਤੇ ਰੋਕ ਲਾ ਦਿੱਤੀ ਹੈ। ਇਸ ਤੋਂ ਇਲਾਵਾ ਨਾਗਰਿਕਾਂ ਨੂੰ ਜ਼ਰੂਰਤ ਨਾ ਹੋਣ ’ਤੇ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ।

 

 

ਦੁਨੀਆ ਭਰ ’ਚ ਇਸ ਵਾਇਰਸ ਦੇ ਤੇਜ਼ੀ ਨਾਲ ਫੈਲਣ ਦੇ ਚੱਲਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਭਾਰਤ ਤੋਂ ਇਲਾਵਾ ਕਤਰ ਨੇ ਬੰਗਲਾਦੇਸ਼, ਚੀਨ, ਮਿਸਰ, ਈਰਾਨ, ਇਰਾਕ, ਲੈਬਨਾਨ, ਨੇਪਾਲ, ਪਾਕਿਸਤਾਨ, ਫ਼ਿਲੀਪੀਨਜ਼, ਦੱਖਣੀ ਕੋਰੀਆ, ਸ੍ਰੀ ਲੰਕਾ, ਸੀਰੀਆ ਅਤੇ ਥਾਈਲੈਂਡ ਤੋਂ ਆਉਣ ਵਾਲੀਆਂ ਉਡਾਣਾਂ ਉੱਤੇ ਵੀ ਰੋਕ ਲਾ ਦਿੱਤੀ ਹੈ।

 

 

ਇਸ ਫ਼ੈਸਲੇ ਕਾਰਨ ਭਾਰਤੀ ਏਅਰਲਾਈਨਜ਼ ਦੇ ਕੰਮਕਾਜ ਉੱਤੇ ਵੀ ਚੋਖਾ ਅਸਰ ਪੈਣ ਦਾ ਖ਼ਦਸ਼ਾ ਹੈ। ਕਤਰ ਦੀ ਰਾਜਧਾਨੀ ਦੋਹਾ; ਉਨ੍ਹਾਂ ਪੰਜ ਥਾਵਾਂ ’ਚ ਸ਼ਾਮਲ ਹੈ, ਜਿੱਥੇ ਭਾਰਤੀ ਜਾਂਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:First death due to Corona Virus in Canadian State British Columbia