ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਗ੍ਰਿਫਤਾਰ

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਗ੍ਰਿਫਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਕ ਲੀਗ ਨਵਾਜ (ਪੀਐਮਐਲ–ਐਨ) ਆਗੂ ਸ਼ਾਹਿਦ ਖਾਕਾਨ ਅੱਬਾਸੀ ਨੂੰ ਟੋ ਪਲਾਜਾ ਤੋਂ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਸਾਬਕਾ ਪ੍ਰਧਾਨ ਮੰਤਰੀ ਨੂੰ ਨੈਸ਼ਨਲ ਅਕਾਉਟੇਬਿਲਿਟੀ ਬਿਊਰੋ (ਐਨਏਬੀ) ਨੇ ਐਲਐਨਜੀ ਕੇਸ ਵਿਚ ਗ੍ਰਿਫਤਾਰ ਕੀਤਾ ਹੈ। ਐਨਏਬੀ ਦੇ ਗ੍ਰਿਫਤਾਰੀ ਵਾਰੰਟ ਮੁਤਾਬਕ, ਅਬੱਸੀ ਨੈਸ਼ਨਲ ਏਕਾਊਟੇਬਿਲਿਟੀ ਆਰਡੀਨੈਸ 1999 ਦੀ ਧਾਰਾ 9 ਦੇ ਤਹਿਤ ਭ੍ਰਿਸ਼ਟਾਚਾਰ ਦੇ ਮੁਲਜ਼ਮ ਹਨ।

 

ਸ਼ਾਹਿਦ ਖਾਕਾਨ ਅਬੱਸੀ ਨੂੰ ਜਿਸ ਸਮੇਂ ਗ੍ਰਿਫਤਾਰ ਕੀਤਾ ਗਿਆ ਉਸ ਸਮੇਂ ਉਹ ਪਾਕਿਸਤਾਨ ਮੁਸਲਿਮ ਲੀਗ ਨਵਾਜ (ਪੀਐਮਐਲ–ਐਨ) ਦੇ ਪ੍ਰਧਾਨ ਸ਼ਾਹਬਾਜ ਸ਼ਰੀਫ ਦੀ ਲਾਹੌਰ ਵਿਚ ਆਯੋਜਿਤ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਪਾਕਿਸਤਾਨੀ ਮੀਡੀਆ ਰਿਪੋਟਰਜ਼ ਮੁਤਾਬਕ, ਅਬੱਸੀ ਦੀ ਗ੍ਰਿਫਤਾਰੀ ਦੀ ਖਬਰ ਦੀ ਪੁਸ਼ਟੀ ਪੀਐਮਐਲ–ਐਨ ਆਗੂ ਇਹਸਾਨ ਇਕਬਾਲ ਨੇ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Pakistan Prime Minister Shahid Khaqan Abbasi arrested by NAB