ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਦੇ ਸਾਬਕਾ ਪੀਐਮ ਸ਼ਾਹਿਦ ਖਾਕਾਨ ਅੱਬਾਸੀ ਨੂੰ ਐਨਏਬੀ ਨੇ ਕੀਤਾ ਗ੍ਰਿਫ਼ਤਾਰ

 

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਨੇਤਾ ਸ਼ਾਹਿਦ ਖਾਕਾਨ ਅੱਬਾਸੀ ਨੂੰ ਟੋਲ ਪਲਾਜ਼ਾ ਤੋਂ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਾਬਕਾ ਪ੍ਰਧਾਨ ਮੰਤਰੀ ਨੂੰ ਨੈਸ਼ਨਲ ਅਕਾਊਂਟਬਿਲਿਟੀ ਬਿਊਰੋ (ਐਨਏਬੀ) ਨੇ ਐਲਐਨਜੀ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ।
    


ਨੈਸ਼ਨਲ ਅਕਾਊਂਟਬਿਲਿਟੀ ਬਿਊਰੋ ਦੇ ਗ੍ਰਿਫ਼ਤਾਰੀ ਵਾਰੰਟ ਮੁਤਾਬਕ ਅੱਬਾਸੀ ਨੈਸ਼ਨਲ ਅਕਾਊਂਟਬਿਲਿਟੀ ਆਰਡੀਨੇਸ਼ 1999 ਦੀ ਧਾਰਾ 9 ਦੇ ਅੰਤਰਗਤ ਭ੍ਰਿਸ਼ਟਾਚਾਰ ਦੇ ਦੋਸ਼ੀ ਹਨ।

 

 

 

 

ਸ਼ਾਹਿਦ ਖਾਕਾਨ ਅੱਬਾਸੀ ਨੂੰ ਜਿਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਉਸ ਸਮੇਂ ਉਹ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਦੀ ਲਾਹੌਰ ਵਿੱਚ ਆਯੋਜਤ ਪ੍ਰੈੱਸ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। 

 

ਪਾਕਿਸਤਾਨੀ ਮੀਡੀਆ ਅਨੁਸਾਰ ਅੱਬਾਸੀ ਦੀ ਗ੍ਰਿਫ਼ਤਾਰੀ ਦੀ ਖ਼ਬਰ ਦੀ ਪੁਸ਼ਟੀ ਪੀਐਮਐਲ-ਐਨ ਨੇਤਾ ਅਹਿਸਾਨ ਇਕਬਾਲ ਨੇ ਕੀਤੀ ਸੀ। 

 

ਨੈਸ਼ਨਲ ਅਕਾਊਂਟਬਿਲਿਟੀ ਬਿਊਰੋ  ਨੇ ਸਾਬਕਾ ਪੀਐਮ ਅੱਬਾਸੀ ਨੂੰ  ਐੱਲ.ਐੱਨ.ਜੀ. ਮਾਮਲੇ ਵਿੱਚ 18 ਜੁਲਾਈ ਨੂੰ ਸੰਮਨ ਭੇਜਿਆ ਸੀ। 

 

ਅੱਬਾਸੀ 220 ਬਿਲੀਅਨ ਰੁਪਏ ਦੇ ਟੈਂਡਰ ਨੂੰ ਇੱਕ ਕੰਪਨੀ ਨੂੰ ਦੇਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਜਿਸ ਵਿੱਚ ਉਹ ਖੁਦ ਇੱਕ ਸ਼ੇਅਰ ਹੋਲਡਰ ਸਨ। ਐਗਜ਼ਿਟ ਕੰਟਰੋਲ ਲਿਸਟ (ਈਸੀਐਲ) ਵਿੱਚ ਵੀ ਉਨ੍ਹਾਂ ਦਾ ਨਾਮ ਸੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Pakistan Prime Minister Shahid Khaqan Abbasi arrested by NAB