ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਦੇ ਕਵੇਟਾ ਵਿੱਚ ਧਮਾਕਾ, ਚਾਰ ਦੀ ਮੌਤ

 

ਪਾਕਿਸਤਾਨ ਦੇ ਬਲੋਚਿਸਤਾਨ ਦੇ ਕਵੇਟਾ ਸ਼ਹਿਰ ਵਿੱਚ ਮੋਟਰਸਾਈਕਲ ਬੰਬ ਧਮਾਕੇ ਹੋਣ ਨਾਲ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ 11 ਲੋਕ ਜ਼ਖ਼ਮੀ ਹੋ ਗਏ।

 

ਕਵੇਟਾ ਸ਼ਹਿਰ ਦੇ ਬਾਜ਼ਾਰ ਵਿੱਚ ਪੁਲਿਸ ਕਰਮੀਆਂ ਦੇ ਵਾਹਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਹ ਧਮਾਕਾ ਕੀਤਾ ਗਿਆ।

 

ਰਮਜ਼ਾਨ ਦੌਰਾਨ ਹੋਏ ਇਸ ਧਮਾਕੇ ਦੀ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਪਿਛਲੇ ਹਫ਼ਤੇ ਲਾਹੌਰ ਵਿੱਚ ਇੱਕ ਪ੍ਰਮੁੱਖ ਸੂਫੀ ਦਰਗਾਹ ਦੀ ਸੁਰੱਖਿਆ ਵਿੱਚ ਲੱਗੇ ਪੁਲਿਸ ਬੈਨ ਉੱਤੇ ਆਤਮਘਾਤੀ ਹਮਲੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਸੀ।

 

ਪੁਲਿਸ ਨੇ ਦੱਸਿਆ ਕਿ ਇਹ ਹਮਲਾ ਅਜਿਹੇ ਸਮੇਂ ਕੀਤਾ ਗਿਆ ਕਿ ਜਦੋਂ ਪੁਲਿਸ ਮਸਜਿਦ ਬਾਹਰ ਸੁਰੱਖਿਆ ਲਈ ਤੈਨਾਤ ਸੀ।

 

ਗੌਰਤਲਬ ਹੈ ਕਿ ਦੋ ਦਿਨ ਪਹਿਲਾਂ ਬਲੋਚਿਸਤਾਨ ਦੇ ਗਵਾਦਰ ਵਿੱਚ ਤਿੰਨ ਅੱਤਵਾਦੀਆਂ ਨੇ ਇੱਕ ਪੰਜ ਸਿਤਾਰਾ ਹੋਟਲ ਵਿੱਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ ਸੀ।

 

ਇਸ ਦੌਰਾਨ ਇੱਕ ਸੁਰੱਖਿਆਕਰਮੀ ਦੀ ਮੌਤ ਹੋ ਗਈ ਸੀ। ਸੁਰੱਖਿਆ ਬਲਾਂ  ਦੀ ਜਵਾਬੀ ਕਾਰਵਾਈ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Four killed in Quetta in Pakistan