ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ: ਕੰਸਾਸ ਦੇ ਇੱਕ ਬਾਰ 'ਚ ਅੰਨ੍ਹੇਵਾਹ ਗੋਲੀਬਾਰੀ, 4 ਦੀ ਮੌਤ

ਅਮਰੀਕਾ ਵਿੱਚ ਐਤਵਾਰ ਨੂੰ ਮਿਸੌਰੀ ਦੇ ਸ਼ਹਿਰ ਕੰਸਾਸ ਵਿੱਚ ਇੱਕ ਬਾਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਘਟਨਾ ਵਿੱਚ ਪੰਜ ਲੋਕਾਂ ਦੇ ਜ਼ਖ਼ਮੀ ਹੋਣ ਬਾਰੇ ਵੀ ਦੱਸਿਆ ਜਾ ਰਿਹਾ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਹ ਘਟਨਾ ਐਤਵਾਰ ਨੂੰ ਸਵੇਰੇ 6.30 ਵਜੇ (ਸਥਾਨਕ ਸਮੇਂ ਅਨੁਸਾਰ) ਵਾਪਰੀ।

 

ਪੁਲਿਸ ਨੇ ਦੱਸਿਆ ਕਿ ਇੱਕ ਸ਼ੱਕੀ ਵਿਅਕਤੀ ਕੰਸਾਸ ਸਿਟੀ ਦੀ ਸੈਂਟਰਲ ਸਟ੍ਰੀਟ ‘ਤੇ 10ਵੀਂ ਮੰਜ਼ਿਲ ਦੇ ਬਾਰ ਵਿੱਚ ਦਾਖ਼ਲ ਹੋਇਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਹਾਦਸੇ ਵਿੱਚ ਨੌਂ ਵਿਅਕਤੀਆਂ ਨੂੰ ਗੋਲੀਆਂ ਲੱਗੀਆਂ ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਪੰਜ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ, ਅਜੇ ਤੱਕ ਪੁਲਿਸ ਨੂੰ ਹਮਲਾਵਰ ਦੀ ਨਾ ਤਾਂ ਪਛਾਣ ਹੋ ਸਕੀ ਹੈ ਅਤੇ ਨਾ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

 

ਪੁਲਿਸ ਵੱਲੋਂ ਇਸ ਘਟਨਾ ਬਾਰੇ ਕੋਈ ਬਿਆਨ ਨਹੀਂ ਆਇਆ, ਜਿਸ ਵਿਚ ਦੱਸਿਆ ਗਿਆ ਸੀ ਕਿ ਇਹ ਘਟਨਾ ਕਿਉਂ ਵਾਪਰੀ ਅਤੇ ਇਸ ਪਿੱਛੇ ਕੀ ਕਾਰਨ ਹੋ ਸਕਦਾ ਹੈ। ਫਿਲਹਾਲ ਪੁਲਿਸ ਹਮਲਾਵਰ ਦੀ ਭਾਲ ਕਰ ਰਹੀ ਹੈ। 

 

ਘਟਨਾ ਤੋਂ ਬਾਅਦ ਆਸ ਪਾਸ ਦੇ ਖੇਤਰ ਵਿੱਚ ਹਫੜਾ-ਦਫੜੀ ਮਚ ਗਈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇੱਕ ਵਿਅਕਤੀ ਹਮਲੇ ਵਿੱਚ ਸ਼ਾਮਲ ਸੀ ਜਾਂ ਹੋਰ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:four people killed in a shooting at a bar in Kansas City USA