ਕਾਰੋਬਾਰੀ ਵਿਜੇ ਮਾਲਿਆ,ਜਿਸ ਨੂੰ ਭਾਰਤ ਸਰਕਾਰ ਨੇ ਭਗੌੜਾ ਕਰਾਰ ਦਿੱਤਾ ਹੈ, ਨੂੰ ਵੱਡਾ ਝਟਕਾ ਲੱਗਾ ਹੈ। ਬ੍ਰਿਟਿਸ਼ ਹਾਈ ਕੋਰਟ ਨੇ ਭਗੌੜੇ ਵਿਜੇ ਮਾਲਿਆ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਉਸ ਨੇ ਸੁਪਰੀਮ ਕੋਰਟ ਵਿੱਚ ਹਵਾਲਗੀ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਫ਼ੈਸਲੇ ਤੋਂ ਬਾਅਦ ਹੁਣ ਮਾਲਿਆ ਦੇ ਹਵਾਲਗੀ ਦੀਆਂ ਨਜ਼ਰਾਂ ਗ੍ਰਹਿ ਸਕੱਤਰ ਪ੍ਰੀਤੀ ਮੈਨਨ ‘ਤੇ ਟਿਕੀਆਂ ਹਨ।
ਬ੍ਰਿਟਿਸ਼ ਕਾਨੂੰਨ ਅਨੁਸਾਰ ਹੁਣ ਹਾਈ ਕੋਰਟ ਵੱਲੋਂ ਇੱਕ ਸਮਾਂ ਸੀਮਾ ਤੈਅ ਕੀਤੀ ਜਾਵੇਗੀ, ਜਿਸ ਵਿੱਚ ਮਾਲਿਆ ਦੀ ਹਵਾਲਗੀ ਦੀ ਪੂਰੀ ਪ੍ਰਕਿਰਿਆ ਕੀਤੀ ਜਾਵੇਗੀ।
ਭਾਰਤ ਵੱਲੋਂ ਪੇਸ਼ ਹੋਏ ਕ੍ਰਾਓਨ ਪ੍ਰੌਸੀਕਿਊਸ਼ਨ ਸਰਵਿਸ (ਸੀਪੀਐਸ) ਦੇ ਅਨੁਸਾਰ, ਹਾਈ ਕੋਰਟ ਨੇ ਮਾਲਿਆ ਦੀਆਂ ਤਿੰਨੋਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਇੱਕ ਮੌਖਿਕ ਪੇਸ਼ਕਾਰੀ, ਉਸ ਦੀ ਬਚਾਅ ਟੀਮ ਵੱਲੋਂ ਤਿਆਰ ਕੀਤੇ ਪ੍ਰਸ਼ਨਾਂ ਦਾ ਇੱਕ ਸਰਟੀਫਿਕੇਟ ਦੇਣ ਲਈ ਅਤੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨ ਦੀ ਆਗਿਆ ਮੰਗੀ ਗਈ ਸੀ।
Fugitive liquor baron Vijay Mallya loses application in UK High Court to appeal in UK Supreme Court in extradition case. (file pic) pic.twitter.com/909wputw3x
— ANI (@ANI) May 14, 2020
ਮਾਲਿਆ ਕੋਲ ਹੁਣ ਯੂਰਪੀਅਨ ਮਨੁੱਖੀ ਅਧਿਕਾਰ ਅਦਾਲਤ ਜਾਣ ਦਾ ਵਿਕਲਪ ਹੈ। ਉਥੇ ਉਨ੍ਹਾਂ ਨੂੰ ਇਹ ਸਾਬਤ ਕਰਨਾ ਪਵੇਗਾ ਕਿ ਜੇ ਹਵਾਲਗੀ ਕਰ ਦਿੱਤੀ ਗਈ ਤਾਂ ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਦਾ ਖ਼ਤਰਾ ਹੋਵੇਗਾ।
ਇਸ ਤੋਂ ਪਹਿਲਾਂ, ਇੰਗਲੈਂਡ ਅਤੇ ਵੇਲਜ਼ ਦੀ ਹਾਈ ਕੋਰਟ ਨੇ ਸੋਮਵਾਰ ਨੂੰ ਉਸ ਦੀ ਭਾਰਤ ਹਵਾਲਗੀ ਵਿਰੁੱਧ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਸੀ। ਭਾਰਤ ਦੇ ਕਈ ਬੈਂਕਾਂ ਨੂੰ ਉਸ ਦੀ ਕੰਪਨੀ ਕਿੰਗਫਿਸ਼ਰ ਏਅਰਲਾਇੰਸ ਵੱਲੋਂ ਉਧਾਰ ਲਏ ਗਏ 9,000 ਕਰੋੜ ਰੁਪਏ ਦੀ ਵਿੱਤੀ ਅਪਰਾਧ ਲਈ ਵਿਜੇ ਮਾਲਿਆ ਲੋੜੀਂਦਾ ਹੈ।
ਸਵੇਰੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਇੱਕ ਟਵੀਟ ਕਰ ਸਰਕਾਰ ਨੂੰ 100 ਪ੍ਰਤੀਸ਼ਤ ਕਰਜ਼ਾ ਮੋੜਨ ਦੇ ਉਸ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਲਈ ਕਿਹਾ। ਉਸ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਸ ਵਿਰੁਧ ਕੇਸ ਬੰਦ ਕਰੇ। ਮਾਲਿਆ ਨੇ ਹਾਲ ਹੀ ਵਿੱਚ ਐਲਾਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਬਾਰੇ ਭਾਰਤ ਸਰਕਾਰ ਨੂੰ ਵਧਾਈ ਦਿੰਦੇ ਹੋਏ ਅਫਸੋਸ ਪ੍ਰਗਟਾਇਆ ਕਿ ਉਸ ਦੇ ਬਕਾਏ ਵਾਪਸ ਕਰਨ ਦੇ ਪ੍ਰਸਤਾਵਾਂ ਨੂੰ ਵਾਰ-ਵਾਰ ਅਣਦੇਖਿਆ ਕੀਤਾ ਗਿਆ।
....................