ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਨਰਲ ਪਰਵੇਜ਼ ਮੁਸ਼ੱਰਫ਼ ਨੂੰ ਸਜ਼ਾ–ਏ–ਮੌਤ

ਜਨਰਲ ਪਰਵੇਜ਼ ਮੁਸ਼ੱਰਫ਼ ਨੂੰ ਸਜ਼ਾ–ਏ–ਮੌਤ

ਇੱਕ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਤੇ ਫ਼ੌਜੀ ਜਰਨੈਲ ਪਰਵੇਜ਼ ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਇਹ ਕਾਰਵਾਈ ਦੇਸ਼ ਦੇ ਸੰਵਿਧਾਨ ਨਾਲ ਛੇੜਖਾਨੀ ਕਰਨ ਤੇ ਦੇਸ਼–ਧਰੋਹ ਕਰਨ ਦੇ ਮਾਮਲੇ ’ਚ ਸੁਣਵਾਈ ਹੈ।

 

 

ਸਰਕਾਰ ਨੇ ਇਸ ਮਾਮਲੇ ’ਚ ਸਾਬਕਾ ਚੀਫ਼ ਜਸਟਿਸ ਅਬਦੁਲ ਹਮੀਦ ਡੋਗਰ, ਸਾਬਕਾ ਕਾਨੂੰਨ ਮੰਤਰੀ ਜ਼ਾਹਿਦ ਹਾਮਿਦ ਤੇ ਸਾਬਕਾ ਪ੍ਰਧਾਨ ਮੰਤਰੀ ਸ਼ੌਕਤ ਅਜ਼ੀਜ਼ ਨੂੰ ਵੀ ਸ਼ਾਮਲ ਕਰਨ ਲਈ ਆਖਿਆ ਸੀ। ਮੌਜੂਦਾ ਸਰਕਾਰ ਮੰਨਦੀ ਹੈ ਕਿ ਇਹ ਤਿੰਨੇ ਵੀ ਜਨਰਲ ਪਰਵੇਜ਼ ਮੁਸ਼ੱਰਫ਼ ਨਾਲ ਇਸ ਸਾਜ਼ਿਸ਼ ਵਿੱਚ ਸ਼ਾਮਲ ਸਨ।

 

 

ਅਦਾਲਤ ਨੇ ਆਪਣਾ ਫ਼ੈਸਲਾ ਐਲਾਨਣ ਤੋਂ ਪਹਿਲਾਂ ਸਰਕਾਰ ਦੀ ਇਹ ਬੇਨਤੀ ਰੱਦ ਕਰ ਦਿੱਤੀ ਸੀ ਤੇ ਮੁੱਦਈ ਨੂੰ ਆਪਣੀ ਦਲੀਲ ਮੈਰਿਟ ਦੇ ਆਧਾਰ ’ਤੇ ਪੇਸ਼ ਕਰਨ ਲਈ ਆਖਿਆ ਸੀ। ਵਿਸ਼ੇਸ਼ ਅਦਾਲਤ ਨੇ ਮੁੱਦਈ ਨੂੰ ਇਹ ਸੂਚਿਤ ਕੀਤਾ ਕਿ ਸੁਪਰੀਮ ਕੋਰਟ ਇਸ ਮਾਮਲੇ ’ਚ ਪਹਿਲਾਂ ਹੀ ਆਪਣਾ ਫ਼ੈਸਲਾ ਸੁਣਾ ਚੁੱਕੀ ਹੈ।

 

 

ਪਾਕਿਸਤਾਨ ਦੇ ‘ਜਿਓ ਟੀਵੀ’ ਦੀ ਰਿਪੋਰਟ ਮੁਤਾਬਕ ਵਿਸ਼ੇਸ਼ ਅਦਾਲਤ ਤੋਂ ਦੇਸ਼–ਧਰੋਹ ਦੇ ਇਸ ਮਾਮਲੇ ’ਚ ਫ਼ੈਸਲੇ ਦੀ ਲੰਮੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ।

 

 

ਬੀਤੀ 28 ਨਵੰਬਰ ਨੂੰ ਅਦਾਲਤ ਨੇ ਕਿਹਾ ਸੀ ਕਿ ਉਹ ਅਗਲੀ ਸੁਣਵਾਈ ਵੇਲੇ ਆਪਣਾ ਫ਼ੈਸਲਾ ਸੁਣਾ ਦੇਵੇਗੀ। ਇਸਲਾਮਾਬਾਦ ਹਾਈ ਕੋਰਟ ਨੇ ਵੀ ਅਦਾਲਤ ਨੂੰ ਇਸ ਮਾਮਲੇ ’ਚ ਫ਼ੈਸਲਾ ਸੁਣਾਉਣ ਲਈ ਆਖਿਆ ਸੀ ਪਰ ਵਿਸ਼ੇਸ਼ ਅਦਾਲਤ ਨੇ ਆਖਿਆ ਸੀ ਕਿ ਉਹ ਹਾਈ ਕੋਰਟ ਦੇ ਹੁਕਮ ਨੂੰ ਮੰਨਣ ਲਈ ਪਾਬੰਦ ਨਹੀਂ ਹੈ।

 

 

ਫਿਰ ਬੀਤੀ 5 ਦਸੰਬਰ ਨੂੰ ਅਦਾਲਤ ਨੇ ਆਖਿਆ ਸੀ ਕਿ 17 ਦਸੰਬਰ ਨੂੰ ਇਸ ਮਾਮਲੇ ’ਚ ਫ਼ੈਸਲਾ ਸੁਣਾ ਦਿੱਤਾ ਜਾਵੇਗਾ; ਭਾਵੇਂ ਦੋਵੇਂ ਧਿਰਾਂ ਦੀਆਂ ਦਲੀਲਾਂ ਖ਼ਤਮ ਹੋਈਆਂ ਹੋਣ ਭਾਵੇਂ ਨਾ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਮੁਸ਼ੱਰਫ਼ ਇਸ ਵੇਲੇ ਪਾਕਿਸਤਾਨ 'ਚ ਨਹੀਂ ਹਨ, ਉਹ ਦੁਬਈ 'ਚ ਜ਼ੇਰੇ ਇਲਾਜ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:General Parvez Musharraf sentenced to death penalty