ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਰਾਕ ’ਚ ਪ੍ਰਦਰਸ਼ਨਕਾਰੀਆਂ ‘ਤੇ ਬੰਦੂਕਧਾਰੀ ਨੇ ਕੀਤੀ ਫਾਇਰਿੰਗ, 25 ਮੌਤਾ

ਇਰਾਕ ਦੀ ਰਾਜਧਾਨੀ ਬਗਦਾਦ ਚ ਇਕ ਅਣਪਛਾਤੇ ਬੰਦੂਕਧਾਰੀ ਨੇ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਚ ਤਿੰਨ ਪੁਲਿਸ ਕਰਮਚਾਰੀਆਂ ਸਮੇਤ 25 ਲੋਕ ਮਾਰੇ ਗਏ।

 

ਅਲਾਜਜੀਰਾ ਮੀਡੀਆ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ। ਪ੍ਰਦਰਸ਼ਨਕਾਰੀਆਂ ਦੀ ਮੰਗ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਅਦੇਲ ਅਬਦੁੱਲ ਮਹਾਦੀਸ ਨੇ ਐਤਵਾਰ ਨੂੰ ਅਸਤੀਫਾ ਦੇ ਦਿੱਤਾ। ਗੋਲਾਬਾਰੀ ਤਹਿਰੀਰ ਚੌਕ ਵਿਖੇ ਹੋਈ ਜਿਸ ਚ 100 ਤੋਂ ਵੱਧ ਪ੍ਰਦਰਸ਼ਨਕਾਰੀ ਜ਼ਖਮੀ ਹੋਏ, ਜਿਸ ਚ ਬਹੁਤ ਸਾਰੇ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

 

ਵਰਣਨਯੋਗ ਹੈ ਕਿ ਇਰਾਕ ਦੀ ਰਾਜਧਾਨੀ ਬਗਦਾਦ ਸਣੇ ਦੇਸ਼ ਦੇ ਵੱਖ ਵੱਖ ਖੇਤਰਾਂ ਚ ਅਕਤੂਬਰ ਦੇ ਸ਼ੁਰੂ ਤੋਂ ਮੁਜ਼ਾਹਰੇ ਹੋ ਰਹੇ ਹਨ, ਕਾਰਨ ਹੈ ਵੱਡੇ ਸੁਧਾਰਾਂ ਦੀ ਮੰਗ ਕਰਨ, ਭ੍ਰਿਸ਼ਟਾਚਾਰ ਨੂੰ ਰੋਕਣ, ਲੋਕਾਂ ਦੇ ਰਹਿਣ-ਸਹਿਣ ਦੇ ਪੱਧਰ ਨੂੰ ਸੁਧਾਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gunmen firing at demonstrators in Iraq