ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੱਧ ਨਾਈਜੀਰੀਆ 'ਚ ਬੰਦੂਕਧਾਰੀਆਂ ਨੇ 40 ਲੋਕਾਂ ਦਾ ਕੀਤਾ ਕਤਲ

2000 ਪਿੰਡ ਵਾਸੀਆਂ ਨੇ ਛੱਡੇ ਘਰ

ਨਾਈਜੀਰੀਆ ਵਿੱਚ ਕੁਝ ਬੰਦੂਕਧਾਰੀਆਂ ਨੇ ਅੱਠ ਪਿੰਡਾਂ ਵਿੱਚ ਗੋਲੀਆਂ ਚਲਾ ਕੇ ਘੱਟ ਤੋਂ ਘੱਟ 40 ਲੋਕਾਂ ਦਾ ਕਤਲ ਕਰ ਦਿੱਤਾ ਅਤੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਦੇਸ਼ ਦੇ ਐਮਰਜੈਂਸੀ ਸੇਵਾਵਾਂ ਵਿਭਾਗ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਬੰਦੂਕਧਾਰੀ ਮੋਟਰਸਾਈਕਲਾਂ ਰਾਹੀਂ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

 

ਐਮਰਜੈਂਸੀ ਸੇਵਾਵਾਂ ਦੇ ਬੁਲਾਰੇ ਇਬਰਾਹੀਮ ਆਦੂ ਹੁਸੈਨ ਨੇ ਏਐਫਪੀ ਨੂੰ ਦੱਸਿਆ ਕਿ ਹੁਣ ਤੱਕ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਰਾਹਤ ਅਤੇ ਬਚਾਅ ਟੀਮਾਂ ਦੀਆਂ ਲਾਸ਼ਾਂ ਅਜੇ ਵੀ ਮਿਲ ਰਹੀਆਂ ਹਨ ਅਤੇ ਮਰਨ ਵਾਲਿਆਂ ਦਾ ਅੰਕੜਾ ਹੋਰ ਵੱਧ ਸਕਦਾ ਹੈ।

 

ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਈ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ ਅਤੇ ਲਗਭਗ ਦੋ ਹਜ਼ਾਰ ਪਿੰਡ ਵਾਸੀ ਆਪਣੇ ਘਰਾਂ ਨੂੰ ਛੱਡ ਚਲੇ ਗਏ ਹਨ।  

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gunmen kill 40 in central Nigeria Report By Emergency service