ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਫਿਜ਼ ਸਈਦ ਨੇ ਅਦਾਲਤ 'ਚ ਖ਼ੁਦ ਨੂੰ ਦੱਸਿਆ ਬੇਕਸੂਰ, ਦੋਸ਼ਾਂ ਨੂੰ ਨਕਾਰਿਆ

ਮੁੰਬਈ ਹਮਲੇ ਦਾ ਮਾਸਟਰ ਮਾਈਂਡ ਹਾਫਿਜ਼ ਸਈਦ ਨੂੰ ਅੱਤਵਾਦੀ ਫ਼ਡਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਅੱਤਵਾਦ ਰੋਕੂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਉਸ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ। ਅੱਤਵਾਦੀ ਸੰਗਠਨਾਂ 'ਤੇ ਕਾਰਵਾਈ ਕਰਨ ਦੇ ਅੰਤਰਰਾਸ਼ਟਰੀ ਦਬਾਅ ਦੇ ਵਿਚਕਾਰ, ਜਮਾਤ-ਉਦ-ਦਾਵਾ ਨੇਤਾ ਹਾਫਿਜ਼ ਸਈਦ ਨੇ ਮੰਗਲਵਾਰ ਨੂੰ ਇਥੇ ਅੱਤਵਾਦ ਰੋਕੂ ਅਦਾਲਤ ਵਿੱਚ ਆਪਣਾ ਬਿਆਨ ਦਰਜ ਕਰਵਾਇਆ।


ਉਸ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। 10 ਜਨਵਰੀ ਨੂੰ ਸੁਣਵਾਈ ਦੌਰਾਨ ਹਾਫਿਜ਼ ਨੂੰ ਅਦਾਲਤ ਵਿੱਚ ਪ੍ਰਸ਼ਨਾਂ ਦੀ ਸੂਚੀ ਸੌਂਪੀ ਗਈ ਸੀ। ਬੰਦ ਦਰਵਾਜ਼ੇ ਦੀ ਸੁਣਵਾਈ ਤੋਂ ਬਾਅਦ ਇਕ ਅਦਾਲਤ ਦੇ ਅਧਿਕਾਰੀ ਨੇ ਕਿਹਾ ਕਿ ਹਾਫਿਜ਼ ਨੇ ਜਮ੍ਹਾਂ ਪ੍ਰਸ਼ਨਾਵਲੀ ਦਾ ਜਵਾਬ ਦਿੱਤਾ। ਉਸ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ। ਉਸ ਨੇ ਆਪਣਾ ਗੁਨਾਹ ਕਬੂਲ ਨਹੀਂ ਕੀਤਾ। ਹਾਫਿਜ਼ ਨੇ ਅਦਾਲਤ ਵਿੱਚ ਆਪਣੇ ਆਪ ਨੂੰ ਬੇਕਸੂਰ ਦੱਸਿਆ।
 

ਅਧਿਕਾਰੀ ਨੇ ਕਿਹਾ ਕਿ ਅਦਾਲਤ ਬੁੱਧਵਾਰ ਨੂੰ ਅੰਤਮ ਦਲੀਲਾਂ ਦੀ ਸੁਣਵਾਈ ਕਰੇਗੀ। ਪਾਕਿ ਦੀ ਪੰਜਾਬ ਪੁਲਿਸ ਦੇ ਅੱਤਵਾਦ ਰੋਕੂ ਵਿਭਾਗ ਨੇ ਹਾਫਿਜ਼ ਅਤੇ ਉਸਦੇ ਸਾਥੀਆਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ 23 ਐਫਆਈਆਰ ਦਰਜ ਕੀਤੀ ਸੀ। 

 

ਇਨ੍ਹਾਂ ਅੱਤਵਾਦੀਆਂ 'ਤੇ ਅੱਤਵਾਦੀਆਂ ਨੂੰ ਵਿੱਤੀ ਸਹਾਇਤਾ ਦੇਣ ਦਾ ਦੋਸ਼ ਹੈ। ਹਾਫਿਜ਼ ਨੂੰ ਪਿਛਲੇ ਸਾਲ 17 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਹਾਫਿਜ਼ ਲਾਹੌਰ ਦੀ ਲਖਪਤ ਜੇਲ੍ਹ ਵਿੱਚ ਬੰਦ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hafiz Saeed pleaded not guilty in two terror financing cases against him