ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਹਾਓਡੀ ਮੋਦੀ’ : ਅਬ ਕੀ ਬਾਰ ਟਰੰਪ ਸਰਕਾਰ : ਮੋਦੀ

‘ਹਾਓਡੀ ਮੋਦੀ’ : ਅਬ ਕੀ ਬਾਰ ਟਰੰਪ ਸਰਕਾਰ : ਮੋਦੀ

ਅਮਰੀਕਾ ਵਿਚ ਹੋ ਰਹੇ ਹਾਓਡੀ ਮੋਦੀ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੋ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਹਿੰਦੇ ਹਨ ਦੁਨੀਆ ਉਸ ਨੂੰ ਧਿਆਨ ਨਾਲ ਸੁਣਦੀ ਹੈ।

 

ਉਨ੍ਹਾਂ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ, ਟਰੰਪ ਦਾ ਮੇਰੇ ਨਾਲ ਮੰਚ ਉਤੇ ਹੋਣਾ ਦੋਸਤੀ ਦਾ ਪ੍ਰਮਾਣ ਹੈ। ਇਸ ਮੌਕੇ ਮੋਦੀ ਨੇ ਇਹ ਨਾਅਰਾ ਵੀ ਦਿੱਤਾ ਕਿ ‘ਅਬ ਕੀ ਬਾਰ ਟਰੰਪ ਸਰਕਾਰ।’

 

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਦੀ ਸਿਫਤ ਕਰਦਿਆਂ ਕਿਹਾ ਕਿ ਦੋਸਤੋ ਅੱਜ ਸਵੇਰੇ, ਸਾਡੇ ਨਾਲ ਇਕ ਬਹੁਤ ਹੀ ਖਾਸ ਵਿਅਕਤੀ ਹੈ, ਉਸਦੀ ਕਿਸੇ ਨੂੰ ਜਾਣ ਪਛਾਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਟਰੰਪ ਨੇ ਅਮਰੀਕੀ ਅਰਥ ਵਿਵਸਥਾ ਨੂੰ ਫਿਰ ਤੋਂ ਮਜ਼ਬੂਤ ਬਣਾ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Howdy Modi Now the Trump Government Modi