ਪਾਕਿਸਤਾਨ ਦੇ ਸਾਬਕਾ ਫ਼ੌਜੀ ਤਾਨਾਸ਼ਾਹ ਪਰਵੇਜ਼ ਮੁਸ਼ੱਰਫ਼ ਨੂੰ ਸੰਵਿਧਾਨ ਦੀ ਉਲੰਘਣਾ ਕਰਦਿਆਂ ਐਮਰਜੈਂਸੀ ਲਾਗੂ ਕਰਨ ਦੇ ਦੋਸ਼ ਚ ਮੌਤ ਦੀ ਸਜ਼ਾ ਸੁਣਾਉਣ ਵਾਲੀ ਵਿਸ਼ੇਸ਼ ਅਦਾਲਤ ਦੇ ਬੈਂਚ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਹੁਣ ਮੁਸੀਬਤਾਂ ਚ ਪੈਣ ਵਾਲੇ ਹਨ।
ਪਾਕਿਸਤਾਨ ਸਰਕਾਰ ਨੇ ਉਨ੍ਹਾਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ ਤੇ ਦੇਸ਼ ਦੇ ਅਟਾਰਨੀ ਜਨਰਲ ਨੇ ਕਿਹਾ ਹੈ ਕਿ ਜੱਜ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ।
ਐਕਸਪ੍ਰੈਸ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਨੇ ਜੱਜ ਸੇਠ ਖਿਲਾਫ ਸੁਪਰੀਮ ਜੁਡੀਸ਼ੀਅਲ ਕੌਂਸਲ ਵਿੱਚ ਇੱਕ ਹਵਾਲਾ ਦਾਇਰ ਕਰਨ ਦਾ ਫੈਸਲਾ ਕੀਤਾ ਹੈ।
ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ਹੇਠ ਮੀਡੀਆ ਰਣਨੀਤੀ ਕਮੇਟੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਅਦਾਲਤ ਦੇ ਜੱਜ ਅਤੇ ਪੇਸ਼ਾਵਰ ਹਾਈ ਕੋਰਟ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਦੇ ਖਿਲਾਫ ਸੁਪਰੀਮ ਜੁਡੀਸ਼ੀਅਲ ਕੌਂਸਲ ਚ ਇਕ ਹਵਾਲਾ ਦਾਇਰ ਕਰਨ ਦਾ ਫੈਸਲਾ ਕੀਤਾ ਗਿਆ।
ਸੂਤਰਾਂ ਨੇ ਦੱਸਿਆ ਕਿ ਕਾਨੂੰਨੀ ਟੀਮ ਨੇ ਸਰਕਾਰ ਨੂੰ ਦੱਸਿਆ ਕਿ ‘ਇਹ ਫੈਸਲਾ ਗੈਰਕਾਨੂੰਨੀ ਹੈ, ਸ਼ਰੀਆ ਅਤੇ ਮਨੁੱਖਤਾ ਦੇ ਵਿਰੁੱਧ ਹੈ। ਲਾਸ਼ ਨੂੰ ਚੁਰਾਹੇ 'ਤੇ ਲਟਕਾਉਣ ਦਾ ਮਾਮਲਾ ਕਾਨੂੰਨ ਦੀ ਉਲੰਘਣਾ ਹੈ।