ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਮਰਾਨ ਖ਼ਾਨ ਨੇ ਟਰੰਪ ਨੂੰ ਕਸ਼ਮੀਰ ਦੇ ਤਾਜ਼ਾ ਹਾਲਾਤ ਤੋਂ ਜਾਣੂ ਕਰਵਾਇਆ

ਇਮਰਾਨ ਖ਼ਾਨ ਨੇ ਟਰੰਪ ਨੂੰ ਕਸ਼ਮੀਰ ਦੇ ਤਾਜ਼ਾ ਹਾਲਾਤ ਤੋਂ ਜਾਣੂ ਕਰਵਾਇਆ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਹੈ। ਦੋਵੇਂ ਆਗੂਆਂ ਨੇ ਦੁਵੱਲੇ ਤੇ ਖੇਤਰੀ ਮੁੱਦਿਆਂ ਉੱਤੇ ਚਰਚਾ ਕੀਤੀ। ਸੂਤਰਾਂ ਮੁਤਾਬਕ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਰਾਗ ਵੀ ਅਲਾਪਿਆ।

 

 

ਸ੍ਰੀ ਇਮਰਾਨ ਖ਼ਾਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਟਰੰਪ ਨੂੰ ਕਸ਼ਮੀਰ ਮੁੱਦੇ ਦੇ ਸ਼ਾਂਤੀਪੂਰਨ ਹੱਲ ਲਈ ਆਪਣੇ ਜਤਨ ਜਾਰੀ ਰੱਖਣੇ ਚਾਹੀਦੇ ਹਨ। ਇਸ ਦੌਰਾਨ ਉਨ੍ਹਾਂ ਕਸ਼ਮੀਰ ’ਤੇ ਉਨ੍ਹਾਂ ਦੀ ਵਿਚੋਲਗੀ ਦੀ ਪੇਸ਼ਕਸ਼ ਦੀ ਸ਼ਲਾਘਾ ਕੀਤੀ।

 

 

ਇਮਰਾਨ ਖ਼ਾਨ ਨੇ ਰਾਸ਼ਟਰਪਤੀ ਟਰੰਪ ਨੂੰ ਜੰਮੂ–ਕਸ਼ਮੀਰ ਦੇ ਤਾਜ਼ਾ ਹਾਲਾਤ ਤੋਂ ਜਾਣੂ ਕਰਵਾਇਆ। ਉਨ੍ਹਾਂ ਸ੍ਰੀ ਟਰੰਪ ਨੂੰ ਬੇਨਤੀ ਕੀਤੀ ਕਿ ਉਹ ਕਸ਼ਮੀਰ ਮਸਲੇ ਦੇ ਹੱਲ ਪ੍ਰਤੀ ਗੰਭੀਰ ਰਹਿਣ ਤੇ ਇਸ ਦਿਸ਼ਾ ਵਿੱਚ ਹੌਲੀ–ਹੌਲੀ ਅੱਗੇ ਵਧਦੇ ਰਹਿਣ।

 

 

ਵਾਸ਼ਿੰਗਟਨ ਅਤੇ ਨਿਊ ਯਾਰਕ ’ਚ ਹੋਈ ਗੱਲਬਾਤ ਨੂੰ ਚੇਤੇ ਕਰਦਿਆਂ ਦੋਵੇਂ ਆਗੂਆਂ ਨੇ ਦੁਵੱਲੇ ਸਹਿਯੋਗ ਨੂੰ ਹੋਰ ਪੀਡਾ ਕਰਨ ਉੱਤੇ ਸਹਿਮਤੀ ਪ੍ਰਗਟਾਈ। ਇੱਥੇ ਵਰਨਣਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਮਰੀਕਾ ’ਚ ਜਦੋਂ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵ੍ਹਾਈਟ ਹਾਊਸ ’ਚ ਮੁਲਾਕਾਤ ਕੀਤੀ ਸੀ, ਤਦ ਕਸ਼ਮੀਰ ਦਾ ਮੁੱਦਾ ਚੁੱਕਿਆ ਸੀ।

 

 

ਤਦ ਹੀ ਅਮਰੀਕੀ ਰਾ਼ਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ ’ਤੇ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ।

 

 

ਇਮਰਾਨ ਖ਼ਾਨ ਨਾਲ ਗੱਲਬਾਤ ਦੌਰਾਨ ਕਸ਼ਮੀਰ ਮੁੱਦਾ ਉੱਠਣ ਉੱਤੇ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਦੌਰਾਨ ਕਸ਼ਮੀਰ ਵਿਵਾਦ ਸੁਲਝਾਉਣ ਲਈ ਮਦਦ ਕਰਨ ਵਾਸਤੇ ਕਿਹਾ ਸੀ। ਅਜਿਹੇ ਹਾਲਾਤ ਵਿੱਚ ਇਸ ਨੂੰ ਸੁਲਝਾਉਣ ਵਿੱਚ ਜੇ ਮੈਂ ਕੋਈ ਮਦਦ ਕਰਨ ਸਕਦਾ ਹਾਂ, ਤਾਂ ਮੈਂ ਵਿਚੋਲਗੀ ਕਰਨ ਲਈ ਤਿਆਰ ਹਾਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Imran Khan briefs Donald Trum about Kashmir s latest situation