ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਲਾਂਘੇ ਦਾ ਇਮਰਾਨ ਖ਼ਾਨ ਵੱਲੋਂ ਵੀ ਰਸਮੀ ਉਦਘਾਟਨ

ਕਰਤਾਰਪੁਰ ਸਾਹਿਬ ਲਾਂਘੇ ਦਾ ਇਮਰਾਨ ਖ਼ਾਨ ਵੱਲੋਂ ਵੀ ਰਸਮੀ ਉਦਘਾਟਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ। ਇਸ ਮੌਕੇ ਭਾਰਤ ਦੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ, ਭਾਰਤੀ ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ, ਪਾਕਿਸਤਾਨੀ ਫ਼ੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਵੀ ਮੌਜੂਦ ਸਨ।


ਭਾਰਤ ਵਾਲੇ ਪਾਸੇ ਇਸ ਲਾਂਘੇ ਦਾ ਉਦਘਾਟਨ ਪਰਸੋਂ 26 ਨਵੰਬਰ ਨੂੰ ਹੀ ਉੱਪ-ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਨੇ ਕਰ ਦਿੱਤਾ ਸੀ। ਦੇਸ਼-ਵਿਦੇਸ਼ `ਚ ਹਰ ਥਾਂ `ਤੇ ਇਸ ਪਹਿਲਕਦਮੀ ਦਾ ਸੁਆਗਤ ਕੀਤਾ ਜਾ ਰਿਹਾ ਹੈ।


ਇਹ ਲਾਂਘਾ ਪਾਕਿਸਤਾਨ ਦੇ ਜਿ਼ਲ੍ਹਾ ਨਾਰੋਵਾਲ `ਚ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤੀ ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ ਦੇ ਸ਼ਹਿਰ ਡੇਰਾ ਬਾਬਾ ਨਾਨਕ ਨਾਲ ਜੋੜ ਦੇਵੇਗਾ; ਜਿੱਥੇ ਸ਼ਰਧਾਲੂ ਬਿਨਾ ਕਿਸੇ ਵੀਜ਼ੇ ਤੇ ਪਾਸਪੋਰਟ ਦੇ ਜਾ  ਸਕਣਗੇ।


ਕਰਾਰਪੁਰ ਸਾਹਿਬ ਪਾਕਿਸਤਾਨ `ਚ ਦਰਿਆ ਰਾਵੀ `ਤੇ ਸਥਿਤ ਹੈ; ਜੋ ਡੇਰਾ ਬਾਬਾ ਨਾਨਕ ਤੋਂ ਸਿਰਫ਼ ਚਾਰ ਕਿਲੋਮੀਟਰ ਦੀ ਦੂਰੀ `ਤੇ ਸਥਿਤ ਹੈ। ਇਸ ਦੀ ਸਥਾਪਨਾ 1522 `ਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ। ਜਿੱਥੇ ਇਸ ਵੇਲੇ ਗੁਰੂਘਰ ਸਥਾਪਤ ਹੈ, ਕਿਹਾ ਜਾਂਦਾ ਹੈ ਕਿ ਉੱਥੇ ਹੀ ਗੁਰੂ ਨਾਨਕ ਦੇਵ ਜੀ ਜੋਤੀ ਜੋਤਿ ਸਮਾਏ ਸਨ।


ਇਹ ਕਦਮ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ `ਚ ਰੱਖਦਿਆਂ 549ਵੇਂ ਪ੍ਰਕਾਸ਼ ਪੁਰਬ ਮੌਕੇ ਚੁੱਕਿਆ ਗਿਆ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Imran Khan inaugurates Kartarpur sahib corridor