ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਮਰਾਨ ਨੇ ਮਰੀਅਮ ਨਵਾਜ਼ ਨੂੰ ਪਿਤਾ ਨਾਲ ਹਸਪਤਾਲ 'ਚ ਰੱਖਣ ਦੇ ਦਿੱਤੇ ਹੁਕਮ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮਰੀਅਮ ਨਵਾਜ਼ ਨੂੰ ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਇਥੇ ਇੱਕ ਵੱਡੇ ਹਸਪਤਾਲ ਵਿੱਚ ਰੱਖਣ ਦੇ ਹੁਕਮ  ਜਾਰੀ ਕੀਤੇ ਹਨ। ਮਰੀਅਮ ਨੂੰ ਵਾਪਸ ਜੇਲ੍ਹ ਭੇਜਣ ਉੱਤੇ ਸੰਘੀ ਸਰਕਾਰ ਦੀ ਆਲੋਚਨਾ ਹੋਣ ਤੋਂ ਬਾਅਦ ਖ਼ਾਨ ਨੇ ਇਹ ਹੁਕਮ ਜਾਰੀ ਕੀਤਾ ਹੈ।  ਮੀਡੀਆ ਵਿੱਚ ਆਈ ਇੱਕ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।

 

ਬੁੱਧਵਾਰ ਨੂੰ ਨਵਾਜ਼ ਸ਼ਰੀਫ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਕੋਟ ਲਖਪਤ ਜੇਲ੍ਹ ਤੋਂ ਉਨ੍ਹਾਂ ਨੂੰ ਮਿਲਣ ਆਈ ਮਰੀਅਨ ਦੇ ਖ਼ੁਦ ਵੀ ਬੀਮਾਰ ਪੈ ਜਾਣ ਤੋਂ ਬਾਅਦ ਉਨ੍ਹਾਂ ਨੁੰ ਬੁੱਧਵਾਰ ਨੂੰ ਲਾਹੌਰ ਦੇ ਸਰਵਿਸਿਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

 

ਮਰੀਅਮ (45) ਨੂੰ ਵੀਵੀਆਈਪੀ -2 ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਦਕਿ ਉਸ ਦੇ ਪਿਤਾ ਨੂੰ ਵੀਵੀਆਈਪੀ -1 ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਕੁਝ ਜਾਂਚ ਤੋਂ ਬਾਅਦ ਮਰੀਅਮ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ।

 

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਉਪ ਪ੍ਰਧਾਨ ਮਰੀਅਮ ਨੂੰ ਪਿਛਲੇ ਮਹੀਨੇ ਜਵਾਬਦੇਹੀ ਅਦਾਲਤ ਨੇ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਬੁੱਧਵਾਰ ਨੂੰ ਉਸ ਦੀ ਨਜ਼ਰਬੰਦੀ ਦੀ ਮਿਆਦ ਦੋ ਹੋਰ ਦਿਨ ਵਧਾਈ ਗਈ ਸੀ।

 

ਜੀਓ ਟੀਵੀ ਨੇ ਖ਼ਬਰ ਦਿੱਤੀ ਕਿ ਪੰਜਾਬ ਦੇ ਰਾਜਪਾਲ ਮੁਹੰਮਦ ਸਰਵਰ ਨੇ ਵੀਰਵਾਰ ਨੂੰ ਕਿਹਾ ਕਿ ਖ਼ਾਨ ਨੇ ਮਰੀਅਮ ਅਤੇ ਸ਼ਰੀਫ ਦੀ ਸਿਹਤ ਬਾਰੇ ਜਾਣਕਾਰੀ ਮੰਗੀ ਸੀ। ਉਨ੍ਹਾਂ ਨੇ ਮਰੀਅਮ ਨੂੰ ਸ਼ਰੀਫ ਨਾਲ ਹਸਪਤਾਲ ਵਿੱਚ ਰੱਖਣ ਲਈ ਕਾਨੂੰਨੀ ਜ਼ਰੂਰਤਾਂ ਪੂਰੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Imran Khan orders to keep mariam nawaz with her father in hospital