ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਨੇ ਕਸ਼ਮੀਰ ਮੁੱਦੇ ਉੱਤੇ ਅਮਰੀਕਾ ਨੂੰ ਵਿਚੋਲਗੀ ਦੀ ਕੀਤੀ ਮੰਗ

 

ਐਤਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਨਐਸਸੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਭਾਰਤ ਨਾਲ ਅਚਾਨਕ ਵੱਧ ਰਹੇ ਤਣਾਅ ਦੇ ਮੱਦੇਨਜ਼ਰ ਦੇਸ਼ ਦੇ ਚੋਟੀ ਦੇ ਨੌਕਰਸ਼ਾਹਾਂ ਅਤੇ ਸੈਨਿਕ ਅਧਿਕਾਰੀਆਂ ਨਾਲ ਰਾਸ਼ਟਰੀ ਸੁਰੱਖਿਆ ਬਾਰੇ ਗੱਲਬਾਤ ਕੀਤੀ।

 

ਇਮਰਾਨ ਨੇ ਸੈਨਾ ਦੇ ਦੋਸ਼ਾਂ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਕਮੇਟੀ (ਐਨਐਸਸੀ) ਦੀ ਬੈਠਕ ਸੱਦੀ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਕਲੱਸਟਰ ਬੰਬ ਦੀ ਵਰਤੋਂ ਕੀਤੀ ਸੀ। ਹਾਲਾਂਕਿ, ਭਾਰਤੀ ਸੈਨਾ ਨੇ ਸ਼ਨੀਵਾਰ ਨੂੰ ਦੋਸ਼ਾਂ ਨੂੰ "ਝੂਠੇ ਅਤੇ ਮਨਘੜ੍ਹਤ" ਦੱਸਦੇ ਹੋਏ ਰੱਦ ਕਰ ਦਿੱਤਾ ਸੀ।

 

ਐਨਐਸਸੀ ਦੀ ਬੈਠਕ ਵਿੱਚ ਰੱਖਿਆ ਮੰਤਰੀ ਪਰਵੇਜ਼ ਖੱਤਾਕ, ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ, ਸੈਨਾ ਦੇ ਮੁਖੀ ਜਨਰਲ ਕਮਰ ਬਾਜਵਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। ਇਮਰਾਨ ਨੇ ਸਿਲਸਿਲੇਵਾਰ ਟਵੀਟ ਕਰਦੇ ਹੋਏ ਕਿਹਾ ਕਿਾ ਹੁਣ ਸਮਾਂ ਆ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮਾਮਲੇ ਵਿੱਚ ਵਿਚੋਲਗੀ ਕਰਨ।


ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਰਾਸ਼ਟਰਪਤੀ ਟਰੰਪ ਨੇ ਕਸ਼ਮੀਰ ਮਾਮਲੇ ਵਿੱਚ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ। ਹੁਣ ਅਜਿਹਾ ਕਰਨ ਦਾ ਸਮਾਂ ਆ ਗਿਆ ਹੈ ਕਿਉਂਕਿ ਉਥੇ ਸਥਿਤੀ ਵਿਗੜ ਰਹੀ ਹੈ ਅਤੇ ਕੰਟਰੋਲ ਰੇਖਾ ਦੇ ਨਾਲ-ਨਾਲ ਭਾਰਤੀ ਫੌਜ ਨਵੇਂ ਹਮਲਾਵਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤਰੀ ਸੰਕਟ ਨੂੰ ਵਧਾਉਣ ਲਈ ਇਹ ਕਦਮ ਹਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Imran Khan says it is high time to mediation by Donald trump on Kashmir NSC meeting