ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕਸ਼ਮੀਰ ਮਸਲੇ ਦੇ ਹੱਲ ਲਈ ਟਰੰਪ ਤੋਂ ਮਦਦ ਮੰਗਣਗੇ ਇਮਰਾਨ ਖ਼ਾਨ

​​​​​​​ਕਸ਼ਮੀਰ ਮਸਲੇ ਦੇ ਹੱਲ ਲਈ ਟਰੰਪ ਤੋਂ ਮਦਦ ਮੰਗਣਗੇ ਇਮਰਾਨ ਖ਼ਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇਸੇ ਮਹੀਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਕਸ਼ਮੀਰ ਦਾ ਮੁੱਦਾ ਉਠਾਉਣਗੇ। ਇਸ ਦੇ ਨਾਲ ਹੀ ਉਹ ਟਰੰਪ ਨੂੰ ਕਸ਼ਮੀਰ ਮਸਲਾ ਹੱਲ ਕਰਵਾਉਣ ਦੀ ਬੇਨਤੀ ਵੀ ਕਰਨਗੇ। ਉਹ ਇਸ ਮਾਮਲੇ ਵਿੱਚ ਉਨ੍ਹਾਂ ਤੋਂ ਮਦਦ ਮੰਗ ਸਕਦੇ ਹਨ।

 

 

ਇਹ ਜਾਣਕਾਰੀ ਪਾਕਿਸਤਾਨੀ ਅਧਿਕਾਰੀਆਂ ਨੇ ਦਿੱਤੀ। ਮੀਡੀਆ ਰਿਪੋਰਟ ਮੁਤਾਬਕ ਪਾਸਿਕਤਾਨੀ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਹਿਕਾ ਕਿ 22 ਜੁਲਾਈ ਨੂੰ ਵਾਸ਼ਿੰਗਟਨ ਵਿਖੇ ਦੋਵੇਂ ਆਗੂਆਂ ਵਿਚਾਲੇ ਹੋਣ ਵਾਲੀ ਮੁਲਾਕਾਤ ਦੇ ਏਜੰਡੇ ਉੱਤੇ ਕੰਮ ਚੱਲ ਰਿਹਾ ਹੇ।

 

 

ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖ਼ਾਨ ਨਿਸ਼ਚਤ ਹੀ ਅਮਰੀਕੀ ਰਾਸ਼ਟਰਪਤੀ ਤੋਂ ਗੱਲਬਾਤ ’ਚ ਕਸ਼ਮੀਰ ਦਾ ਮੁੱਦਾ ਉਠਾਉਣਗੇ ਤੇ ਉਨ੍ਹਾਂ ਨੂੰ ਬੇਨਤੀ ਕਰਨਗੇ ਕਿ ਉਹ ਇਸ ਨੂੰ ਸੁਲਝਾਉਣ ਵਿੱਚ ਮਦਦ ਕਰਨ।

 

 

ਇੱਕ ਹੋਰ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਜਤਨ ਕਰ ਰਿਹਾ ਹੈ ਕਿ ਭਾਰਤ ਨਾਲ ਗੱਲਬਾਤ ਮੁੜ ਸ਼ੁਰੂ ਹੋਵੇ। ਇਮਰਾਨ ਖ਼ਾਨ ਇਸ ਸਿਲਸਿਲੇ ਵਿੱਚ ਹਾਲੇ ਤੱਕ ਇਸ ਦਿਸ਼ਾ ਵਿੱਚ ਕੀਤੇ ਜਤਨਾਂ ਤੋਂ ਰਾਸ਼ਟਰਪਤੀ ਨੂੰ ਜਾਣੂ ਕਰਵਾਉਣਗੇ।

 

 

ਰਾਸ਼ਟਰਪਤੀ ਟਰੰਪ ਨੂੰ ਪਾਕਿਸਤਾਨ ਵੱਲੋਂ ਖੇਤਰੀ ਸ਼ਾਂਤੀ ਲਈ ਕੀਤੇ ਜਾ ਰਹੇ ਜਤਨਾਂ ਬਾਰੇ ਦੱਸਿਆ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Imran Khan will urge Trump to get Kashmir issue resolved