ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ PM ਇਮਰਾਨ ਨੇ ਮੋਦੀ ਨੂੰ ਲਿਖੀ ਚਿੱਠੀ, ਕਿਹਾ 'ਅਸੀਂ ਗੱਲਬਾਤ ਲਈ ਤਿਆਰ'

ਪਾਕਿ ਪ੍ਰਧਾਨ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਿਹਾ ਅਸੀਂ ਗੱਲਬਾਤ ਲਈ ਤਿਆਰ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਕੇ ਭਾਰਤ ਅਤੇ ਪਾਕਿਸਤਾਨ ਦੇ ਵਿਚ ਦੁਬਾਰਾ ਤੋਂ ਵਿਆਪਕ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ।

 

ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਇਸ ਦਿਸ਼ਾ `ਚ ਪਹਿਲਾ ਕਦਮ ਉਠਾਉਂਦੇ ਹੋਏ ਇਸ ਮਹੀਨੇ ਦੇ ਆਖੀਰ `ਚ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਸ਼ਾਹ ਮਹਿਮੂਦ ਕੁਰੈਸ਼ੀ ਦੇ ਵਿਚਕਾਰ ਗੱਲਬਾਤ ਹੋਣੀ ਚਾਹੀਦੀ ਹੈ।


ਸਮਾਚਾਰ ਏਜੰਸੀ ਏਐਨਆਈ ਨੂੰ ਮਿਲੀ ਇਮਰਾਨ ਖਾਨ ਦੀ ਚਿੱਠੀ `ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਕਿਹਾ ਗਿਆ ਹੈ ਕਿ ਪਾਕਿਸਤਾਨ ਅਤੇ ਭਾਰਤ ਦੇ ਵਿਚ ਨਿਸਿ਼ਚਤ ਤੌਰ `ਤੇ ਚੁਣੌਤੀ ਭਰੇ ਸਬੰਧ ਰਹੇ ਹਨ। ਅਜਿਹੇ `ਚ ਸਾਨੂੰ ਆਪਣੇ ਲੋਕਾਂ ਖਾਸ਼ ਕਰਕੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਧਿਆਨ `ਚ ਰੱਖਦੇ ਹੋਏ ਜੰਮੂ ਕਸ਼ਮੀਰ ਸਮੇਤ ਸਾਰੇ ਵਿਵਾਦਤ ਮੁੱਦਿਆਂ ਦਾ ਹੱਲ ਕਰਨਾ ਚਾਹੀਦਾ ਅਤੇ ਆਪਸੀ ਲਾਭ ਲਈ ਮਤਭੇਦ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ।
  

 

ਜਿ਼ਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੋ ਚਿੱਠੀ ਲਿਖੀ ਹੈ, ਉਸ `ਚ ਭਾਰਤ ਅਤੇ ਪਾਕਿਸਤਾਨ ਦੇ ਵਿਚ ਫਿਰ ਤੋਂ ਗੱਲਬਾਤ ਬਹਾਲ ਕਰਨ ਦੀ ਗੱਲ ਕਹੀ ਗਈ ਹੈ।

 

ਚਿੱਠੀ `ਚ ਇਮਰਾਨ ਖਾਨ ਨੇ ਦੋਵਾਂ ਦੇਸ਼ਾਂ ਦੇ ਵਿਚ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਦਾ ਵੀ ਸੁਝਾਅ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਅੱਤਵਾਦ `ਤੇ ਵੀ ਗੱਲਬਾਤ ਕਰਨ ਦੀ ਹਮੇਸ਼ਾ ਤਿਆਰ ਹੈ।


ਜਿ਼ਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਪੱਤਰ ਭਾਰਤ ਦੇ ਪ੍ਰਧਾਨ ਕੋਲ ਉਸ ਸਮੇਂ ਆਇਆ ਹੈ, ਜਦੋਂ ਇਕ ਦਿਨ ਪਹਿਲਾਂ ਹੀ ਅੰਤਰਰਾਸ਼ਟਰੀ ਸੀਮਾ `ਤੇ ਇਕ ਬੀਐਸਐਫ ਜਵਾਨ ਦੀ ਪਾਕਿਸਤਾਨੀ ਸੈਨਿਕਾਂ ਨੇ ਹੱਤਿਆ ਕਰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Imran Khan writes a letter to PM Modi urges him for begin talks with two nations