ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਦੀ ਕੂਟਨੀਤੀ ਸਾਹਮਣੇ ਇਮਰਾਨ ਪਏ ਢਿੱਲੇ, ਹੁਣ ਦਿੱਤਾ ਇਹ ਬਿਆਨ

ਕਸ਼ਮੀਰ ਨੂੰ ਲੈ ਕੇ ਦੋਨਾਂ ਗੁਆਂਢੀ ਦੇਸ਼ਾਂ ਵਿਚਾਲੇ ਚਲ ਰਹੇ ਤਣਾਅ ਵਿਚਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਕਦੇ ਵੀ ਭਾਰਤ ਨਾਲ ਜੰਗ ਸ਼ੁਰੂ ਨਹੀਂ ਕਰੇਗਾ।

 

ਇਮਰਾਨ ਨੇ ਇਥੋਂ ਦੇ ਰਾਜਪਾਲ ਭਵਨ ਵਿਖੇ ਇਕੱਠੇ ਹੋਏ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਕਦੇ ਵੀ ਜੰਗ ਨਹੀਂ ਸ਼ੁਰੂ ਕਰਾਂਗੇ। ਪਾਕਿਸਤਾਨ ਤੇ ਭਾਰਤ ਦੋਵੇਂ ਪ੍ਰਮਾਣੂ ਸ਼ਕਤੀਆਂ ਹਨ ਤੇ ਜੇ ਤਣਾਅ ਵਧਦਾ ਹੈ ਤਾਂ ਵਿਸ਼ਵ ਨੂੰ ਖ਼ਤਰੇ ਦਾ ਸਾਹਮਣਾ ਕਰਨਾ ਪਏਗਾ। ” ਖਾਨ ਨੇ ਕਿਹਾ ਕਿ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਕਿਹਾ, “ਮੈਂ ਭਾਰਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਜੰਗ ਜਿੱਤਣ ਵਾਲਿਆਂ ਨੂੰ ਵੀ ਬਹੁਤ ਕੁਝ ਹਾਰਨਾ ਪੈਂਦਾ ਹੈ। ਜੰਗ ਕਈ ਹੋਰ ਮੁੱਦਿਆਂ ਨੂੰ ਜਨਮ ਦਿੰਦੀ ਹੈ।”

 

ਪਾਕਿਸਤਾਨ ਵਿਖੇ ਅੱਤਵਾਦੀਆਂ ਵੱਲੋਂ ਜਨਵਰੀ 2016 ਵਿੱਚ ਪਠਾਨਕੋਟ ਵਿਖੇ ਇੱਕ ਹਵਾਈ ਅੱਡੇ ਤੇ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਦੀ ਪਾਕਿਸਤਾਨ ਨਾਲ ਗੱਲਬਾਤ ਬੰਦ ਹੈ ਤੇ ਭਾਰਤ ਦਾ ਕਹਿਣਾ ਹੈ ਕਿ ਗੱਲਬਾਤ ਤੇ ਅੱਤਵਾਦ ਇਕੱਠੇ ਨਹੀਂ ਚੱਲ ਸਕਦੇ।

 

ਇਸ ਸਾਲ ਦੇ ਸ਼ੁਰੂ ਚ ਦੋਵਾਂ ਦੇਸ਼ਾਂ ਚ ਤਣਾਅ ਵਧ ਗਿਆ ਸੀ ਜਦੋਂ ਪਾਕਿਸਤਾਨ ਸਥਿਤ ਇਕ ਅੱਤਵਾਦੀ ਸੰਗਠਨ ਦੇ ਆਤਮਘਾਤੀ ਹਮਲਾਵਰ ਨੇ ਕਸ਼ਮੀਰ ਦੇ ਪੁਲਵਾਲਾ ਜ਼ਿਲੇ ਚ ਸੀਆਰਪੀਐਫ ਦੇ ਜਵਾਨਾਂ ਦੀ ਬੱਸ 'ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਚ ਸੀਆਰਪੀਐਫ ਦੇ 40 ਜਵਾਨ ਮਾਰੇ ਗਏ ਸਨ।

 

ਵੱਧ ਰਹੀ ਨਾਰਾਜ਼ਗੀ ਦੇ ਵਿਚਕਾਰ ਭਾਰਤੀ ਹਵਾਈ ਫ਼ੌਜ ਨੇ ਅੱਤਵਾਦ ਰੋਕੂ ਮੁਹਿੰਮ ਚਲਾਈ ਤੇ 26 ਫਰਵਰੀ ਨੂੰ ਪਾਕਿਸਤਾਨ ਦੇ ਸਰਹੱਦ ਦੇ ਅੰਦਰ ਬਾਲਾਕੋਟ ਵਿੱਚ ਜੈਸ਼ ਦੇ ਅੱਤਵਾਦੀ ਸਿਖਲਾਈ ਕੈਂਪ ਨੂੰ ਨਿਸ਼ਾਨਾ ਬਣਾਇਆ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਅਗਲੇ ਹੀ ਦਿਨ ਪਾਕਿਸਤਾਨੀ ਹਵਾਈ ਫ਼ੌਜ ਨੇ ਜਵਾਬੀ ਕਾਰਵਾਈ ਕੀਤੀ ਤੇ ਭਾਰਤੀ ਟੀਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤੇ ਹਵਾਈ ਟਕਰਾਅ ਦੌਰਾਨ ਇਕ ਭਾਰਤੀ ਮਿਗ -21 ਜਹਾਜ਼ ਕਰੈਸ਼ ਹੋ ਗਿਆ ਜਦਕਿ ਇਸ ਦੇ ਪਾਇਲਟ ਨੂੰ ਪਾਕਿਸਤਾਨ ਨੇ ਗ੍ਰਿਫ਼ਤਾਰ ਕਰ ਲਿਆ। ਉਸ ਨੂੰ 1 ਮਾਰਚ ਨੂੰ ਭਾਰਤ ਹਵਾਲੇ ਕਰ ਦਿੱਤਾ ਗਿਆ ਸੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Imran lying down in front of India s diplomacy now given this statement