ਪਾਕਿਸਤਾਨ ਦੇ ਹਿੱਸੇ ਵਾਲੇ ਪੰਜਾਬ ਦੀ ਸੂਬਾ ਦੀ ਸਰਕਾਰ ਨੇ ਕਸ਼ਮੀਰੀ ਲੋਕਾਂ ਦੇ ਨਾਲ ਹਮਦਰਦੀ ਪ੍ਰਗਟਾਉਣ ਲਈ 36 ਸੜਕਾਂ ਅਤੇ 5 ਮੁੱਖ ਪਾਰਕਾਂ ਦਾ ਨਾਂ ਕਸ਼ਮੀਰ ਦੇ ਨਾਂ ਤੇ ਰੱਖਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ।
ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਕਿਹਾ ਕਿ ਪੰਜਾਬ ਦੀਆਂ 36 ਸੜਕਾਂ ਅਤੇ 5 ਮੁੱਖ ਪਾਰਕਾਂ ਦਾ ਨਾਂ ਕ਼ਸ਼ਮੀਰ ਦੇ ਨਾਂ ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਹ ਫੈਸਲਾ ਭਾਰਤ ਦੁਆਰਾ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਸੂਬੇ ਦਾ ਦਰਜਾ ਖਤਮ ਕਰਨ ਦੇ ਬਾਅਦ ਕੀਤਾ ਗਿਆ ਹੈ। ਭਾਰਤ ਨੇ 5 ਅਗਸਤ 2019 ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰਕੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਸੂਬਿਆਂ ਚ ਵੰਡ ਦਿੱਤਾ ਸੀ।
.