ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘਾ : ਭਾਰਤ-ਪਾਕਿਸਤਾਨ ਵਿਚਕਾਰ ਇਨ੍ਹਾਂ ਗੱਲਾਂ 'ਤੇ ਬਣੀ ਸਹਿਮਤੀ

ਪਾਕਿਸਤਾਨ ਦੇ ਇਵੈਕਿਉ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨੇ ਸ਼ਨੀਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਕਰਤਾਰਪੁਰ ਲਾਂਘੇ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਸਹਿਮਤੀ ਬਣ ਗਈ ਹੈ।

 

ਬੋਰਡ ਨੇ ਦੱਸਿਆ ਕਿ ਭਾਰਤ-ਪਾਕਿ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਰੋਜ਼ਾਨਾ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਆਗਿਆ ਦੇਣ ਲਈ ਸਹਿਮਤ ਹੋਏ ਹਨ। ਇਨ੍ਹਾਂ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਦੁਪਹਿਰ ਦਾ ਭੋਜਨ ਅਤੇ ਡਾਕਟਰੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

 

ਬੋਰਡ ਅਨੁਸਾਰ, ਕਰਤਾਰਪੁਰ ਲਾਂਘੇ ਦੇ ਮੁੱਦੇ ਉੱਤੇ ਲਾਹੌਰ ਵਿੱਚ ਦੋਵਾਂ ਧਿਰਾਂ ਵਿੱਚ ਹੋਈ ਬੈਠਕ ਦੌਰਾਨ ਵਿਚਾਰ ਵਟਾਂਦਰੇ ਕੀਤੇ ਗਏ। ਯਾਤਰਾ ਦੀ ਸ਼ੁਰੂਆਤ 'ਤੇ ਭਾਰਤੀ ਨਾਗਰਿਕਾਂ ਨੂੰ ਕੋਰੀਡੋਰ ਕਾਰਡ ਜਾਰੀ ਕੀਤੇ ਜਾਣਗੇ. ਜਦੋਂ ਕਿ, ਉਨ੍ਹਾਂ ਨੂੰ ਆਪਣਾ ਪਾਸਪੋਰਟ ਪ੍ਰਬੰਧਨ ਨੂੰ ਜਮ੍ਹਾਂ ਕਰਵਾਉਣੇ ਹੋਣਗੇ,  ਜੋ ਕਿ ਵਾਪਸੀ 'ਤੇ ਉਨ੍ਹਾਂ ਨੂੰ ਮਿਲ ਜਾਣਗੇ।

 

ਯਾਤਰੀਆਂ ਨੂੰ ਪਿਕ ਐਂਡ ਡ੍ਰਾਪ ਦੀ ਸਹੂਲਤ

ਬੋਰਡ ਨੇ ਕਿਹਾ ਕਿ ਹਰ ਰੋਜ਼ ਪੰਜ ਹਜ਼ਾਰ ਸ਼ਰਧਾਲੂ ਗੁਰੂਘਰ ਦੇ ਦਰਸ਼ਨ ਕਰਨਗੇ। ਉਨ੍ਹਾਂ ਨੂੰ ਸਵੇਰ ਤੋਂ ਸ਼ਾਮ ਤੱਕ ਯਾਤਰਾ ਕਰਨ ਦੀ ਆਗਿਆ ਹੋਵੇਗੀ। ਬੋਰਡ ਨੇ ਅੱਗੇ ਕਿਹਾ ਕਿ ਨੋਬਲ ਗਲੋਬਲ ਕੰਪਨੀ ਨਿਸ਼ਚਤ ਜਗ੍ਹਾ ਤੋਂ ਯਾਤਰੀਆਂ ਨੂੰ ਪਿਕ ਐਂਡ ਡ੍ਰਾਪ ਦੀ ਸਹੂਲਤ ਪ੍ਰਦਾਨ ਕਰੇਗੀ। ਸਾਰੇ ਯਾਤਰੀਆਂ ਨੂੰ ਮੁਫ਼ਤ ਭੋਜਨ ਦਿੱਤਾ ਜਾਵੇਗਾ, ਜਿਸ 'ਤੇ ਪ੍ਰਤੀ ਵਿਅਕਤੀ 200 ਰੁਪਏ ਦੇ ਹਿਸਾਬ ਨਾਲ 10 ਲੱਖ ਰੁਪਏ (ਪਾਕਿਸਤਾਨੀ) ਦਾ ਖ਼ਰਚਾ ਆਵੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India-Pakistan consensus on these points regarding Kartarpur crossing