ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘਾ: ਭਾਰਤ ਅਤੇ ਪਾਕਿਸਤਾਨ ਵਿਚਕਾਰ ਦੋ ਘੰਟੇ ਚੱਲੀ ਗੱਲਬਾਤ

ਪਾਕਿਸਤਾਨ ਅਤੇ ਭਾਰਤ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਨੂੰ ਲੈ ਕੇ ਇੱਕ ਵਾਰ ਮੁੜ ਮੁਲਾਕਾਤ ਕੀਤੀ। ਕਰਤਾਰਪੁਰ ਜ਼ੀਰੋ ਪੁਆਇੰਟ ਉੱਤੇ ਦੋ ਘੰਟਿਆਂ ਤੱਕ ਚੱਲੀ ਬੈਠਕ ਵਿੱਚ ਕੋਰੀਡੋਰ ਦੇ ਨਿਰਮਾਣ ਨਾਲ ਸਬੰਧਤ ਵਿਸ਼ਿਆਂ 'ਤੇ ਚਰਚਾ ਕੀਤੀ ਗਈ। ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ, ਗ੍ਰਹਿ ਮੰਤਰਾਲੇ  ਅਤੇ ਭਾਰਤ ਦੀ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਵੀ ਮੀਟਿੰਗ ਵਿਚ ਸ਼ਾਮਲ ਹੋ ਗਏ।

 

 

 

 


ਇਸ ਤੋਂ ਪਹਿਲਾਂ ਮਾਰਚ ਵਿੱਚ ਦੋਵੇਂ ਧਿਰਾਂ ਦੇ ਤਕਨੀਕੀ ਮਾਹਰ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਇਸੇ ਸਥਾਨ 'ਤੇ ਇਕ ਮੀਟਿੰਗ ਕੀਤੀ ਸੀ। ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੀ 550ਵੇਂ ਜਨਮ ਦਿਹਾੜੇ 'ਤੇ ਸ਼ੁਰੂ ਲਾਂਘੇ ਨੂੰ ਸ਼ੁਰੂ ਕਰਨ ਦੀ ਯੋਜਨਾ ਹੈ।  


ਦੱਸਣਯੋਗ ਹੈ ਕਿ ਪ੍ਰਸਤਾਵਿਤ ਕਰਤਾਰਪੁਰ ਕਾਰੀਡੋਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰੇ ਨੂੰ ਪਾਕਿਸਤਾਨ ਦੇ ਕਰਤਾਰਪੁਰ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜੇਗਾ।


ਪਿਛਲੇ ਸਾਲ ਨਵੰਬਰ ਵਿੱਚ ਬਣੀ ਸੀ ਸਹਿਮਤੀ 


ਪਿਛਲੇ ਸਾਲ ਨਵੰਬਰ ਵਿੱਚ ਦੋਵਾਂ ਦੇਸ਼ਾਂ ਦੀ ਸਰਕਾਰ ਨੇ ਕਰਤਾਰਪੁਰ ਕਾਰੀਡੋਰ ਦੀ ਉਸਾਰੀ ਲਈ ਸਹਿਮਤੀ ਪ੍ਰਗਟਾਈ ਸੀ। ਇਸ ਅਨੁਸਾਰ, ਪਾਕਿਸਤਾਨ ਕਰਤਾਰਪੁਰ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਲਈ ਭਾਰਤੀ ਸਰਹੱਦ ਤੋਂ ਲਾਂਘੇ ਦਾ ਨਿਰਮਾਣ ਕਰੇਗਾ। ਜਦਕਿ ਸਰਹੱਦ ਤੱਕ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਤੋਂ ਦੂਜਾ ਹਿੱਸੇ ਦਾ ਨਿਰਮਾਣ ਭਾਰਤ ਕਰੇਗਾ।  ਪੰਜਾਬ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰੇ ਤੋਂ ਕਰਤਾਰਪੁਰ ਦਰਬਾਰ ਸਾਹਿਬ ਲਗਭਗ ਚਾਰ ਕਿਲੋਮੀਟਰ ਦੂਰ ਰਾਵੀ ਨਦੀ ਤੋਂ ਪਾਰ ਪਾਕਿਸਤਾਨ ਦੇ ਨਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ।

 

ਸਰਵੇ ਦਾ ਕੰਮ ਪੂਰਾ


ਦੋਵੇਂ ਮੁਲਕਾਂ ਵਿੱਚ ਕੋਰੀਡੋਰ ਦੇ ਨਿਰਮਾਣ ਉੱਤੇ ਸਹਿਮਤੀ ਤੋਂ ਬਾਅਦ ਮੀਟਿੰਗਾਂ ਦੇ ਦੌਰ ਜਾਰੀ ਹੈ। 16 ਮਾਰਚ ਨੂੰ ਹੋਈ ਬੈਠਕ ਵਿੱਚ ਇੰਜੀਨੀਅਰਾਂ ਅਤੇ ਤਕਨੀਕੀ ਮਾਹਰਾਂ ਦੀ ਟੀਮ ਨੇ ਉਸਾਰੀ ਦੇ ਸਬੰਧ ਵਿਚ ਕਈ ਨੁਕਤੇ ਵਿਚਾਰੇ। ਇਸ ਤੋਂ ਪਹਿਲਾਂ 14 ਮਾਰਚ ਨੂੰ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇਕ ਬੈਠਕ ਵੀ ਕੀਤੀ ਸੀ। ਦੋਵਾਂ ਦੇਸ਼ਾਂ ਨੇ ਕੋਰੀਡੋਰਾਂ ਦੇ ਨਿਰਮਾਣ ਲਈ ਸਾਂਝੇ ਤੌਰ ਉੱਤੇ ਸਰਵੇਖਣ ਵੀ ਕਰ ਚੁੱਕੇ ਹਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India Pakistan officials meet discuss modalities for Kartarpur corridor