ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ `ਚ ‘ਵਧੀਕੀਆਂ' ਬਾਰੇ ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁੱਢੋਂ ਰੱਦ

India Rejects UNO Report about J&K Human Rights Violations

ਨਵੀਂ ਦਿੱਲੀ: ਭਾਰਤ ਨੇ ਸੰਯੁਕਤ ਰਾਸ਼ਟਰ ਦੀ ਉਸ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਕਸ਼ਮੀਰ `ਚ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇਸ ਰਿਪੋਰਟ `ਤੇ ਤਿੱਖਾ ਪ੍ਰਤੀਕਰਮ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਹ ਰਿਪੋਰਟ ਬੇਹੱਦ ਪੱਖਪਾਤੀ ਤੇ ਬੇਬੁਨਿਆਦ ਹੈ ਤੇ ਇਸ ਦਾ ਕੋਈ ਆਧਾਰ ਨਹੀਂ ਹੈ।

ਭਾਰਤ ਨੇ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਦੀ ਇਹ ਰਿਪੋਰਟ ਦੇਸ਼ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦੀ ਉਲੰਘਣਾ ਕਰਦੀ ਹੈ। ਵੀਰਵਾਰ ਨੂੰ ਜਾਰੀ ਕੀਤੀ ਗਈ ਇਸ ਰਿਪੋਰਟ `ਚ ਸੰਯੁਕਤ ਰਾਸ਼ਟਰ ਨੇ ਭਾਰਤੀ ਤੇ ਪਾਕਿਸਤਾਨੀ ਕਬਜ਼ੇ ਹੇਠਲੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਗੱਲ ਕੀਤੀ ਹੈ। ਇਨ੍ਹਾਂ ਕਥਿਤ ਵਧੀਕੀਆਂ ਦੀ ਕੌਮਾਂਤਰੀ ਜਾਂਚ ਦੀ ਮੰਗ ਵੀ ਇਸ ਰਿਪੋਰਟ `ਚ ਕੀਤੀ ਗਈ ਹੈ।

ਭਾਰਤੀ ਵਿਦੇਸ਼ ਮੰਤਰਾਲੇ ਨੇ ਤੁਰੰਤ ਇਸ ਰਿਪੋਰਟ `ਤੇ ਆਪਣਾ ਪ੍ਰਤੀਕਰਮ ਪ੍ਰਗਟਾਉਂਦਿਆਂ ਇਸ ਨੂੰ ਝੂਠੀ ਤੇ ਸੌੜੇ ਹਿਤਾਂ ਤੋਂ ਪ੍ਰੇਰਿਤ ਦੱਸਿਆ। ਮੰਤਰਾਲੇ ਨੇ ਕਿਹਾ ਹੈ ਕਿ ਅਜਿਹੀ ਇੱਕ-ਪਾਸੜ ਰਿਪੋਰਟ `ਤੇ ਕਿੰਤੂ ਉੱਠਣੇ ਸੁਭਾਵਕ ਹਨ। ਇਹ ਵੀ ਕਿਹਾ ਗਿਆ ਹੈ ਕਿ ਕੁਝ ਚੋਣਵੀਆਂ ਗੱਲਾਂ ਦੀ ਬਿਨਾ ਕਿਸੇ ਪੁਸ਼ਟੀ ਦੇ ਪ੍ਰਕਾਸਿ਼ਤ ਕਰ ਦਿੱਤਾ ਗਿਆ ਹੈ। ‘ਸਮੁੱਚਾ ਜੰਮੂ-ਕਸ਼ਮੀਰ` ਭਾਰਤ ਦਾ ਅਟੁੱਟ ਅੰਗ ਹੈ ਅਤੇ ਭਾਰਤ ਦੇ ਕਸ਼ਮੀਰੀ ਹਿੱਸੇ `ਤੇ ਪਾਕਿਸਤਾਨ ਨੇ ਜ਼ਬਰਦਸਤੀ ਕਬਜ਼ਾ ਕੀਤਾ ਹੋਇਆ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India Rejects UN Report about Human Rights Violations in J and K