ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਖੋਲ੍ਹੇ ਕਰਤਾਰਪੁਰ ਸਾਹਿਬ ਸਰਹੱਦ: ਪਾਕਿਸਤਾਨੀ ਸਿੱਖਾਂ ਦੀ ਅਪੀਲ

ਪਾਕਿਸਤਾਨ ਸਿੱਖ ਕੌਂਸਲ ਦੇ ਮੁੱਖ ਸਰਪ੍ਰਸਤ ਰਮੇਸ਼ ਸਿੰਘ ਖ਼ਾਲਸਾ

ਪਾਕਿਸਤਾਨ ਦੇ ਸਿੱਖਾਂ ਨੇ ਭਾਰਤ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਸਰਹੱਦ ਖੋਲ੍ਹ ਦੇਣ ਦੀ ਬੇਨਤੀ ਕੀਤੀ ਹੈ, ਤਾਂ ਜੋ ਭਾਰਤ ਦੇ ਸਿੱਖ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰੂਘਰ ਦੇ ਦਰਸ਼ਨ ਕਰ ਸਕਣ। ਅੱਜ ਇੱਥੇ ਪਾਕਿਸਤਾਨ ਸਿੱਖ ਕੌਂਸਲ ਦੇ ਮੁੱਖ ਸਰਪ੍ਰਸਤ ਸ੍ਰੀ ਰਮੇਸ਼ ਸਿੰਘ ਖ਼ਾਲਸਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਸ ਪ੍ਰਗਟਾਈ ਕਿ ਜੇ ਸ੍ਰੀ ਕਰਤਾਰਪੁਰ ਸਾਹਿਬ ਸਰਹੱਦ ਖੁੱਲ੍ਹ ਜਾਂਦੀ ਹੈ, ਤਾਂ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਗੁਰੂਘਰ ਦੇ ਦਰਸ਼ਨਾਂ ਦੀ ਇਜਾਜ਼ਤ ਮਿਲ ਜਾਵੇਗੀ ਅਤੇ ਪਾਕਿਸਤਾਨੀ ਸ਼ਰਧਾਲੂ ਵੀ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ (ਜਿ਼ਲ੍ਹਾ ਗੁਰਦਾਸਪੁਰ) ਜਾ ਸਕਣਗੇ।


ਪਾਕਿਸਤਾਨ ਦੇ ਅਖ਼ਬਾਰ ‘ਦਿ ਐਕਸਪ੍ਰੈੱਸ ਟ੍ਰਿਬਿਊਨ` ਵੱਲੋਂ ਪ੍ਰਕਾਸਿ਼ਤ ਰਿਪੋਰਟ ਅਨੁਸਾਰ ਸ੍ਰੀ ਰਮੇਸ਼ ਸਿੰਘ ਖ਼ਾਲਸਾ ਨੇ ਇਹ ਲਾਂਘਾ ਖੋਲ੍ਹਣ ਦਾ ਐਲਾਨ ਕਰਨ ਵਾਲੀ ਇਮਰਾਨ ਖ਼ਾਨ ਸਰਕਾਰ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ,‘ਸਮੁੱਚੀ ਸਿੱਖ ਕੌਮ ਇਸ ਵਧੀਆ ਕਾਰਜ ਲਈ ਪਾਕਿਸਤਾਨ ਸਰਕਾਰ ਦੀ ਧੰਨਵਾਦੀ ਹੈ।`


ਚੇਤੇ ਰਹੇ ਕਿ ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਬੀਤੀ 7 ਸਤੰਬਰ ਨੂੰ ਬੀਬੀਸੀ-ਉਰਦੂ ਨੂੰ ਦਿੱਤੇ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਪਾਕਿਸਤਾਨ ਛੇਤੀ ਹੀ ਭਾਰਤ ਦੇ ਸਿੱਖ ਸ਼ਰਧਾਲੂਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਦੇਵੇਗਾ।


ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜਿ਼ਲ੍ਹੇ `ਚ ਸਥਿਤ ਹੈ। ਇਹ ਗੁਰੂਘਰ ਭਾਰਤ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੋਂ ਸਿਰਫ਼ ਚਾਰ ਕੁ ਕਿਲੋਮੀਟਰ ਦੀ ਦੂਰੀ `ਤੇ ਸਥਿਤ ਹੈ ਤੇ ਸਰਹੱਦ ਦੇ ਬਿਲਕੁਲ ਨਾਲ ਦੂਜੇ ਪਾਸੇ ਭਾਰਤੀ ਪੰਜਾਬ ਦਾ ਸ਼ਹਿਰ ਡੇਰਾ ਬਾਬਾ ਨਾਨਕ ਹੈ।


ਸ੍ਰੀ ਖ਼ਾਲਸਾ ਨੇ ਇਸ ਮੁੱਦੇ `ਤੇ ਭਾਰਤੀ ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕੀਤੀ ਜਾ ਰਹੀ ਆਲੋਚਨਾ ਦਾ ਸਖ਼ਤ ਵਿਰੋਧ ਕੀਤਾ।     

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India should open Kartarpur border ask Pak Sikh