ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੁਨੀਆ ਭਰ 'ਚ ਭਾਰਤੀਆਂ ਨੇ ਪੂਰੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ


ਵਿਸ਼ਵ ਭਰ ਦੇ ਲੱਖਾਂ ਭਾਰਤੀਆਂ ਨੇ ਵੀਰਵਾਰ ਨੂੰ ਸੁਤੰਤਰਤਾ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ। ਭਾਰਤ ਦੇ 73ਵੇਂ ਸੁਤੰਤਰਤਾ ਦਿਵਸ ਉੱਤੇ ਵਿਦੇਸ਼ਾਂ ਵਿੱਚ ਸਥਿਤ ਭਾਰਤੀ ਮਿਸ਼ਨਾਂ ਤੇ ਦੂਤਘਰਾਂ ਵਿੱਚ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਚੀਨ, ਆਸਟਰੇਲੀਆ ਅਤੇ ਹੋਰ ਕਈ ਦੇਸ਼ਾਂ ਵਿੱਚ ਭਾਰਤੀਆਂ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਦੇਸ਼ ਭਗਤੀ ਦੇ ਗੀਤ ਗਾਏ ਗਏ।

 

ਬੀਜਿੰਗ ਵਿੱਚ ਭਾਰਤੀ ਦੂਤਾਵਾਸ ਵਿੱਚ ਆਯੋਜਿਤ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪ੍ਰਵਾਸੀਆਂ ਨੇ ਸ਼ਿਰਕਤ ਕੀਤੀ। ਚੀਨ ਵਿੱਚ ਭਾਰਤ ਦੇ ਰਾਜਦੂਤ ਵਿਕਰਮ ਮਿਸਰੀ ਨੇ ਇੰਡੀਆ ਹਾਊਸ ਵਿਖੇ ਤਿਰੰਗਾ ਲਹਿਰਾਇਆ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਰਾਸ਼ਟਰ ਨੂੰ ਸੰਦੇਸ਼ ਨੂੰ ਪੜ੍ਹਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਰਤੀ ਲੋਕ ਮੌਜੂਦ ਸਨ।

 

ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕਰਦਿਆਂ ਮਿਸਰੀ ਨੇ ਕਿਹਾ ਕਿ ਇਸ ਸਾਲ ਭਾਰਤ ਅਤੇ ਚੀਨ ਆਪਣੇ ਦੁਵੱਲੇ ਸਬੰਧਾਂ ਦੇ ਇਕ ਮਹੱਤਵਪੂਰਨ ਪੜਾਅ ‘ਤੇ ਹਨ ਕਿਉਂਕਿ 2020 ਵਿੱਚ ਦੋਵੇਂ ਦੇਸ਼ ਆਪਣੇ ਵਿਚਕਾਰ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ 70 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ ਲਈ ਤਿਆਰੀ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਇਸ ਸਾਲ ਦੇ ਅੰਤ ਵਿੱਚ ਪ੍ਰਸਤਾਵਿਤ ਭਾਰਤ ਦੌਰਾ ਦੋਵਾਂ ਦੇਸ਼ਾਂ ਦਰਮਿਆਨ ਕਈ ਉੱਚ-ਪੱਧਰੀ ਮੁਲਾਕਾਤਾਂ ਦੀ ਯੋਜਨਾ ਹੈ।
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indians all over the world celebrated Independence Day with great enthusiasm