ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਵਾਈ ਜਹਾਜ਼ ਨੂੰ ਸੁੱਟਣ ਵਾਲੇ ਦੋਸ਼ੀਆ ਨੂੰ ਮਿਲਣੀ ਚਾਹੀਦੈ ਸਜ਼ਾ: ਈਰਾਨੀ ਰਾਸ਼ਟਰਪਤੀ ਹਸਨ ਰੂਹਾਨੀ 

ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ ਹਫ਼ਤੇ ਯੂਕਰੇਨ ਦੇ ਜਹਾਜ਼ ਨੂੰ  ਸੁੱਟਣ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸਾਡੇ ਲੋਕਾਂ ਲਈ ਇਹ ਬਹੁਤ ਜ਼ਰੂਰੀ ਹੈ ਕਿ ਕਿਸੇ ਵੀ ਪੱਧਰ ਉੱਤੇ ਇਹ ਲਾਪਰਵਾਹੀ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੈ ਹੈ। ਇਹ ਬਿਆਨ ਉਨ੍ਹਾਂ ਨੇ ਇੱਕ ਟੈਲੀਵੀਜ਼ਨ ਇੰਟਰਵਿਊ ਵਿੱਚ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਿਹੜਾ ਵਿਅਕਤੀ ਸਜ਼ਾ ਦਾ ਹੱਕਦਾਰ ਹੈ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
 

ਉਨ੍ਹਾਂ ਇਹ ਵੀ ਕਿਹਾ ਕਿ ਨਿਆਂਪਾਲਿਕਾ ਨੂੰ ਵੱਡੇ ਜੱਜਾਂ ਦੀ ਇੱਕ ਵਿਸ਼ੇਸ਼ ਅਦਾਲਤ ਕਾਇਮ ਕਰਨੀ ਚਾਹੀਦੀ ਹੈ ਜਿਸ ਵਿੱਚ ਦਰਜਨਾਂ ਮਾਹਰ ਹੋਣ। ਤੁਹਾਨੂੰ ਦੱਸ ਦਈਏ ਕਿ ਬੁੱਧਵਾਰ ਨੂੰ ਤਹਿਰਾਨ ਨੇ ਯੂਕਰੇਨ ਏਅਰ ਲਾਈਨ ਦਾ ਇੱਕ ਜਹਾਜ਼ ਨੂੰ ਮਿਜ਼ਾਇਲ ਨਾਲ ਸੁੱਟ ਦਿੱਤਾ ਸੀ। ਇਸ ਹਾਦਸੇ ਵਿੱਚ 176 ਯਾਤਰੀਆਂ ਦੀ ਮੌਤ ਹੋ ਗਈ ਸੀ।
 

ਹਾਲਾਂਕਿ, ਈਰਾਨ ਨੇ ਪਹਿਲੇ ਕਈ ਦਿਨਾਂ ਤੱਕ ਅਮਰੀਕੀ ਖੁਫੀਆ ਜਾਣਕਾਰੀ ਦੇ ਆਧਾਰ ਉੱਤੇ ਪੱਛਮੀ ਦਾਅਵਿਆਂ ਨੂੰ ਨਕਾਰਿਆ ਹੈ ਕਿ ਇਹ ਮਿਜ਼ਾਇਲ ਰਾਹੀਂ ਉਸ ਨੇ ਹੀ ਯੂਕੇਰਨ ਦਾ ਜਹਾਰਜ਼ ਸੁੱਟਿਆ ਸੀ। 
 

ਉਧਰ ਯੂਕ੍ਰੇਨ ਦੇ ਰਾਸ਼ਟਰਪਤੀ, ਵਲੋਡਿਮਿਰ ਜੇਲੇਂਸਕੀ ਨੇ ਸ਼ਨਿੱਚਰਵਾਰ ਨੂੰ ਮੰਗ ਕੀਤੀ ਕਿ ਇਰਾਨ ਯੂਕਰੇਨ ਏਅਰ ਲਾਇਨਜ਼ ਨੂੰ ਸੁੱਟਣ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਵੇ ਅਤੇ ਇਸ ਲਈ ਮੁਆਵਜ਼ੇ ਦਾ ਭੁਗਤਾਨ ਕਰੇ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਇਰਾਨ ਦੋਸ਼ੀਆਂ ਨੂੰ ਲੱਭ ਲਵੇਗਾ। ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਲਿਖਿਆ ਕਿ ਨੁਕਸਾਨ ਦਾ ਮੁਆਵਜ਼ਾ ਵੀ ਅਦਾ ਕਰਨਾ ਚਾਹੀਦਾ ਹੈ।

 

ਦੱਸ ਦੇਈਏ ਕਿ ਤਹਿਰਾਨ ਨੇ ਸ਼ਨਿੱਚਰਵਾਰ ਨੂੰ ਮੰਨਿਆ ਸੀ ਕਿ ਉਸ ਨੇ ਬੁੱਧਵਾਰ ਨੂੰ ਗ਼ਲਤੀ ਨਾਲ ਯੂਕਰੇਨ ਇੰਟਰਨੈਸ਼ਨਲ ਏਅਰ ਲਾਈਨ ਦੇ ਜਹਾਜ਼ ਨੂੰ ਸੁੱਟ ਦਿੱਤਾ ਸੀ। ਜਿਸ ਕਾਰਨ ਜਹਾਜ਼ ਵਿੱਚ ਸਵਾਰ ਸਾਰੇ 176 ਲੋਕਾਂ ਦੀ ਮੌਤ ਹੋ ਗਈ। ਇਰਾਕ ਵਿੱਚ ਅਮਰੀਕੀ ਸੈਨਾਵਾਂ ਦੀ ਮੇਜ਼ਬਾਨੀ ਕਰਨ ਵਾਲੇ ਟਿਕਾਣਿਆਂ ‘ਤੇ ਮਿਜ਼ਾਈਲਾਂ ਦੀ ਟੈਸਟਿੰਗ ਦੌਰਾਨ ਇਹ ਗ਼ਲਤੀ ਹੋਈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Irans President Hassan Rouhani said accused of toppling aircraft should be punished