ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਰਾਕ: ਸਰਕਾਰ ਵਿਰੁਧ ਵਿਰੋਧ ਪ੍ਰਦਰਸ਼ਨ 1 ਮਹੀਨੇ ਤੋਂ ਜਾਰੀ, ਹੁਣ ਤੱਕ 319 ਦੀ ਮੌਤ

ਬਗ਼ਦਾਦ ਇਰਾਕ ਦੀ ਸੰਸਦੀ ਮਨੁੱਖੀ ਅਧਿਕਾਰ ਕਮੇਟੀ ਨੇ ਇੱਕ ਰਿਪੋਰਟ ਵਿੱਚ ਕਿਹਾ ਹੈ ਕਿ ਪਿਛਲੇ ਮਹੀਨੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੀ ਸ਼ੁਰੂਆਤ ਤੋਂ ਇਰਾਕ ਵਿੱਚ 319 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਕਰੀਬਨ 15,000 ਜ਼ਖ਼ਮੀ ਵੀ ਹੋਏ ਹਨ। ਅਲ-ਜਜ਼ੀਰਾ ਅਨੁਸਾਰ ਸ਼ਨੀਵਾਰ ਨੂੰ ਇੱਕ ਪ੍ਰਦਰਸ਼ਨ ਦੌਰਾਨ ਇਰਾਕੀ ਸੁਰੱਖਿਆ ਬਲਾਂ ਨਾਲ ਟਕਰਾਅ ਵਿੱਚ ਬਗ਼ਦਾਦ ਵਿੱਚ ਚਾਰ ਪ੍ਰਦਰਸ਼ਨਕਾਰੀ ਮਾਰੇ ਗਏ। ਪ੍ਰਦਰਸ਼ਨਕਾਰੀਆਂ ਨੇ ਕਈ ਟੈਂਟ ਸਾੜ ਦਿੱਤੇ।
 
ਸੁਰੱਖਿਆ ਬਲਾਂ ਨੇ ਅਲ ਖਲਾਨੀ ਵਪਾਰਕ ਖੇਤਰ ਵਿੱਚ ਲੋਕਾਂ ਉੱਤੇ ਗੋਲੀਆਂ ਬਾਰੂਦ ਵੀ ਸੁੱਟਿਆ। ਮਨੁੱਖੀ ਅਧਿਕਾਰ ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਦੱਖਣੀ ਸ਼ਹਿਰ ਬਸਰਾ ਵਿੱਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। 

 

 

 

 

 

ਬਸਰਾ ਬਗ਼ਦਾਦ ਤੋਂ ਲਗਭਗ 450 ਕਿਲੋਮੀਟਰ ਦੀ ਦੂਰੀ 'ਤੇ ਹੈ। ਗਵਾਹਾਂ ਨੇ ਸੀਐਨਐਨ ਨੂੰ ਦੱਸਿਆ ਕਿ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਇੱਕ ਇੰਟਰਮੀਡੀਏਟ ਸਕੂਲ ਵਿਖੇ ਗ਼ਲਤੀ ਨਾਲ ਗੈਸ ਦੇ ਗੋਲੇ ਸੁੱਟੇ। ਇਸ ਵਿਚ ਤਕਰੀਬਨ 23 ਵਿਦਿਆਰਥੀ ਜ਼ਖ਼ਮੀ ਹੋ ਗਏ।

 

ਪ੍ਰਧਾਨ ਮੰਤਰੀ ਨੇ ਅਸਤੀਫ਼ਾ ਦੇਣ ਦੀ ਗੱਲ ਕਹੀ ਸੀ

 

ਇਰਾਕ ਦੇ ਪ੍ਰਧਾਨ ਮੰਤਰੀ ਆਦਿਲ ਅਬਦੁੱਲ ਮਾਹਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੰਤਰੀ ਪੱਧਰ 'ਤੇ ਮਹੱਤਵਪੂਰਨ ਸੋਧਾਂ ਕਰੇਗੀ। ਨੌਜਵਾਨਾਂ ਦੇ ਪ੍ਰਦਰਸ਼ਨ ਕਾਰਨ ਪੂਰੇ ਦੇਸ਼ ਵਿੱਚ ਉਥਲ-ਪੁਥਲ ਦਾ ਮਾਹੌਲ ਹੈ। ਸਰਕਾਰ ਵਿਰੋਧੀ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕੁਝ ਦਿਨ ਪਹਿਲਾਂ ਅਸਤੀਫ਼ਾ ਦੇਣ ਦੀ ਗੱਲ ਕਹੀ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Iraq: Protest against Government Over 300 dead 15000 injured