ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਜ਼ਰਾਈਲੀ PM ਨੇ ਹਾਈਡਰੋਕਸਾਈਕਲੋਰੋਕਿਨ ਭੇਜਣ ਲਈ PM ਮੋਦੀ ਦਾ ਕੀਤਾ ਧੰਨਵਾਦ

ਭਾਰਤ ਵਲੋਂ ਕੋਵਿਡ-19 ਸੰਕਰਮਿਤ ਦੇ ਇਲਾਜ਼ ਲਈ ਅਸਰਦਾਰ ਮਲੇਰੀਆ ਰੋਕੂ ਦਵਾਈਆਂ ਭੇਜਣ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਬ੍ਰਾਜ਼ੀਲ ਦੇ ਰਾਸ਼ਟਰਪਤੀ, ਜੈਅਰ ਬੋਲਸੋਨਾਰੋ ਤੋਂ ਬਾਅਦ ਹੁਣ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ।

 

ਨੇਤਨਯਾਹੂ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਕਿਹਾ, "ਧੰਨਵਾਦ ਮੇਰੇ ਪਿਆਰੇ ਮਿੱਤਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਇਜ਼ਰਾਈਲ ਨੂੰ ਹਾਈਡ੍ਰੋਕਸਾਈਕਲੋਰੋਕਿਨ (ਐਚਸੀਕਿਊ) ਭੇਜਣ ਲਈ।"

 

ਹਾਈਡਰੋਕਸਾਈਕਲੋਰੋਕਿਨ ਦੇ ਨਿਰਯਾਤ 'ਤੇ ਪਾਬੰਦੀ ਦੇ ਬਾਅਦ ਭਾਰਤ ਨੂੰ ਵੱਖ-ਵੱਖ ਦੇਸ਼ਾਂ ਦੀ ਤਰਫੋਂ ਕਈ ਵਾਰ ਬੇਨਤੀ ਕੀਤੀ ਗਈ, ਜਿਸ ਤੋਂ ਬਾਅਦ ਭਾਰਤ ਨੇ ਆਪਣੇ ਨਿਰਯਾਤ 'ਤੇ ਲੱਗੀ ਰੋਕ ਹਟਾਉਣ ਦਾ ਫੈਸਲਾ ਕੀਤਾ। 25 ਮਾਰਚ ਨੂੰ ਭਾਰਤ ਨੇ ਹਾਈਡਰੋਕਸਾਈਕਲੋਰੋਕਿਨ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਸੀ।

 

ਨਿਊਜ਼ ਏਜੰਸੀ ਆਈਏਐਨਐਸ ਦੇ ਅਨੁਸਾਰ, 6 ਅਪ੍ਰੈਲ ਨੂੰ ਡਾਇਰੈਕਟੋਰੇਟ ਜਨਰਲ ਆਫ ਫੌਰਨ ਟਰੇਡ (ਡੀਜੀਐਫਟੀ) ਨੇ ਹਾਈਡ੍ਰੋਸਾਈਕਲੋਰੋਕਿਨ ਸਮੇਤ 14 ਦਵਾਈਆਂ ਦੇ ਨਿਰਯਾਤ 'ਤੇ ਲੱਗੀ ਰੋਕ ਹਟਾਉਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

 

ਦੱਸਣਯੋਗ ਹੈ ਕਿ ਕੋਰੋਨਾ ਦੀ ਲਾਗ ਦੇ ਇਲਾਜ ਵਿਚ ਹਾਈਡਰੋਕਸਾਈਕਲੋਰੋਕਿਨ ਦੀ ਬਹੁਤ ਮੰਗ ਹੈ, ਹਾਲਾਂਕਿ ਮਾਹਰਾਂ ਦਾ ਕਹਿਣਾ ਹੈ ਕਿ ਭਾਰਤ ਘਰੇਲੂ ਮੰਗਾਂ ਦੀ ਪੂਰਤੀ ਦੇ ਨਾਲ-ਨਾਲ ਆਸਾਨੀ ਨਾਲ ਇਸ ਦਵਾਈ ਦਾ ਨਿਰਯਾਤ ਕਰਨ ਦੇ ਯੋਗ ਹੈ। ਹਾਲਾਂਕਿ, ਇਹ ਅਜੇ ਵੀ ਵੱਡੇ ਪੱਧਰ 'ਤੇ ਅਜ਼ਮਾਇਸ਼ਾਂ ਚ ਇਹ ਸਾਬਤ ਨਹੀਂ ਹੋਇਆ ਹੈ ਕਿ ਕੋਵਿਡ-19 ਲਾਗ ਵਾਲੇ ਦੇ ਇਲਾਜ ਚ ਇਹ ਦਵਾਈ ਕਿੰਨੀ ਮਦਦਗਾਰ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Israeli PM thanks to Prime Minister Modi for sending Hydroxychloroquine