ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਂਗਕਾਂਗ 'ਚ ਚੀਨੀ ਰਾਸ਼ਟਰੀ ਗੀਤ ਦਾ ਅਪਮਾਨ ਕਰਨਾ ਹੋਵੇਗਾ ਗ਼ੈਰਕਾਨੂੰਨੀ, ਬਿੱਲ ਨੂੰ ਮਨਜ਼ੂਰੀ

ਹਾਂਗ ਕਾਂਗ ਦੀ ਵਿਧਾਨ ਸਭਾ ਨੇ ਵੀਰਵਾਰ ਨੂੰ ਇਕ ਵਿਵਾਦਪੂਰਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਦੇ ਤਹਿਤ ਚੀਨੀ ਰਾਸ਼ਟਰੀ ਗੀਤ ਦਾ ਅਪਮਾਨ ਕਰਨਾ ਗ਼ੈਰਕਾਨੂੰਨੀ ਹੋਵੇਗਾ। ਲੋਕਤੰਤਰ ਪੱਖੀ ਵਿਰੋਧੀ ਮੈਂਬਰਾਂ ਨੇ ਵੋਟਿੰਗ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਪਰ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ। ਉਹ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ਅਤੇ ਵਧੇਰੇ ਅਧਿਕਾਰਾਂ ਦੀ ਉਲੰਘਣਾ ਵਜੋਂ ਵੇਖਦੇ ਹਨ।


 

ਚੀਨ ਪੱਖੀ ਬਹੁਗਿਣਤੀ ਨੇ ਕਿਹਾ ਕਿ ਇਹ ਕਾਨੂੰਨ ਹਾਂਗਕਾਂਗ ਦੇ ਨਾਗਰਿਕਾਂ ਲਈ ਰਾਸ਼ਟਰੀ ਗੀਤ ਲਈ ਢੁਕਵਾਂ ਸਤਿਕਾਰ ਦਿਖਾਉਣ ਲਈ ਇਹ ਕਾਨੂੰਨ ਜ਼ਰੂਰੀ ਸੀ। ਜਾਣ ਬੁੱਝ ਕੇ ਚੀਨੀ ਰਾਸ਼ਟਰੀ ਗੀਤ ' ਮਾਰਚ ਆਫ਼ ਦ ਵਲੰਟੀਅਰਜ਼' ਦਾ ਅਪਮਾਨ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਨੂੰ ਤਿੰਨ ਸਾਲ ਤੱਕ ਦੀ ਜੇਲ੍ਹ ਅਤੇ 50,000 ਹਾਂਗ ਕਾਂਗ ਡਾਲਰ (6,450 ਅਮਰੀਕੀ ਡਾਲਰ) ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 

ਦੂਜੇ ਪਾਸੇ, ਚੀਨ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਹਾਂਗ ਕਾਂਗ ਬਾਰੇ ਕੀਤੀ ਟਿੱਪਣੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ (ਚੀਨ) ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇਣਾ ਬੰਦ ਕਰਨ। ਵਿਦੇਸ਼ ਮੰਤਰਾਲੇ ਦੇ ਝਾਓ ਲੀਜੀਅਨ ਨੇ ਵੀਰਵਾਰ ਨੂੰ ਬਕਾਇਦਾ ਪ੍ਰੈਸ ਬ੍ਰੀਫਿੰਗ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਕਸੂਰਵਾਰ ਟਿੱਪਣੀ ਦੀ ਤਿੱਖੀ ਆਲੋਚਨਾ ਕੀਤੀ ਅਤੇ ਯੂਕੇ ਉੱਤੇ ਚੀਨ ਦੇ ਘਰੇਲੂ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦਾ ਦੋਸ਼ ਲਾਇਆ।

 

ਜ਼ਿਕਰਯੋਗ ਹੈ ਕਿ ਜਾਨਸਨ ਨੇ ਬੁੱਧਵਾਰ ਨੂੰ ਆਪਣੇ ਬਿਆਨ ਵਿੱਚ ਹਾਂਗਕਾਂਗ ਦੇ ਨਾਗਰਿਕਾਂ ਅਤੇ ਉਨ੍ਹਾਂ ਦੇ ਲੋਕਤੰਤਰ ਪੱਖੀ ਅੰਦੋਲਨ ਦਾ ਸਮਰਥਨ ਕਰਨ ਲਈ ਆਪਣੀ ਸਰਕਾਰ ਵੱਲੋਂ ਪੇਸ਼ ਕੀਤੇ ਨਵੇਂ ਕਾਨੂੰਨ ਬਾਰੇ ਜਾਣਕਾਰੀ ਦਿੱਤੀ।
.....

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:It would be illegal to insult the Chinese national anthem in Hong Kong bill approved