ਅਗਲੀ ਕਹਾਣੀ

​​​​​​​ਭਾਰਤ–ਪਾਕਿ ਵਿਚਾਲੇ ਤਣਾਅ ਦੇ ਬਾਵਜੂਦ ਨਵੰਬਰ ਤੱਕ ਖੁੱਲ੍ਹ ਜਾਵੇਗਾ ਕਰਤਾਰਪੁਰ ਸਾਹਿਬ ਲਾਂਘਾ

​​​​​​​ਭਾਰਤ–ਪਾਕਿ ਵਿਚਾਲੇ ਤਣਾਅ ਦੇ ਬਾਵਜੂਦ ਨਵੰਬਰ ਤੱਕ ਖੁੱਲ੍ਹ ਜਾਵੇਗਾ ਕਰਤਾਰਪੁਰ ਸਾਹਿਬ ਲਾਂਘਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਵੇਂ ਹੁਣ ਇਹ ਬਿਆਨ ਦਿੱਤਾ ਹੈ ਕਿ ਹੁਣ ਉਨ੍ਹਾਂ ਦੇ ਦੇਸ਼ ਦੀ ਭਾਰਤ ਨਾਲ ਗੱਲਬਾਤ ਦੀ ਕੋਈ ਤੁਕ ਨਹੀਂ ਬਣਦੀ ਕਿਉਂਕਿ ਉਨ੍ਹਾਂ ਹੁਣ ਤੱਕ ਦੁਵੱਲੀ ਗੱਲਬਾਤ ਦੀਆਂ ਜਿੰਨੇ ਵੀ ਸੱਦੇ ਦਿੱਤੇ ਹਨ, ਅੱਗਿਓਂ ਉਨ੍ਹਾਂ ਦਾ ਕੋਈ ਹੁੰਗਾਰਾ ਨਹੀਂ ਮਿਲਿਆ। ਫਿਰ ਵੀ ਪਾਕਿਸਤਾਨ ਨੇ ਹੁਣ ਇਹ ਆਖਿਆ ਹੈ ਕਿ ਸਿੱਖ ਤੀਰਥ–ਯਾਤਰੀਆਂ ਲਈ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਆਉਂਦੇ ਨਵੰਬਰ ਮਹੀਨੇ ਤੱਕ ਵੀਜ਼ਾ–ਮੁਕਤ ਦਰਸ਼ਨਾਂ ਵਾਸਤੇ ਖੋਲ੍ਹ ਦਿੱਤਾ ਜਾਵੇਗਾ।

 

 

ਇਸ ਵਰ੍ਹੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਨਵੰਬਰ ਮਹੀਨੇ ’ਚ ਹੀ ਹੋਣਾ ਤੈਅ ਹੈ। ਤਦ ਉਸ ਤੋਂ ਪਹਿਲਾਂ ਹੀ ਇਸ ਨੂੰ ਖੋਲ੍ਹਣ ਦੀ ਗੱਲ ਹੁਣ ਪਾਕਿਸਤਾਨ ਨੇ ਦੁਹਰਾਈ ਹੈ।

 

 

ਹਫ਼ਤਾਵਾਰੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਧਿਕਾਰਤ ਬੁਲਾਰੇ ਮੁਹੰਮਦ ਫ਼ੈਸਲ ਨੇ ਕਿਹਾ ਕਿ ਇਸ ਸਬੰਧੀ ਛੇਤੀ ਹੀ ਇੱਕ ਮੀਟਿੰਗ ਹੋਵੇਗੀ ਪਰ ਇੰਨਾ ਜ਼ਰੂਰ ਤੈਅ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਉਤਸਵਾਂ ਲਈ ਨਵੰਬਰ ’ਚ ਖੁੱਲ੍ਹ ਜਾਵੇਾਗਾ।

 

 

ਇੱਥੇ ਵਰਨਣਯੋਗ ਹੈ ਕਿ ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਬੀਤੀ 5 ਅਗਸਤ ਨੂੰ ਖ਼ਤਮ ਕੀਤੇ ਜਾਣ ਵਿਰੁੱਧ ਪਾਕਿਸਤਾਨ ’ਚ ਡਾਢਾ ਰੋਸ ਪਾਇਆ ਜਾ ਰਿਹਾ ਹੈ।

 

 

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖ਼ੁਦ ਇਸ ਲਾਂਘੇ ਦਾ ਉਦਘਾਟਨ ਕੀਤਾ ਸੀ ਤੇ ਉਸ ਵੇਲੇ ਜਿੱਥੇ ਉਨ੍ਹਾਂ ਦੇ ਕ੍ਰਿਕੇਟਰ ਦੋਸਤ ਅਤੇ ਭਾਰਤੀ ਪੰਜਾਬ ਦੇ ਤਤਕਾਲੀਨ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਮੌਜੂਦ ਸਨ; ਉੱਥੇ ਭਾਰਤ ਦੇ ਦੋ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ੍ਰੀ ਹਰਦੀਪ ਸਿੰਘ ਪੁਰੀ ਵੀ ਮੌਜੂਦ ਸਨ।

 

 

ਇਸ ਲਾਂਘੇ ਦੀ ਮਦਦ ਨਾਲ ਪਾਕਿਸਤਾਨ ਦਾ ਨਾਰੋਵਾਲ ਜ਼ਿਲ੍ਹਾ ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਜੁੜ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kartarpur Sahib Corridor shall open in November despite India-Pak tension